Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੁਲਤਾਰ ਸਿੰਘ ਸੰਧਵਾਂ ਨੇ 22ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫਰੀਦਕੋਟ , 05 Mar 2026

Last updated on: Mar 05, 2026, 13:11 IST

ਪਿੰਡ ਕੋਹਾਰਵਾਲਾ, ਜ਼ਿਲ੍ਹਾ ਫਰੀਦਕੋਟ ਵਿਖੇ ਕਰਵਾਏ ਜਾ ਰਹੇ 22ਵੇਂ ਕਾਸਕੋ ਕ੍ਰਿਕਟ ਟੂਰਨਾਮੈਂਟ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਪਿੰਡ ਕੁਹਾਰਵਾਲਾ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕ੍ਰਿਕਟ ਦੇ ਖਿਡਾਰੀਆਂ ਦੀ ਇੰਟਰਨੈਸ਼ਨਲ ਪੱਧਰ ਤੇ ਚੋਣ ਕਰਕੇ ਕ੍ਰਿਕਟ ਲੀਗ ਕਰਵਾਈ ਜਾਂਦੀ ਹੈ। ਉਸੇ ਹੀ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਜਿਲ੍ਹਾ ਪੱਧਰ ਤੇ ਕ੍ਰਿਕਟ ਖਿਡਾਰੀਆਂ ਦੀ ਚੋਣ ਕਰਕੇ ਜ਼ਿਲ੍ਹਾ ਪੱਧਰ ਤੇ ਕ੍ਰਿਕਟ ਲੀਗ ਕਰਵਾ ਕੇ ਉਨ੍ਹਾਂ ਦੀ ਵਿੱਤੀ ਸਹਾਇਤਾ ਕਰਨ ਦਾ ਫੈਸਲਾ ਲਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਪਿੰਡ ਪੱਧਰ ‘ਤੇ ਹੋਣ ਵਾਲੇ ਖੇਡ ਸਮਾਗਮ ਨੌਜਵਾਨਾਂ ਦੀ ਊਰਜਾ ਨੂੰ ਚੰਗੀ ਦਿਸ਼ਾ ਵੱਲ ਮੋੜਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਭਰਾਤਰੀ ਭਾਵ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ, ਜੋ ਭਵਿੱਖ ਦੀ ਸਫਲਤਾ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਟੂਰਨਾਮੈਂਟ ਦੇ ਆਯੋਜਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦਾ ਮੰਚ ਪ੍ਰਦਾਨ ਕਰਦੇ ਹਨ।

ਇਸ ਦੌਰਾਨ ਸਪੀਕਰ ਸੰਧਵਾਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਟੂਰਨਾਮੈਂਟ ਦੀ ਕਾਮਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਢਾਂਚੇ ਦੇ ਵਿਕਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਸ. ਚੰਦ ਸਿੰਘ ਸਰਪੰਚ,ਜਗਜੀਤ ਸੰਧੂ, ਗੁਰਪ੍ਰੇਮ ਸੰਧੂ,ਕੁਲਵੰਤ ਸਿੰਘ,ਪ੍ਰਕਾਸ਼ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਪਿੰਡ ਵਾਸੀ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD