Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਅਰਨੀਵਾਲਾ ਵਿਖੇ 9 ਕਰੋੜ 84 ਲੱਖ ਦੀ ਲਾਗਤ ਨਾਲ ਪਹਿਲੀ ਇਤਿਹਾਸਿਕ ਮੰਡੀ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ- ਜਗਦੀਪ ਕੰਬੋਜ ਗੋਲਡੀ

ਕਿਹਾ, ਪੰਜਾਬ ਦੀ ਪਹਿਲੀ ਮੰਡੀ ਜਿੱਥੇ ਜਾਮਨ, ਸਬਜ਼ੀ ਫਲ ਤੇ ਫਸਲਾਂ ਦੀ ਹੋਵੇਗੀ ਖਰੀਦ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 03 Mar 2026

Last updated on: Mar 04, 2026, 11:40 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ  ਅਰਨੀਵਾਲਾ ਵਿਖੇ 9 ਕਰੋੜ 84 ਲੱਖ ਦੀ ਲਾਗਤ ਨਾਲ ਪਹਿਲੀ ਇਤਿਹਾਸਿਕ ਮੰਡੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਇੱਥੇ 58 ਹਜ਼ਾਰ ਦੀ ਲਾਗਤ ਨਾਲ ਮਾਰਕੀਟ ਕਮੇਟੀ ਦਫਤਰ ਵੀ ਬਣੇਗਾ!  

ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ! ਜਲਾਲਾਬਾਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਇਸ ਮੰਡੀ ਵਿੱਚ ਕਿਸਾਨ ਤੇ ਵਪਾਰੀ ਆਪਣੀ ਜਾਮਨ, ਸਬਜ਼ੀ, ਫਲ ਤੇ ਫਸਲਾਂ ਖਰੀਦ ਵੇਚ ਸਕਣਗੇ! 

ਇਸ ਮੰਡੀ ਦਾ ਨਾਮ ਸੰਤ ਬਾਬਾ ਤਾਰਾ ਸਿੰਘ ਜੀ ਖੁਸਦਿਲ ਗਰੇਨ, ਫਰੂਟ, ਵੈਜੀਟੇਬਲ ਤੇ ਜਾਮਨ ਮੰਡੀ ਅਰਨੀਵਾਲਾ ਹੋਵੇਗਾ! ਉਹਨਾਂ ਅਰਨੀਵਾਲ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਦੀ ਬਹੁਤ ਪੁਰਾਣੀ ਮੰਗ ਸੀ ਕਿ ਇੱਥੇ ਇੱਕ ਮੰਡੀ ਸਥਾਪਿਤ ਕੀਤੀ ਜਾਵੇ ਤੇ ਹੁਣ ਪੰਜਾਬ ਸਰਕਾਰ ਵੱਲੋਂ ਇੱਥੇ ਇੱਕ ਇਤਿਹਾਸਿਕ ਮੰਡੀ ਬਣਾਈ ਜਾ ਰਹੀ ਹੈ। 

ਜਿਸ ਵਿੱਚ ਹਰ ਤਰਹਾਂ ਦੀ ਫਸਲ ਸਬਜ਼ੀਆਂ ਤੇ ਫਲ ਖਰੀਦੀਆਂ ਤੇ ਵੇਚੀਆਂ ਜਾਣਗੀਆਂ ਉਨਾਂ ਦੱਸਿਆ ਕਿ ਇਹ ਮੰਡੀ ਤਿੰਨ ਚਾਰ ਮਹੀਨਿਆਂ ਵਿੱਚ ਤਿਆਰ ਹੋ ਜਾਵੇਗੀ। ਉਹਨਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਮੇਟੀ ਤੋਂ ਸਵਾ ਕਰੋੜ ਦੀ ਲਾਗਤ ਨਾਲ ਇਹ ਜਗ੍ਹਾ ਖਰੀਦੀ ਤੇ ਹੁਣ ਪੰਜਾਬ ਸਰਕਾਰ ਨੇ ਮੰਡੀ ਬੋਰਡ ਰਾਹੀਂ 9 ਕਰੋੜ 84 ਲੱਖ 58 ਹਜ਼ਾਰ ਦੀ ਲਾਗਤ ਨਾਲ ਇਸ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ! 

ਉਹਨੇ ਅੱਗੇ ਕਿਹਾ ਕਿ ਜਲਾਲਾਬਾਦ ਤੇ ਅਰਨੀਵਾਲਾ ਦੇ ਸਾਰੇ ਮਸਲੇ ਆਉਣ ਵਾਲੇ ਦਿਨਾਂ ਵਿੱਚ ਹੱਲ ਕੀਤੇ ਜਾਣਗੇ! ਉਹਨਾਂ ਕਿਹਾ ਕਿ 28 ਸੜਕਾਂ ਅਰਨੀ ਵਾਲਾ ਦੀਆਂ 65 ਕਿਲੋਮੀਟਰ ਨਵੀਆਂ ਆਈਆਂ ਤੇ 150 ਕਿਲੋਮੀਟਰ ਰਿਪੇਅਰ ਲਈ ਆਈਆ! ਉਹਨਾਂ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ ਚਾਰ ਕਰਮਾਂ ਦੀ ਕੋਈ ਵੀ ਸੜਕ ਨਹੀਂ ਜੋ ਮਨਜ਼ੂਰ ਨਹੀਂ ਕੀਤੀ ਗਈ! 

ਉਹਨਾਂ ਕਿਹਾ ਕਿ ਪਿਛਲੇ 25 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਦੇ ਸਮੇਂ ਵਿੱਚ ਏਨੀਆਂ ਸੜਕਾਂ ਪੱਕੀਆਂ ਨਹੀਂ ਬਣਾਈਆਂ ਗਈਆਂ ਜਿੰਨੀਆਂ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇਂ ਵਿੱਚ ਹੋਈਆਂ ਹਨ ਇਸ ਲਈ ਉਹ ਪੰਜਾਬ ਸਰਕਾਰ ਦੇ ਤਹਿਤ ਦਿਲੋਂ ਧੰਨਵਾਦੀ ਹਨ ਜਿਨਾਂ ਨੇ ਸਾਡੇ ਹਲਕੇ ਨੂੰ ਇਨਾ ਮਾਣ ਬਖਸ਼ਿਆ ਹੈ!

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD