Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ – ਸਪੀਕਰ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 05 Mar 2026

Last updated on: Mar 05, 2026, 15:21 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਹਲਕੇ ਦੇ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਸਬ ਡਿਵੀਜ਼ਨਲ ਕੰਪਲੈਕਸ/ਤਹਿਸੀਲ ਕੰਪਲੈਕਸ ਅਤੇ ਨਵੇਂ ਬੱਸ ਸਟੈਂਡ ਲਈ ਢੁਕਵੀਂ ਜਗ੍ਹਾ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਅਤੇ ਆਵਾਜਾਈ ਦੀਆਂ ਸੁਵਿਧਾਵਾਂ ਹੋਰ ਸੁਖਾਲੀਆਂ ਹੋਣਗੀਆਂ।

ਉਨ੍ਹਾਂ ਸ਼ਹਿਰ ਵਿੱਚ ਸਟਰੀਟ ਲਾਈਟਾਂ ਦੀ ਵਿਵਸਥਾ ਸੁਧਾਰਨ, ਗਰੀਨ ਐਵੀਨਿਊ ਅਤੇ ਪ੍ਰੇਮ ਨਗਰ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਸਬੰਧੀ ਵੀ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵਾਟਰ ਵਰਕਸ ਦੇ ਆਲੇ-ਦੁਆਲੇ ਸਫਾਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਪਿੰਡ ਸੰਧਵਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਸਕੀਮ ਨੂੰ ਚਾਲੂ ਕਰਨ, ਫੋਗਿੰਗ ਮਸ਼ੀਨਾਂ ਨੂੰ ਠੀਕ ਕਰਵਾਉਣ ਅਤੇ ਸ਼ਹਿਰ ਵਿੱਚ ਪਾਰਕਿੰਗ ਦੀ ਸਮੱਸਿਆ ਦਾ ਪੱਕਾ ਹੱਲ ਲੱਭਣ ਲਈ ਵੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ।

ਸਪੀਕਰ ਸ. ਸੰਧਵਾਂ ਨੇ ਸਰਕਾਰੀ ਸਕੂਲ ਵਿੱਚ ਬੈਡਮਿੰਟਨ ਗਰਾਊਂਡ ਬਣਾਉਣ ਅਤੇ ਸ਼ਹਿਰ ਵਿੱਚ ਸੀਵਰੇਜ ਦੇ ਨਵੇਂ ਕੁਨੈਕਸ਼ਨ ਜਾਰੀ ਕਰਨ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਪੂਰੇ ਕੀਤੇ ਜਾਣ ਅਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲ ਸਕੇ।

ਇਸ ਮੌਕੇ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਸ਼੍ਰੀ ਸਾਧੂ ਰਾਮ ਕੁਸਲਾ ਓ ਐਸ ਡੀ , ਸ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਸ੍ਰੀ ਗੈਰੀ ਵੜਿੰਗ, ਸ.ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD