Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕਰੀਬ 70 ਲੱਖ ਰੁਪਏ ਕੀਮਤ ਦੇ ਚੋਰੀ ਅਤੇ ਗੁੰਮ ਹੋਏ 300 ਮੋਬਾਇਲ ਅਸਲ ਮਾਲਕਾਂ ਨੂੰ ਸੋਂਪੋ- ਜ਼ਿਲ੍ਹਾ ਪੁਲਿਸ ਮੁਖੀ

ਜ਼ਿਲ੍ਹਾ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 03 Mar 2026

Last updated on: Mar 04, 2026, 12:01 IST

ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਚੋਰੀ ਅਤੇ ਗੁੰਮ ਹੋਏ ਕਰੀਬ 70 ਲੱਖ ਦੀ ਕੀਮਤ ਦੇ 300 ਮੋਬਾਈਲ ਬਰਾਮਦ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਸਥਾਨਕ ਪੁਲਿਸ ਲਾਈਨ ਵਿਖੇ ਬਰਾਮਦ ਮੋਬਾਇਲ ਫ਼ੋਨ ਅਸਲ ਮਾਲਕਾਂ ਨੂੰ ਸੋਂਪਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਤਕਨੀਕੀ ਸੈਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਵੱਖ-ਵੱਖ ਥਾਵਾਂ ਤੋਂ ਗੁੰਮ ਅਤੇ ਚੋਰੀ ਹੋਏ  ਮੋਬਾਈਲ ਫੋਨ, ਜਿਨ੍ਹਾਂ ਵਿੱਚ 17 ਆਈਫੋਨ ਅਤੇ 283 ਐਡਰੋਆਇਡ ਫੋਨ ਸ਼ਾਮਲ ਹਨ, ਬਰਾਮਦ ਕੀਤੇ ਹਨ ਜ਼ੋ ਮੋਬਾਇਲਾਂ ਦੇ ਮਾਲਕਾਂ ਨੂੰ ਵਾਪਸ ਦੇਣ ਲਈ ਪੁਲਿਸ ਲਾਈਨ ਬੁਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ  ਨੂੰ 24 ਘੰਟੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਤਾਇਨਾਤ ਹੈ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਟੈਕਨੀਕਲ ਸੈੱਲ ਫ਼ਤਹਿਗੜ੍ਹ ਸਾਹਿਬ ਨੇ 'ਸੀਈਆਈਆਰ' ਪੋਰਟਲ ਅਤੇ ਹੋਰ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਇਹ ਫ਼ੋਨ ਟਰੇਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਪਣੇ ਗੁਆਚੇ ਹੋਏ ਫ਼ੋਨ ਮਿਲਣ ਤੋਂ ਬਾਅਦ ਲੋਕਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ਦੀ ਸੂਰਤ ਵਿੱਚ ਤੁਰੰਤ ਸਬੰਧਤ ਪੁਲਿਸ ਸਾਂਝ ਕੇਂਦਰ ਜਾ ਕੇ ਰਿਪੋਰਟ ਕਰਨ ਅਤੇ ਉਹ ਰਿਪੋਰਟ 'ਸੀਈਆਈਆਰ' ਪੋਰਟਲ 'ਤੇ ਦਰਜ ਕਰਵਾਉਣ। ਫ਼ਤਹਿਗੜ੍ਹ ਸਾਹਿਬ ਪੁਲਿਸ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD