Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ - ਡਾ: ਸੋਨਾ ਥਿੰਦ

ਜੁਗਾੜੂ ਵਾਹਨਾਂ ਦੇ ਚਲਾਨ ਕਰਕੇ ਜਬਤ ਕਰਨ ਦੀਆਂ ਹਦਾਇਤਾਂ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 03 Mar 2026

Last updated on: Mar 04, 2026, 11:56 IST

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਪੈਂਦੇ ਬਲੈਕ ਸਪਾਟ ਤੁਰੰਤ ਠੀਕ ਕੀਤੇ ਜਾਣ ਤਾਂ ਜੋ ਸੜ੍ਹਕ ਦੁਰਘਟਨਾਵਾਂ ਵਿੱਚ ਅਜਾਈਂ ਜਾਂਦੀਆਂ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸਕੂਲਾਂ ਅੱਗੇ ਰੰਬਲ ਸਟਰਿੱਪ ਤੇ ਲੋੜੀਂਦੇ ਬੋਰਡ ਵੀ ਲਗਵਾਏ ਜਾਣ ਤਾਂ ਜੋ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਸੜ੍ਹਕ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਜੁਗਾੜੂ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਸੁਰੱਖਿਅਤ ਵਾਹਨਾਂ ਦੇ ਤੁਰੰਤ ਚਲਾਨ ਕੀਤੇ ਜਾਣ ਅਤੇ ਉਨ੍ਹਾਂ ਨੂੰ ਬੋਂਡ ਕਰਕੇ ਸੜਕਾਂ ਤੋਂ ਹਟਾਇਆ ਜਾਵੇ। ਉਨ੍ਹਾਂ  ਆਦੇਸ਼ ਦਿੱਤਾ ਕਿ ਜਿੱਥੇ ਅਜਿਹੇ ਵਾਹਨ ਤਿਆਰ ਕੀਤੇ ਜਾਂਦੇ ਹਨ, ਉਨ੍ਹਾਂ ਵਿਅਕਤੀਆਂ ਖਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਈ-ਡਾਰ ਪੋਰਟਲ ਉੱਤੇ ਸਮਾਂਬੱਧ ਢੰਗ ਨਾਲ ਡੇਟਾ ਅਪਲੋਡ ਕਰਨ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈਸ ਟਰੀਟਮੈਂਟ ਸਕੀਮ ਤਹਿਤ ਸਹਾਇਤਾ ਮੁਹੱਈਆ ਕਰਵਾਉਣ, ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਤੁਰੰਤ ਇਲਾਜ ਲਈ ਪਹੁਚਾਉਣ ਲਈ ਐਂਬੂਲੈਂਸਾਂ ਦਾ ਢੁਕਵਾਂ ਪ੍ਰਬੰਧ ਯਕੀਨੀ ਬਨਾਉਣ ਅਤੇ ਹੈਲਪਲਾਈਨ ਨੰਬਰ ਜਨਤਕ ਥਾਵਾਂ 'ਤੇ ਡਿਸਪਲੇਅ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

 ਉਨ੍ਹਾਂ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ ਪੈਦਲ ਜਾਣ ਵਾਲੇ ਰਸਤਿਆਂ ਜਾਂ ਫੁੱਟਓਵਰ ਪੁਲਾਂ ਦੇ ਬੁਨਿਆਦੀ ਢਾਂਚੇ ਦੀ ਜਿੱਥੇ ਵੀ ਲੋੜ ਹੈ ਮੁਰੰਮਤ ਕਰਕੇ ਉਸਨੂੰ ਲੋਕਾਂ ਲਈ ਸੁਖਾਵਾਂ ਬਣਾਇਆ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਅਤੇ ਸਾਈਨ ਬੋਰਡ ਲਗਾਏ ਜਾਣ।

ਇਸ ਮੌਕੇ ਖੇਤਰੀ ਟਰਾਂਸਪੋਰਟ ਅਫਸਰ ਰਣਪ੍ਰੀਤ ਸਿੰਘ ਭਿਓਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਨਵਰੀ ਮਹੀਨੇ ਨੂੰ ਸੜ੍ਹਕ ਸੁਰੱਖਿਆ ਮਾਂਹ ਵਜੋਂ ਮਨਾਇਆ ਗਿਆ ਅਤੇ ਇਸ ਮਹੀਨੇ ਦੌਰਾਨ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਤੇ ਵਾਹਨਾਂ ਦੇ ਚਲਾਨ ਕਰਕੇ ਜੁਰਮਾਨਾ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲਾਂ ਵਿੱਚ  ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ ਟਰੱਕ ਯੂਨੀਅਨਾਂ,ਟੈਪੂ ਯੂਨੀਅਨਾਂ ਤੇ ਹੋਰ ਪਬਲਿਕ ਥਾਵਾਂ ਤੇ ਜਾ ਕੇ ਲੋਕਾਂ ਨੂੰ ਜਾਗੂਰਕ ਕੀਤਾ ਗਿਆ।  

ਮੀਟਿੰਗ ਵਿੱਚ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ,ਐਸ.ਡੀ.ਐਮ.ਅਮਲੋਹ ਚਰਨਜੋਤ ਸਿੰਘ ਵਾਲੀਆ,ਮੁੱਖ ਮੰਤਰੀ ਫੀਲਡ ਅਫਸਰ ਸੰਕਰ ਸ਼ਰਮਾਂ,  ਸਹਾਇਕ ਖੇਤਰੀ ਟਰਾਂਸਪੋਰਟ ਅਫਸਰ ਮਨਿੰਦਰ ਸਿੰਘ, , ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD