Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਾ. ਬਲਬੀਰ ਸਿੰਘ ਵੱਲੋਂ ਮਾਪਿਆਂ ਨੂੰ ਜਮਾਂਦਰੂ ਸੁਣਨ ਬੋਲਣ ਤੋਂ ਅਸਮਰੱਥ ਬੱਚਿਆਂ ਦਾ ਇਲਾਜ ਰਜਿੰਦਰਾ ਹਸਪਤਾਲ ਤੋਂ ਕਰਵਾਉਣ ਦਾ ਸੱਦਾ

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ 'ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 03 Mar 2026

Last updated on: Mar 04, 2026, 12:03 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ ਅਜਿਹੇ ਬੱਚਿਆਂ ਦੇ ਮੁਫ਼ਤ ਇਲਾਜ ਲਈ ਫ਼ੌਰੀ ਸਰਕਾਰੀ ਰਜਿੰਦਰਾ ਹਸਪਤਾਲ 'ਚ ਆਉਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਪਹਿਲੀ ਸਫ਼ਲ ਕੋਕਲੀਅਰ ਇੰਪਲਾਂਟ ਸਰਜਰੀ ਦੀ ਲਾਭਪਾਤਰੀ 4 ਸਾਲਾ ਬੱਚੀ ਅਤੇ ਉਸ ਦੇ ਮਾਪਿਆਂ ਨਾਲ ਮੁਲਾਕਾਤ ਕਰਨ ਪੁੱਜੇ ਹੋਏ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਰਜਿੰਦਰਾ ਹਸਪਤਾਲ 'ਚ ਮਾਹਰ ਡਾਕਟਰ ਤਾਂ ਮੌਜੂਦ ਸਨ, ਪਰੰਤੂ ਸਾਜੋ-ਸਮਾਨ ਦੀ ਕਮੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੂਰਾ ਕਰਕੇ ਅਜਿਹੇ ਪ੍ਰਬੰਧ ਕੀਤੇ ਹਨ, ਕਿ ਹੁਣ ਵੈਂਟੀਲੇਟਰ ਜਾਂ ਤਕਨੀਕੀ ਸਾਧਨਾਂ ਦੀ ਘਾਟ ਕਰਕੇ ਕਿਸੇ ਮਰੀਜ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਜਾਂ ਪੀ.ਜੀ.ਆਈ. ਨਹੀਂ ਜਾਣਾ ਪਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਮਾਂਦਰੂ ਗੁੰਗੇ-ਬਹਿਰੇ ਬੱਚਿਆਂ ਦੇ 10 ਤੋਂ 12 ਲੱਖ ਰੁਪਏ ਦੇ ਮਹਿੰਗੇ ਇਲਾਜ ਲਈ ਰਜਿੰਦਰਾ ਹਸਪਤਾਲ 'ਚ ਈ.ਐਨ.ਟੀ. ਦੇ ਮਾਹਰ ਡਾਕਟਰ ਤਾਂ ਸਨ ਪਰੰਤੂ ਆਡੀਓਮੀਟਰੀ, ਪੈਰਾ, ਸਪੀਚ ਥ੍ਰੈਪਿਸਟ ਤੇ ਹੋਰ ਤਕਨੀਕੀ ਸਾਜੋ-ਸਮਾਨ ਦੀ ਘਾਟ ਸੀ, ਜਿਸ ਨੂੰ ਤੁਰੰਤ ਪੂਰਾ ਕੀਤਾ ਗਿਆ ਹੈ ਅਤੇ ਹੁਣ ਇਸ ਸਰਜਰੀ ਦੀ ਸਹੂਲਤ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮੁਹੱਈਆ ਹੋ ਗਈ ਹੈ।

ਸਮਾਣਾ ਨੇੜਲੇ ਪਿੰਡ ਕੁਲਾਰਾਂ ਤੋਂ ਆਏ ਬੱਚੀ ਗੁਨੀਤ ਕੌਰ ਦੇ ਮਾਪਿਆਂ ਪਰਮਜੀਤ ਕੌਰ ਤੇ ਜਸਵੀਰ ਦਾਸ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਮੇਤ ਰਾਜਿੰਦਰਾ ਹਸਪਤਾਲ ਦੇ ਈ.ਐਨ.ਟੀ. ਵਿਭਾਗ ਦੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਉਨ੍ਹਾਂ ਦੀ ਬੱਚੀ ਹੁਣ ਸਦਾ ਲਈ ਗੁੰਗੀ-ਬਹਿਰੇ ਹੋਣ ਦੀ ਅਪੰਗਤਾ ਦਾ ਸ਼ਿਕਾਰ ਨਹੀਂ ਰਹੇਗੀ, ਜਿਸ ਨਾਲ ਉਨ੍ਹਾਂ ਦੀ ਬੱਚੀ ਦਾ ਭਵਿੱਖ ਸੁਨਹਿਰਾ ਹੋ ਗਿਆ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਲਿਵਰ ਤੇ ਗੁਰਦਾ ਟਰਾਂਸਪਲਾਂਟ ਸਮੇਤ ਦਿਲ, ਦਿਮਾਗ ਅਤੇ ਰੀਡ ਦੀ ਹੱਡੀ ਦੇ ਉਪਰੇਸ਼ਨ ਵੀ ਸਰਕਾਰੀ ਹਸਪਤਾਲਾਂ 'ਚ ਕੀਤੇ ਜਾ ਰਹੇ ਹਨ। ਸਰਕਾਰੀ ਰਜਿੰਦਰਾ ਹਸਪਤਾਲ ਦੇ ਸਾਰੇ ਉਪਰੇਸ਼ਨ ਮੌਡੁਲਰ ਉਪਰੇਸ਼ਨ ਥੀਏਟਰ ਬਣ ਰਹੇ ਹਨ, ਟਰੌਮਾ ਸੈਂਟਰ ਵੀ ਬਣ ਰਿਹਾ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਹੁਤ ਵੱਡੀ ਉਪਲਬੱਧੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ 3 ਕਰੋੜ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣ ਅਤੇ ਸਾਡੇ ਸਰਕਾਰੀ ਹਸਪਤਾਲ ਕਿਸੇ ਪ੍ਰਾਈਵੇਟ ਹਸਪਤਾਲ ਤੋਂ ਘੱਟ ਨਾ ਰਹਿਣ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਮਿੰਦਰਪਾਲ ਸਿੰਘ ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਈਐਨਟੀ ਵਿਭਾਗ ਦੇ ਮੁਖੀ ਪ੍ਰੋ. (ਡਾ.) ਸੰਜੀਵ ਭਗਤਅਤੇ ਡਾ. ਦਿਨੇਸ਼ ਕੁਮਾਰ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD