Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਆਪਣਾ ਕਾਰੋਬਾਰ, ਆਪਣੀ ਪਹਿਚਾਣ' ਤਹਿਤ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੈਂਕੜੇ ਉਦਮੀ ਔਰਤਾਂ ਦਾ ਸਨਮਾਨ

ਸਨਮਾਨ ਪ੍ਰਾਪਤ ਕਰਨ ਵਾਲੀਆਂ ਉਦਮੀ ਔਰਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ

Principal Budh Ram, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੁਢਲਾਡਾ , 04 Mar 2026

Last updated on: Mar 05, 2026, 14:53 IST

ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਬੁਢਲਾਡਾ ਵਿਖੇ 'ਆਪਣਾ ਕਾਰੋਬਾਰ ਆਪਣੀ ਪਹਿਚਾਣ' ਦੇ ਸਿਰਲੇਖ ਹੇਠ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਹਲਕਾ ਬੁਢਲਾਡਾ ਦੀਆਂ ਉਨਾਂ ਔਰਤਾਂ ਦਾ ਪ੍ਰਸ਼ੰਸਾ ਪੱਤਰ ਅਤੇ ਟਰਾਫੀਆਂ ਦੇ ਕੇ ਮਾਣ ਸਨਮਾਨ ਕੀਤਾ ਗਿਆ, ਜਿਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ। 

ਇਸ ਸਬੰਧੀ ਬੁਢਲਾਡਾ ਦੀ ਬੀ.ਪੀ.ਐਮ ਜਸਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੀਆਂ ਔਰਤਾਂ ਨੂੰ ਸਿਖਲਾਈ ਦੇ ਕੇ ਪੰਜਾਬ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਨਾਲ ਇਹ ਔਰਤਾਂ, ਆਪਣੇ ਘਰੇਲੂ ਖਰਚਿਆਂ ਨੂੰ ਚਲਾਉਣ ਦੇ ਨਾਲ ਨਾਲ ਆਪਣੀ ਆਜਿਵਕਾ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ।

ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁਧ ਰਾਮ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ, ਜੋ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਚਲਾ ਕੇ ਔਰਤਾਂ ਨੂੰ ਕਿਸੇ ਨਾ ਕਿਸੇ ਖੇਤਰ ਵਿੱਚ ਸਿਖਲਾਈ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਉਹ ਆਪਣਾ ਕੰਮ ਸ਼ੁਰੂ ਕਰਕੇ ਚੰਗਾ ਧਨ ਕਮਾਉਂਦੀਆਂ ਹਨ ਤੇ ਉਨਾਂ ਔਰਤਾਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪਿੰਡ ਬੀਰੋ ਕੇ ਕਲਾਂ ਤੋਂ ਸੁਖਪਾਲ ਕੌਰ ਤੇ ਸਤਵਿੰਦਰ ਕੌਰ ਜੋ ਕਿ ਆਰਗੈਨਿਕ ਪ੍ਰੋਡਕਟ ਤਿਆਰ ਕਰਕੇ ਵੇਚਦੀਆਂ ਹਨ, ਪਿੰਡ ਗਾਮੀਵਾਲ ਤੋਂ ਬੇਅੰਤ ਕੌਰ ਜੋ ਕਿ ਵੇਰਕਾ ਡੇਅਰੀ ਚਲਾ ਰਹੀ ਹੈ, ਅਮਨਜੀਤ ਕੌਰ ਕੁਲਰੀਆਂ ਜੋ ਕਿ ਫੁੱਲਾਂ ਦੀ ਖੇਤੀ ਕਰ ਰਹੀ ਹੈ, ਕਿਰਨਪਾਲ ਕੌਰ ਪਿੰਡ ਬਖਸੀ ਵਾਲਾ ਵਿੱਚ ਬੁਟੀਕ ਚਲਾ ਕੇ ਆਪਣੇ ਘਰ ਦਾ ਆਰਥਿਕ ਪੱਧਰ ਉੱਚਾ ਚੁੱਕਿਆ ਹੈ, ਸਮੇਤ ਵੱਡੀ ਗਿਣਤੀ ਔਰਤਾਂ ਦਾ, ਟਰਾਫੀਆਂ ਦੇ ਕੇ ਬੁਢਲਾਡਾ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਐਸ.ਡੀ.ਐਮ. ਗਗਨਦੀਪ ਸਿੰਘ, ਬੀ.ਡੀ.ਪੀ.ਓ. ਮਨਪ੍ਰੀਤ ਸਿੰਘ , ਸਤੀਸ਼ ਸਿੰਗਲਾ ਚੇਅਰਮੈਨ ਨੇ ਮਾਣ ਸਨਮਾਨ ਕੀਤਾ। 

ਇਸ ਮੌਕੇ ਲਾਭਪਾਤਰੀਆਂ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀਆਂ ਹਨ ਜਿਨਾਂ ਨੇ ਟ੍ਰੇਨਿੰਗ ਦੇ ਕੇ ਉਹਨਾਂ ਦਾ ਰੁਜ਼ਗਾਰ ਚਲਾਇਆ ਹੈ ਤੇ ਅਜਿਹੀਆਂ ਸਕੀਮਾਂ ਹੋਰ ਵੀ ਚੱਲਣੀਆਂ ਚਾਹੀਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਔਰਤਾਂ ਨੂੰ ਰੁਜ਼ਗਾਰ ਪ੍ਰਾਪਤ ਹੋ ਸਕੇ। ਇਸ ਮੌਕੇ ਰਵਿੰਦਰ ਕੌਰ ਕਲਸਟਰ ਐਜੂਕੇਸ਼ਨ, ਸ਼ਰਨਜੀਤ ਕੌਰ ਜਿਲਾ ਪ੍ਰਧਾਨ ਮਹਿਲਾ ਵਿੰਗ  ਸਮੇਤ ਆਲ ਕਾਡਰ ਪੀ.ਆਰ. ਐਸ. ਐਲ. ਐਮ. ਦੀਆਂ ਵਰਕਰਾਂ ਮੌਜੂਦ ਸਨ। 

ਇਸ ਮੌਕੇ ਸਤੀਸ਼ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ, ਬਲਜਿੰਦਰ ਕੌਰ ਸਮਰਾ ਵੀ ਪਹੁੰਚੇ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD