Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Parminder Singh Goldy, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਚੰਡੀਗੜ੍ਹ , 02 Mar 2026

Last updated on: Mar 03, 2026, 12:47 IST

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। 

ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। 

ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕਰਕੇ ਕਰਵਾਈ ਜਾਵੇਗੀ। ਡਿਪਟੀ ਸਪੀਕਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇਕ ਸਿਹਤਮੰਦ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ। ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਾਡਾ ਫਰਜ ਹੈ। 

ਇਹ ਮੈਰਾਥਨ ਨੌਜਵਾਨਾਂ ਵਿੱਚ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ। ਮੈਰਾਥਨ ਵਿੱਚ 5 ਕਿ.ਮੀ., 10 ਕਿ.ਮੀ., 21 ਕਿ.ਮੀ. ਅਤੇ 42 ਕਿ.ਮੀ. ਦੀਆਂ ਵੱਖ-ਵੱਖ ਸ਼੍ਰੇਣੀਆਂ ਹੋਣਗੀਆਂ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਡਿਸਏਬਲਡ ਵਿਅਕਤੀ ਭਾਗ ਲੈ ਸਕਣਗੇ। 

ਜੇਤੂਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਦੀ ਸਫਲਤਾ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸੈਰ ਸਪਾਟਾ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਐਸ.ਆਰ.ਐਸ.ਐਫ. ਐਨਜੀਓ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਸ੍ਰੀ ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ), ਡਾ. ਐਸ.ਪੀ. ਅਨੰਦ ਕੁਮਾਰ (ਆਈ.ਏ.ਐਸ), ਸ. ਹਰਪ੍ਰੀਤ ਸਿੰਘ ਸੂਦਨ (ਡਾਇਰੈਕਟਰ ਖੇਡਾਂ), ਸ਼੍ਰੀ ਦਮਪ੍ਰੀਤ ਵਾਲੀਆ (ਆਈ.ਏ.ਐਸ), ਸ਼੍ਰੀਮਤੀ ਆਸ਼ਿਕਾ ਜੈਨ (ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ), ਸ਼੍ਰੀਮਤੀ ਚਰੂ ਮੀਤਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸ਼੍ਰੀ ਤੇਜਦੀਪ ਸਿੰਘ ਸੈਣੀ, ਸ੍ਰੀ ਮੇਜਰ ਸਿੰਘ (ਐਸ.ਪੀ. ਹੁਸ਼ਿਆਰਪੁਰ), ਸ੍ਰੀ ਗੌਤਮ ਕਪੂਰ (ਲੋਕ ਸੰਪਰਕ ਅਫਸਰ), ਸ਼੍ਰੀ ਰਾਜੇਸ਼ ਬਖ਼ਸ਼ੀ, ਸ਼੍ਰੀ ਕੁਲਵੰਤ ਸਿੰਘ ਸੰਘਾ, ਸ਼੍ਰੀ ਅਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਸਾਜਨ ਸ਼ਰਮਾ, ਸ੍ਰੀ ਲਕਸ਼ੈ ਭਾਰਤੀ, ਸ੍ਰੀ ਰਾਮ ਲੋਕ ਖਟਾਣਾ ਅਤੇ ਸ੍ਰੀ ਮੋਹਿਤ ਅੱਤਰੀ, ਲੋਕ ਸੰਪਰਕ ਅਫਸਰ/ਡਿਪਟੀ ਸਪੀਕਰ,ਪੰਜਾਬ ਵਿਧਾਨ ਸਭਾ, ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ।

ਡਿਪਟੀ ਸਪੀਕਰ ਨੇ ਅੰਤ ਵਿੱਚ ਕਿਹਾ ਕਿ “ਆਓ, ਅਸੀਂ ਸਾਰੇ ਮਿਲ ਕੇ ਨਸ਼ਾ ਮੁਕਤ ਪੰਜਾਬ ਲਈ ਦੌੜੀਏ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰੀਏ।”

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Parminder Singh Goldy , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD