Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਪੁਨਰ ਵਿਆਖਿਆ 'ਤੇ 5ਵਾਂ ਭਾਸ਼ਣ ਆਯੋਜਿਤ ਕੀਤਾ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 05 Mar 2026

Last updated on: Mar 05, 2026, 13:06 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਪਹਿਲ ‘ਤੇ ਜਲਿਆਂਵਾਲਾ ਬਾਗ ਚੇਅਰ ਵੱਲੋਂ ਜਲਿਆਂਵਾਲਾ ਬਾਗ ਭਾਸ਼ਣ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਦੇ ਤਹਿਤ ਪੰਜਵਾਂ ਭਾਸ਼ਣ ਆਯੋਜਿਤ ਕੀਤਾ ਗਿਆ ਜਿਸ ਮੌਕੇ ਪ੍ਰਸਿੱਧ ਵਿਦਵਾਨ ਪ੍ਰੋ. ਕਮਲੇਸ਼ ਮੋਹਨ, ਪ੍ਰੋਫੈਸਰ ਐਮੇਰਿਟਸ, ਇਤਿਹਾਸ ਵਿਭਾਗ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਮੁੱਖ ਵਕਤਾ ਵਜੋਂ ਹਾਜ਼ਰੀ ਭਰੀ ਅਤੇ “ਜਲਿਆਂਵਾਲਾ ਬਾਗ ਕਤਲੇਆਮ : ਇਤਿਹਾਸ ਨੂੰ ਦੇਖਣ ਦੇ ਹੋਰ ਪੱਖ” ਵਿਸ਼ੇ ‘ਤੇ ਆਪਣਾ ਭਾਸ਼ਣ ਪੇਸ਼ ਕੀਤਾ।

ਭਾਸ਼ਣ ਦੀ ਸ਼ੁਰੂਆਤ ਮੌਕੇ ਸਭ ਨੂੰ ਜੀ ਆਇਆਂ ਆਖਦਿਆਂ ਜਲਿਆਂਵਾਲਾ ਬਾਗ ਚੇਅਰ ਦੀ ਚੇਅਰਪਰਸਨ ਪ੍ਰੋ. ਅਮਨਦੀਪ ਬਲ ਨੇ ਕਿਹਾ ਕਿ ਇਸ ਲੜੀ ਦਾ ਮਕਸਦ ਸਿਰਫ ਉਸ ਦਿਨ ਵਾਪਰੀ ਘਟਨਾ ਅਤੇ ਉਸ ਦੇ ਨਤੀਜਿਆਂ ਬਾਰੇ ਜਾਣਕਾਰੀ ਦੇਣਾ ਹੀ ਨਹੀਂ, ਸਗੋਂ ਸਮਰਾਜਵਾਦ ਦੇ ਵੱਖ-ਵੱਖ ਪੱਖਾਂ ਦੀ ਆਲੋਚਨਾਤਮਕ ਸਮਝ ਵੀ ਪੈਦਾ ਕਰਨਾ ਹੈ। ਪ੍ਰੋ. ਕਮਲੇਸ਼ ਮੋਹਨ ਨੇ ਕਿਹਾ ਕਿ ਜਲਿਆਂਵਾਲਾ ਬਾਗ ਕਤਲੇਆਮ ਨੂੰ ਸਮਝਣ ਲਈ ਬਰਤਾਨਵੀ ਅਭਿਲੇਖਾਂ ਨੂੰ ਵੱਖ-ਵੱਖ ਨਜ਼ਰੀਆਂ ਤੋਂ ਵੇਖਣ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਬਰਤਾਨਵੀ ਹਕੂਮਤ ਨੇ ਕਤਲੇਆਮ ਅਤੇ ਜਨਰਲ ਡਾਇਰ ਦੀ ਕਾਰਵਾਈ ਨੂੰ ਠੀਕ ਸਾਬਤ ਕਰਨ ਲਈ ਤਸਵੀਰੀ ਸਬੂਤਾਂ ਦਾ ਸਹਾਰਾ ਲਿਆ ਅਤੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਕਿ 10 ਅਪ੍ਰੈਲ ਨੂੰ ਹੋਈ ਅਸ਼ਾਂਤੀ ਦੇ ਜਵਾਬ ਵਜੋਂ ਇਹ ਹਿੰਸਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਸਮੂਹਕ ਯਾਦ ਅਤੇ ਸਾਡੀ ਸਾਂਝੀ ਯਾਦ ਵਿੱਚ ਕਾਫ਼ੀ ਅੰਤਰ ਦਿਖਾਈ ਦਿੰਦਾ ਹੈ।

ਉਨ੍ਹਾਂ ਹੋਰ ਕਿਹਾ ਕਿ ਇਸ ਘਟਨਾ ਨੇ ਨਾ ਸਿਰਫ਼ ਰਾਸ਼ਟਰੀ ਅੰਦੋਲਨ ਨੂੰ ਹੋਰ ਤੇਜ਼ ਕੀਤਾ, ਸਗੋਂ ਸਮਾਜ ਦੇ ਪਹਿਲਾਂ ਚੁੱਪ ਰਹਿੰਦੇ ਵਰਗਾਂ ਵਿੱਚ ਵੀ ਰਾਜਨੀਤਿਕ ਚੇਤਨਾ ਜਗਾਈ। ਖਾਸ ਕਰਕੇ ਉਨ੍ਹਾਂ ਨੇ ਮਹਿਲਾਵਾਂ ਦੀ ਭੂਮਿਕਾ ਉੱਤੇ ਚਾਨਣ ਪਾਇਆ ਅਤੇ ਦੱਸਿਆ ਕਿ ਜਲਿਆਂਵਾਲਾ ਬਾਗ ਦੀ ਘਟਨਾ ਨੇ ਮਹਿਲਾਵਾਂ ਨੂੰ ਜਨਤਕ ਜੀਵਨ ਵਿੱਚ ਆਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਕਿਹਾ ਕਿ ਸਿਰਫ਼ ਉੱਚ ਵਰਗ ਦੀਆਂ ਮਹਿਲਾਵਾਂ ਹੀ ਨਹੀਂ, ਸਗੋਂ ਅਰਧ-ਸ਼ਿੱਖਿਆ ਪ੍ਰਾਪਤ ਕਈ ਮਹਿਲਾਵਾਂ ਨੇ ਆਪਣਾ ਦੁੱਖ ਕਵਿਤਾਵਾਂ ਅਤੇ ਹੋਰ ਰੂਪਾਂ ਰਾਹੀਂ ਪ੍ਰਗਟ ਕੀਤਾ। ਪ੍ਰੋ. ਮੋਹਨ ਨੇ ਸਰਲਾ ਦੇਵੀ ਚੌਧੁਰਾਣੀ ਦੇ ਯੋਗਦਾਨ ਅਤੇ ਮਹਾਤਮਾ ਗਾਂਧੀ ਦੀ ਭੂਮਿਕਾ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਦੱਸਿਆ ਕਿ ਕਿਵੇਂ ਗਾਂਧੀ ਜੀ ਨੇ ਮਹਿਲਾਵਾਂ ਨੂੰ ਜਨਤਕ ਜੀਵਨ ਵਿੱਚ ਆਉਣ ਲਈ ਪ੍ਰੇਰਿਤ ਕੀਤਾ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD