Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਮਿਸ਼ਨਰੇਟ ਪੁਲਿਸ ਵੱਲੋਂ ਡਾਕਟਰ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਹਥਿਆਰ, ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਤੇ ਵਾਰਦਾਤ ਦੌਰਾਨ ਪਹਿਨੇ ਕੱਪੜੇ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 03 Mar 2026

Last updated on: Mar 04, 2026, 10:40 IST

ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਸੀਨੀਅਰ ਅਫ਼ਸਰਾਂ ਦੀ ਅਗਵਾਈ ਵਿੱਚ ਏ.ਸੀ.ਪੀ. (ਡੀ) ਅਮਰਬੀਰ ਸਿੰਘ, ਏ.ਸੀ.ਪੀ. (ਨਾਰਥ) ਅਸ਼ੋਕ ਮੀਨਾ ਅਤੇ ਇੰਸਪੈਕਟਰ ਸਾਹਿਲ ਚੌਧਰੀ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 8 ਅਤੇ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਆਈ. ਮਨਜਿੰਦਰ ਸਿੰਘ ਇੰਚਾਰਜ ਸਪੈਸ਼ਲ ਸੈੱਲ ਦੀਆਂ ਟੀਮਾਂ ਦਾ ਗਠਨ ਕਰਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ। 

ਉਨ੍ਹਾਂ ਦੱਸਿਆ ਕਿ 28 ਫਰਵਰੀ 2026 ਨੂੰ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਖੜ੍ਹੀ ਕਾਰ ਅਤੇ ਗੇਟ ’ਤੇ ਨਾਮਲੂਮ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ’ਤੇ ਕਮਿਸ਼ਨਰੇਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਡਾਕਟਰ ਯਸ਼ਪਾਲ ਦੇ ਬਿਆਨ ’ਤੇ ਮੁਕੱਦਮਾ ਨੰਬਰ 55 ਮਿਤੀ 28.02.2026 ਅ/ਧ 125,109 ਬੀ.ਐਨ.ਐਸ. ਅਤੇ 25 ਆਰਮਜ਼ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8 ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ। ਮੁਕੱਦਮੇ ਦੀ ਤਫਤੀਸ਼ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਜਗਜੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਨੂੰ ਜੰਡਿਆਲਾ ਗੁਰੂ (ਅੰਮ੍ਰਿਤਸਰ) ਤੋਂ ਕਾਬੂ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 2 ਪਿਸਤੌਲ ਇੱਕ 30 ਅਤੇ ਇੱਕ 32 ਬੋਰ ਸਮੇਤ ਮੈਗਜ਼ੀਨ, 5 ਰੌਂਦ 32 ਬੋਰ, 1 ਰੌਂਦ 30 ਬੋਰ, 1 ਮੈਗਜ਼ੀਨ 30 ਬੋਰ ਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ (ਸਪਲੈਂਡਰ) ਅਤੇ ਵਾਰਦਾਤ ਦੌਰਾਨ ਪਹਿਨੇ ਹੋਏ ਕੱਪੜੇ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਵੱਲੋਂ ਹੋਰ ਵਾਰਦਾਤਾਂ ਅਤੇ ਬਰਾਮਦ ਹੋਏ ਹੱਥਿਆਰਾਂ ਬਾਰੇ ਪੁੱਛ-ਗਿੱਛ ਕੀਤੀ ਜਾਵੇਗੀ।

ਮੁਲਜ਼ਮ ਜਗਜੀਤ ਸਿੰਘ ਖਿਲਾਫ਼ ਮੁਕੱਦਮਾ ਨੰਬਰ 90 ਮਿਤੀ 06.05.2025 ਅ/ਧ 109,3(5) ਬੀ.ਐਨ.ਐਸ. ਅਤੇ 25/27 ਆਰਮਜ਼ ਐਕਟ ਤਹਿਤ ਥਾਣਾ ਸਦਰ ਤਰਨ ਤਾਰਨ ਵਿਖੇ ਪਹਿਲਾਂ ਹੀ ਦਰਜ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਕਿਸੇ ਵੀ ਗੈਂਗਸਟਰ ਦੀ ਕੋਈ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਉਕਤ ਨੰਬਰ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ ਅਤੇ 10 ਲੱਖ ਰੁਪਏ ਇਨਾਮ ਦਿੱਤਾ ਜਾਵੇਗਾ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD