Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 02 Mar 2026

Last updated on: Mar 03, 2026, 13:14 IST

ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। 

ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਹੋਣਗੇ। ਉਨ੍ਹਾਂ ਐਂਟੀ ਡਰੱਗ ਅਵੇਅਰਨੈਸ ਕੰਪੇਨ ਟੀਮ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਯੂਨੀਵਰਸਿਟੀ ਦੇ ਸਾਈਕਲੋਜੀ ਵਿਭਾਗ ਨਾਲ ਮਿਲ ਕੇ ਪ੍ਰੋਗਰਾਮ ਤਿਆਰ ਕਰਨਗੇ ਅਤੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸ਼ਡਿਊਲ ਤਿਆਰ ਕਰਨ ਤਾਂ ਜੋ ਨਸ਼ਿਆਂ ਸਬੰਧੀ ਜਾਗਰੂਕਤਾ ਅਭਿਆਨ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਸ਼ਿਵਾਂਸ਼ ਅਸਥਾਨਾ, ਸਿਵਲ ਸਰਜਨ ਸ੍ਰੀ ਸੁਨੀਲ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਦਿੱਅਕ ਸੰਸਥਾਵਾਂ ਦੇ ਪ੍ਰਿੰਸੀਪਲ, ਐਨ.ਜੀ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD