Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਚੰਦ ਸਿੰਘ ਬਰਸਟ ਨੇ ਝੂਠੇ ਸ਼ਰਾਬ ਘੁਟਾਲੇ ਮਾਮਲੇ ਵਿੱਚੋਂ ਬਰੀ ਹੋਣ ਤੇ ਅਰਵਿੰਦ ਕੇਜਰੀਵਾਲ ਨੂੰ ਮਿਲ ਕੇ ਦਿੱਤੀਆਂ ਵਧਾਈਆਂ

ਮਾਣਯੋਗ ਅਦਾਲਤ ਦੇ ਫੈਸਲੇ ਨਾਲ ਆਖ਼ਰ ਸੱਚ ਦੀ ਹੋਈ ਜਿੱਤ – ਬਰਸਟ

Harchand Singh Barsat, AAP, Aam Aadmi Party, AAP Punjab, Aam Aadmi Party Punjab, Arvind Kejriwal

Web Admin

Web Admin

5 Dariya News

ਦਿੱਲੀ , 03 Mar 2026

Last updated on: Mar 04, 2026, 11:26 IST

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਬਰੀ ਹੋਣ ਤੇ ਵਧਾਈਆਂ ਦਿੱਤੀਆਂ।

ਇਸ ਦੌਰਾਨ ਸ. ਬਰਸਟ ਨੇ ਦਿੱਲੀ ਦੀ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਆਖ਼ਰ ਸੱਚ ਦੀ ਜਿੱਤ ਹੋਈ ਹੈ। ਸੱਚ ਨੂੰ ਕੁਝ ਸਮੇਂ ਲਈ ਦਬਾਇਆ ਜਾ ਸਕਦਾ ਹੈ, ਪਰ ਇਸਨੂੰ ਹਰਾਇਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਵਿਰੁੱਧ ਬਣਾਇਆ ਇਹ ਪੂਰਾ ਮਾਮਲਾ ਸਿਰਫ਼ ਤੇ ਸਿਰਫ਼ ਸਿਆਸੀ ਬਦਲਾਖੋਰੀ ਦੀ ਭਾਵਨਾ ਤੋਂ ਪ੍ਰੇਰਿਤ ਸੀ।

ਉਨ੍ਹਾਂ ਮਾਣਯੋਗ ਅਦਾਲਤ ਵੱਲੋਂ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਨੂੰ ਸੱਚਾਈ, ਇਨਸਾਫ਼ ਅਤੇ ਇਮਾਨਦਾਰ ਰਾਜਨੀਤੀ ਦੀ ਵੱਡੀ ਅਤੇ ਇਤਿਹਾਸਕ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਜਾਂ ਸ੍ਰੀ ਅਰਵਿੰਦ ਕੇਜਰੀਵਾਲ ਦੀ ਜਿੱਤ ਨਹੀਂ, ਸਗੋਂ ਇਮਾਨਦਾਰ ਰਾਜਨੀਤੀ ਅਤੇ ਸੱਚਾਈ ਦੀ ਜਿੱਤ ਹੈ। 

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸ੍ਰੀ ਅਰਵਿੰਦ ਕੇਜਰੀਵਾਲ ਵਰਗੇ ਇਮਾਨਦਾਰ ਨੇਤਾ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਆਖ਼ਿਰਕਾਰ ਨਾਕਾਮ ਰਹੀਆਂ ਹਨ ਅਤੇ ਹੁਣ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ। ਸ. ਬਰਸਟ ਨੇ ਕਿਹਾ ਕਿ ਇਹ ਫੈਸਲਾ ਲੋਕਤੰਤਰ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਸਾਬਤ ਕਰਦਾ ਹੈ ਕਿ ਇਨਸਾਫ਼ ਦੀ ਜਿੱਤ ਨਿਸ਼ਚਿਤ ਹੁੰਦੀ ਹੈ। ਇਸ ਮੌਕੇ ਐਡਵੋਕੇਟ ਗਗਨਇੰਦਰ ਸਿੰਘ ਬਰਸਟ ਵੀ ਮੌਜੂਦ ਰਹੇ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD