Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਗੁਰੂਆਂ ਦੀ ਧਰਤੀ, ਤਪ-ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਇੱਕ ਸਾਲ ਵਿੱਚ 60 ਵਾਅਦੇ ਕੀਤੇ ਪੂਰੇ, 120 'ਤੇ ਤੇਜ਼ੀ ਨਾਲ ਕੰਮ ਜਾਰੀ, ਹੁਣ ਪੰਜਾਬ ਵਿੱਚ ਵੀ ਹੈ ਬਦਲਾਅ ਦੀ ਵਾਰੀ - ਮੁੱਖ ਮੰਤਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ashwani Sharma

Web Admin

Web Admin

5 Dariya News

ਗੁਰਦਾਸਪੁਰ , 01 Mar 2026

Last updated on: Mar 03, 2026, 11:34 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਸੈਣੀ ਸਮਾਜ ਵੱਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ  ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇਹ ਤਪ, ਤਿਆਗ ਅਤੇ ਕੁਰਬਾਨੀ ਦੀ ਭੂਮੀ ਹੈ। ਉਨ੍ਹਾਂ ਕਿਹਾ ਕਿ ਵੰਡ ਦੀ ਪੀੜ ਝੱਲਣ ਦੇ ਬਾਵਜੂਦ ਇੱਥੋਂ ਦੇ ਲੋਕਾਂ ਨੇ ਕਦੇ ਵੀ ਨਿਰਾਸ਼ਾ ਨੂੰ ਆਪਣੇ ਉੱਤੇ ਭਾਰੂ ਨਹੀਂ ਹੋਣ ਦਿੱਤਾ ਅਤੇ ਆਤਮ-ਵਿਸ਼ਵਾਸ ਨੂੰ ਆਪਣੀ ਸਭ ਤੋਂ ਵੱਡੀ ਤਾਕਤ ਬਣਾਇਆ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਧਾਨਸਭਾ ਦੀਆਂ ਆਉਣ ਵਾਲੀਆਂ ਚੋਣਾਂ ਸਿਰਫ਼ ਸਰਕਾਰ ਬਦਲਣ ਦੀਆਂ ਚੋਣਾਂ ਨਹੀਂ ਹਨ, ਇਹ ਚੋਣਾਂ ਪੰਜਾਬ ਦੀ ਸਿਆਸੀ ਦਿਸ਼ਾ ਬਦਲਣ ਅਤੇ ਸਮਾਜ ਨੂੰ ਸਨਮਾਨ ਦਿਵਾਉਣ ਦਾ ਮੌਕਾ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਆ ਕੇ ਉਹ ਆਪਣੇ ਆਪ ਨੂੰ ਮਾਣਮੱਤਾ ਮਹਿਸੂਸ ਕਰ ਰਹੇ ਹਨ। ਹਾਜ਼ਰ ਜਨਸਮੂਹ ਨੂੰ ਨਮਨ ਕਰਦਿਆਂ ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੇ ਰਾਹ 'ਤੇ ਮੋਹਰੀ ਸੂਬਾ ਬਣਾਉਣਾ ਹੈ। 

ਉਨ੍ਹਾਂ ਕਿਹਾ, "ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੈਣੀ ਸਮਾਜ ਨੂੰ ਸਨਮਾਨ ਦੇਣ ਦਾ ਕੰਮ ਕੀਤਾ ਹੈ। ਮੇਰੇ ਵਰਗੇ ਇੱਕ ਛੋਟੇ ਜਿਹੇ ਕਾਰਜਕਰਤਾ ਨੂੰ ਮੁੱਖ ਮੰਤਰੀ ਬਣਾ ਕੇ ਸਮਾਜ ਨੂੰ ਤਾਕਤ ਦਿੱਤੀ ਹੈ। 

ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਉਹ ਆਪਣਾ ਦੂਜਾ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ 217 ਸੰਕਲਪਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ 120 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਸੂਬਾ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਨੂੰ ਸਾਰੇ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ। 

ਬਜ਼ੁਰਗਾਂ ਨੂੰ ਹਰ ਮਹੀਨੇ ਦੀ 10 ਤਾਰੀਖ ਤੱਕ ਪੈਨਸ਼ਨ ਘਰ ਬੈਠੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਲਾਡੋ ਲਛਮੀ' ਯੋਜਨਾ ਤਹਿਤ ਔਰਤਾਂ ਨੂੰ 2100 ਰੁਪਏ ਦਿੱਤੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਖਰੀਦੀਆਂ ਜਾ ਰਹੀਆਂ ਹਨ ਅਤੇ 48 ਘੰਟਿਆਂ ਵਿੱਚ ਭੁਗਤਾਨ ਯਕੀਨੀ ਬਣਾਇਆ ਗਿਆ ਹੈ। ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਵੀ ਕਿਸਾਨਾਂ ਨੂੰ ਮਿਲ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ ਅਤੇ ਜਿਨ੍ਹਾਂ ਪਰਿਵਾਰਾਂ ਕੋਲ ਜ਼ਮੀਨ ਨਹੀਂ ਹੈ, ਉਨ੍ਹਾਂ ਨੂੰ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ। ਲੰਬੇ ਸਮੇਂ ਤੋਂ ਪੰਚਾਇਤੀ ਜ਼ਮੀਨ 'ਤੇ ਰਹਿ ਰਹੇ ਪਰਿਵਾਰਾਂ ਨੂੰ ਮਾਲਕੀ ਹੱਕ ਵੀ ਪ੍ਰਦਾਨ ਕੀਤੇ ਗਏ ਹਨ।

ਪੰਜਾਬ ਦੀ ਸੱਤਾ ਕੁਝ ਹੱਥਾਂ ਵਿੱਚ ਰਹਿਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸੱਤਾ ਕੁਝ ਹੱਥਾਂ ਤੱਕ ਸਿਮਟਣ ਕਾਰਨ ਵਿਕਾਸ ਪ੍ਰਭਾਵਿਤ ਹੋਇਆ ਹੈ। ਹੁਣ ਰਾਜਨੀਤੀ ਦੀ ਦਿਸ਼ਾ ਬਦਲਣ ਦਾ ਸਮਾਂ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਓ.ਬੀ.ਸੀ. (OBC) ਵਰਗ ਇੱਕਜੁੱਟ ਹੋ ਕੇ ਨਿਰਣਾਇਕ ਭੂਮਿਕਾ ਨਿਭਾਏਗਾ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਵੇਗਾ ਤਾਂ ਜੋ ਪੰਜਾਬ ਨੂੰ ਫਿਰ ਤੋਂ ਰੰਗਲਾ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 31 ਫੀਸਦੀ ਓ.ਬੀ.ਸੀ. ਵਰਗ ਹੈ, ਇਹ ਮਿਲ ਕੇ ਰਾਜਨੀਤੀ ਦੀ ਧੁਰੀ ਬਣਨ ਅਤੇ ਰਾਜਨੀਤਿਕ ਭੂਮਿਕਾ ਨਿਭਾਉਣ। ਸ੍ਰੀ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਬੇਰੁਜ਼ਗਾਰੀ, ਨਸ਼ਾ, ਅਪਰਾਧ ਅਤੇ ਪਲਾਇਨ (ਹਿਜਰਤ) ਨਾਲ ਜੂਝ ਰਹੇ ਪੰਜਾਬ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਨਿਜਾਤ ਦਿਵਾਉਣ ਦਾ ਹੁਣ ਵਕਤ ਆ ਗਿਆ ਹੈ। ਇਸ ਕਾਰਜ ਵਿੱਚ ਸੈਣੀ ਸਮਾਜ ਨੂੰ ਵੱਡੀ ਭੂਮਿਕਾ ਨਿਭਾਉਣੀ ਪਵੇਗੀ।

ਮੁੱਖ ਮੰਤਰੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਤੰਜ ਕੱਸਦਿਆਂ ਕਿਹਾ ਕਿ ਬਿਹਾਰ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਵੋਟ ਚੋਰੀ ਦੇ ਦੋਸ਼ ਲਾਏ, ਪਰ ਇਨ੍ਹਾਂ ਦੋਸ਼ਾਂ ਨੂੰ ਜਨਤਾ ਨੇ ਸਿਰੇ ਤੋਂ ਖਾਰਜ ਕਰਨ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਸੈਣੀ ਸਮਾਜ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮਾਜ ਨੇ ਆਜ਼ਾਦੀ ਅੰਦੋਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਉਨ੍ਹਾਂ ਸਰਦਾਰ ਮਹਿੰਗਾ ਸਿੰਘ ਅਤੇ ਸ੍ਰੀ ਹਰੀ ਸਿੰਘ ਸੈਣੀ ਨੂੰ ਸਮਾਜ ਦੇ ਹੀਰੇ ਦੱਸਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸੈਣੀ ਸਮਾਜ ਮਾਨਵਤਾ ਦੀ ਸੇਵਾ ਦੇ ਕਾਰਜਾਂ ਵਿੱਚ ਮੋਹਰੀ ਰਿਹਾ ਹੈ। ਪੰਜਾਬ ਵਿੱਚ ਹੜ੍ਹਾਂ ਦੇ ਸਮੇਂ ਸਮਾਜ ਦੇ ਲੋਕਾਂ ਨੇ ਵੱਧ-ਚੜ੍ਹ ਕੇ ਸਹਾਇਤਾ ਕੀਤੀ। 

ਚੰਡੀਗੜ੍ਹ ਦੇ ਪ੍ਰਸਿੱਧ ਰੌਕ ਗਾਰਡਨ ਦੇ ਨਿਰਮਾਤਾ ਨੇਕ ਚੰਦ ਸੈਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਵਿੱਚ ਕਲਾ ਅਤੇ ਸੱਭਿਆਚਾਰ ਦੀ ਅਮਿੱਟ ਛਾਪ ਛੱਡੀ ਹੈ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। 

ਇਸ ਦੌਰਾਨ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ, ਅਖਿਲ ਭਾਰਤੀ ਸੈਣੀ ਸਭਾ ਦੇ ਪ੍ਰਧਾਨ ਦਿਲਬਾਗ ਸਿੰਘ ਸੈਣੀ ਅਤੇ ਪ੍ਰਬੰਧਕ ਜਗਦੀਸ਼ ਸੈਣੀ, ਰਘੁਵੀਰ ਸਿੰਘ ਸੈਣੀ, ਲਵਲੀ ਸੈਣੀ, ਪ੍ਰਵੀਨ ਕੁਮਾਰ ਸੈਣੀ, ਹਰਵੀਰ ਸਿੰਘ, ਦਰਬਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ashwani Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD