Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 04 Mar 2026

Last updated on: Mar 05, 2026, 14:51 IST

ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। 

ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਸ਼੍ਰੀ ਮਨਜੀਤ ਸਿੰਘ, ਉਪ ਕਪਤਾਨ ਪੁਲਿਸ (ਸ:ਡ) ਸਰਦੂਲਗੜ੍ਹ, ਸ਼੍ਰੀ ਜਸਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈ:) ਮਾਨਸਾ ਦੀ ਦੇਖ ਰੇਖ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜਿੰਨ੍ਹਾਂ ਵੱਲੋਂ ਮੁਸਤੈਦੀ ਅਤੇ ਵਿਗਿਆਨਕ ਤਰੀਕੇ ਨਾਲ ਕੰਮ ਕਰਦੇ ਹੋਏ ਮੁਕੱਦਮੇ ਵਿੱਚ ਗੁਰਪ੍ਰੀਤ ਸਿੰਘ (ਉਮਰ 35 ਸਾਲ) ਉਰਫ ਨਿਉਲਾ ਪੁੱਤਰ ਘੋਨਾ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਵਾਰਡ ਨੰਬਰ 04, ਸਰਦੂਲਗੜ੍ਹ ਨੂੰ ਨਾਮਜਦ ਕਰਕੇ 04 ਮਾਰਚ 2026 ਨੂੰ ਗ੍ਰਿਫਤਾਰ ਕੀਤਾ ਗਿਆ

ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੁਰਪ੍ਰੀਤ ਸਿੰਘ ਉਕਤ ਦਾ ਪਿਤਾ ਘੋਨਾ ਸਿੰਘ ਅਕਸਰ ਹੀ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਾਸ ਚਲਾ ਜਾਂਦਾ ਸੀ ਤਾਂ ਕੁਝ ਅਰਸੇ ਬਾਅਦ ਹੀ ਜਦੋ ਗੁਰਪ੍ਰੀਤ ਸਿੰਘ ਉਕਤ ਦੇ ਪਿਤਾ ਦੀ ਕਿਸੇ ਕਾਰਨਾ ਕਰਕੇ ਮੌਤ ਹੋ ਗਈ ਤਾਂ ਗੁਰਪ੍ਰੀਤ ਸਿੰਘ ਉਕਤ ਇਸ ਗੱਲ ਦਾ ਸ਼ੱਕ ਕਰਦਾ ਸੀ ਕਿ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਨੇ ਹੀ ਉਸਦੇ ਪਿਤਾ ਨੁੂੰ ਕੋਈ ਅਜਿਹੀ ਚੀਜ ਚਾਹ ਵਿੱਚ ਮਿਲਾ ਕੇ ਪਿਆਈ ਹੈ ਜਿਸ ਕਾਰਨ ਕਰਕੇ ਹੀ ਉਸਦਾ ਪਿਤਾ ਬਿਮਾਰੀ ਗ੍ਰਸਤ ਹੋ ਕੇ ਮਰ ਗਿਆ ਹੈ ਅਤੇ ਕਿਸੇ ਦੁਆਰਾ ਜ਼ਹਿਰ ਪਾਉਣ ਕਰਕੇ ਗੁਰਪ੍ਰੀਤ ਸਿੰਘ ਉਕਤ ਦੇ ਪਾਲਤੂ ਕੁੱਤੇ ਦੀ ਮੌਤ ਹੋ ਗਈ ਸੀ ਜਿਸਦਾ ਸ਼ੱਕ ਵੀ ਉਹ ਮ੍ਰਿਤਕ ਜਸਵੀਰ ਕੁਮਾਰ ਉਰਫ ਕਾਕਾ ਪਰ ਕਰਦਾ ਸੀ ਜਿਸ ਕਰਕੇ ਉਸਨੇ ਮੌਕਾ ਮਿਲਦੇ ਹੀ ਜਸਵੀਰ ਕੁਮਾਰ ਉਰਫ ਕਾਕਾ 'ਤੇ ਮਾਲੀ ਬਲਦੇਵ ਸਿੰਘ ਦਾ ਕਤਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD