Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਗੁਰਦਿੱਤ ਸਿੰਘ ਸੇਖੋਂ ਨੇ ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਮੀਟਿੰਗ

ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਸੇਖੋਂ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab, PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 02 Mar 2026

Last updated on: Mar 03, 2026, 15:19 IST

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੀ ਮੀਟਿੰਗ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਸ. ਸੇਖੋਂ ਨੇ  ਜਲ ਜੀਵਨ ਮਿਸ਼ਨ ਦੇ ਕੰਮਾਂ ਦੀ ਪ੍ਰਗਤੀ ਅਤੇ ਨਵੇਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ, ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਘਰੇਲੂ ਅਤੇ ਜਨਤਕ ਪਖਾਨੇ, ਬਲਾਕ ਪੱਧਰੀ ਪਲਾਸਟਿਕ ਕੂੜਾ ਪ੍ਰਬੰਧਨ ਯੂਨਿਟ ਆਦਿ ਮੱਦਾਂ ਅਧੀਨ ਉਸਾਰੀਆਂ ਜਾ ਰਹੀਆਂ ਅਤੇ ਨਵੀਆਂ ਉਸਾਰੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਵਿਸਤਰਤ ਰੂਪ ਵਿੱਚ ਵਿਚਾਰ ਵਟਾਂਦਰਾ ਕੀਤਾ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਲੋਕ-ਹਿਤੈਸ਼ੀ ਵਿਕਾਸ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ. ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਅੱਗੇ ਵੀ ਵਿਕਾਸ ਕਾਰਜ ਜਾਰੀ ਹਨ ਜਿਨ੍ਹਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਪਿੰਡਾਂ ਵਿਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਰਾਹੀਂ ਹਰੇਕ ਪਿੰਡ ਨੂੰ ਓ.ਡੀ.ਐੱਫ. ਪਲੱਸ ਮਾਡਲ ਪਿੰਡ ਬਣਾਉਣ ਵਿਚ ਵੱਖ-ਵੱਖ ਵਿਭਾਗਾਂ ਦੇ ਆਪਸੀ ਸਹਿਯੋਗ ਦੇ ਨਾਲ-ਨਾਲ ਆਮ ਲੋਕਾਂ ਦੀ ਬਹੁਤ ਹੀ ਅਹਿਮ ਭੂਮਿਕਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਕੰਮ ਕਰਵਾਏ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਸ.ਸ਼ਮਿੰਦਰ ਸਿੰਘ ਐਕਸੀਅਨ, ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਸ਼ਮਿੰਦਰ ਸਿੰਘ ਐਸ.ਡੀ.ਓ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ,ਬੀ.ਡੀ.ਪੀ.ਓ ਫ਼ਰੀਦਕੋਟ ਸ. ਨੱਥਾ ਸਿੰਘ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਕੁਮਾਰ, ਬੀ.ਡੀ.ਪੀ.ਓ ਜੈਤੋ ਸ. ਇਕਬਾਲ ਸਿੰਘ, ਸ੍ਰੀ ਪਵਨ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ,ਡਾਕਟਰ ਹਿਮਾਂਸ਼ੂ ਗੁਪਤਾ ਜਿਲਾ ਹੈਲਥ ਅਫਸਰ,ਗੁਰਪ੍ਰੀਤ ਸਿੰਘ ਜੇ.ਈ, ਖੁਸ਼ਵੰਤ ਸਿੰਘ ਜੇ.ਈ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ  ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD