Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧੂਰੀ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਧੂਰੀ ਨੂੰ ਮਾਡਲ ਸ਼ਹਿਰ ਵਜੋਂ ਕੀਤਾ ਜਾ ਹੈ ਰਿਹਾ ਵਿਕਸਤ

Sukhveer Singh, AAP, Aam Aadmi Party, Aam Aadmi Party Punjab, AAP Punjab, Rahul Chaba, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 03 Mar 2026

Last updated on: Mar 04, 2026, 11:42 IST

ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ।

ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਦਰਸ਼ੀ ਸੋਚ ਅਨੁਸਾਰ ਧੂਰੀ ਸ਼ਹਿਰ ਨੂੰ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ਼ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਢਾਂਚਾਗਤ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਜਾਰੀ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਹਦਾਇਤ ਕੀਤੀ ਗਈ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਅਤੇ ਉੱਚ ਮਿਆਰ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਨਿਰੰਤਰ ਮਾਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਮੀਟਿੰਗ ਵਿੱਚ ਐਸ.ਡੀ.ਐਮ. ਧੂਰੀ ਡਾ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਅਤੇ ਉਨ੍ਹਾਂ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ।

 

Tags: Sukhveer Singh , AAP , Aam Aadmi Party , Aam Aadmi Party Punjab , AAP Punjab , Rahul Chaba , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD