Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧੂਰੀ ਹਲਕੇ ਦੇ ਵੱਡੀ ਗਿਣਤੀ ਨੌਜਵਾਨ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਲੋਕਪੱਖੀ ਅਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ: ਓ.ਐਸ.ਡੀ. ਸੁਖਵੀਰ ਸਿੰਘ

Sukhveer Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 02 Mar 2026

Last updated on: Mar 03, 2026, 15:16 IST

ਧੂਰੀ ਹਲਕੇ ਵਿੱਚ ਅੱਜ ਉਸ ਵੇਲੇ ਰਾਜਨੀਤਿਕ ਸਰਗਰਮੀਆਂ ਨੂੰ ਨਵਾਂ ਉਤਸ਼ਾਹ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਧੂਰੀ ਸ਼ਹਿਰ ਦੀ ਵਾਰਡ ਨੰਬਰ 20 ਅਤੇ 11 ਸਮੇਤ ਕਈ ਪਿੰਡਾਂ ਦੇ ਨੌਜਵਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸਮੁੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ।

ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਕਾਰਨ ਨੌਜਵਾਨ ਵਰਗ ਵਿੱਚ ਹੋਰ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ।

ਉਨ੍ਹਾਂ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸਾਫ-ਸੁਥਰੀ ਅਤੇ ਜ਼ਿੰਮੇਵਾਰ ਰਾਜਨੀਤੀ ਲਈ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਦੇ ਕਾਰਜਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ।

ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਧੂਰੀ ਹਲਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਥਾਨਕ ਆਗੂ ਮੌਜੂਦ ਸਨ।

ਸਮਾਗਮ ਦੇ ਅੰਤ ਵਿੱਚ ਓਐਸਡੀ ਸੁਖਬੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਅੱਗੇ ਵਧਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।

 

Tags: Sukhveer Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD