Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਬਲਾਕ ਸੰਮਤੀ ਅਮਲੋਹ ਦੇ ਰਣਜੀਤ ਸਿੰਘ ਪਨਾਗ ਚੇਅਰਮੈਨ ਅਤੇ ਸਿਮਰਨਪ੍ਰੀਤ ਕੌਰ ਵਾਈਸ ਚੇਅਰਮੈਨ ਬਣੇ

ਬਲਾਕ ਸੰਮਤੀ ਦੇ ਚੇਅਰਮੈਨ ਪਿੰਡਾਂ ਦੇ ਵਿਕਾਸ ਅਤੇ ਹੋਰ ਕੰਮਾਂ ਦੇ ਲਈ ਪਹਿਲ ਕਰਨਗੇ- ਵਿਧਾਇਕ ਗੈਰੀ ਬੜਿੰਗ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ ਫਤਹਿਗੜ੍ਹ ਸਾਹਿਬ , 05 Mar 2026

Last updated on: Mar 05, 2026, 15:34 IST

ਬੀਡੀਪੀਓ ਦਫਤਰ ਅਮਲੋਹ ਵਿਖੇ  ਬਲਾਕ ਸੰਮਤੀ ਅਮਲੋਹ ਦੇ ਚੇਅਰਮੈਨ ਦੀ ਚੋਣ ਹੋਈ। ਜਿਸ ਦੇ ਵਿੱਚ ਸਰਬ ਸੰਮਤੀ ਦੇ ਨਾਲ ਬਲਾਕ ਸੰਮਤੀ ਅਮਲੋਹ ਦਾ ਚੇਅਰਮੈਨ ਰਣਜੀਤ ਸਿੰਘ ਪਨਾਗ ਨੂੰ ਚੁਣਿਆ ਗਿਆ। ਉੱਥੇ ਹੀ ਵਾਇਸ ਚੇਅਰਪਰਸਨ ਸਿਮਰਨਪ੍ਰੀਤ ਕੌਰ ਬਣੇ। ਇਹ ਚੋਣ ਐਸ ਡੀ ਐਮ ਅਮਲੋਹ ਤਰਨਜੋਤ ਸਿੰਘ ਵਾਲੀਆ ਦੀ ਦੇਖ ਰੇਖ ਹੇਠ ਹੋਈ।

ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਅੱਜ ਸਰਬ ਸੰਮਤੀ ਦੇ ਨਾਲ ਬਲਾਕ ਸੰਮਤੀ ਚੇਅਰਮੈਨ ਅਤੇ ਹੋਰ ਵੱਖ ਵੱਖ ਮੈਂਬਰਾਂ ਦੀ ਚੋਣ ਹੋਈ ਹੈ। ਉਹਨਾਂ ਨੇ ਦੱਸਿਆ ਕਿ ਸਰਬ ਸੰਮਤੀ ਦੇ ਨਾਲ ਰਣਜੀਤ ਸਿੰਘ ਪਨਾਗ ਨੂੰ ਚੇਅਰਮੈਨ ਚੁਣਿਆ ਗਿਆ ਹੈ। 

ਉਹਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਵੀ ਬਣਦਾ ਸਹਿਯੋਗ ਬਲਾਕ ਸੰਮਤੀ ਨੂੰ ਦਿੱਤਾ ਜਾਵੇਗਾ। ਗੈਰੀ ਬੜਿੰਗ ਨੇ ਕਿਹਾ ਕਿ ਬਲਾਕ ਸੰਮਤੀ ਦੇ ਚੇਅਰਮੈਨ ਪਿੰਡਾਂ ਦੇ ਵਿਕਾਸ ਅਤੇ ਹੋਰ ਕੰਮਾਂ ਦੇ ਲਈ ਪਹਿਲ ਕਰਨਗੇ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਰਣਜੀਤ ਸਿੰਘ ਪਨਾਗ ਨੇ ਕਿਹਾ ਕਿ ਉਹ ਹਲਕਾ ਅਮਲੋਹ ਦੇ ਵਿਧਾਇਕ ਅਤੇ ਬਲਾਕ ਸੰਮਤੀ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਉਹਨਾਂ ਤੇ ਚੇਅਰਮੈਨ ਬਣਾਉਣ ਦਾ ਭਰੋਸਾ ਜਤਾਇਆ ਹੈ। ਉਹਨਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ।

ਇਸ ਮੌਕੇ ਐਸ ਡੀ ਐਮ ਤਰਨਜੋਤ ਸਿੰਘ ਵਾਲੀਆ, ਡੀ ਐਸ ਪੀ ਗੁਰਦੀਪ ਸਿੰਘ, ਬੀਡੀਪੀਓ ਚੰਦ ਸਿੰਘ, ਸਰਪੰਚ ਯੂਨੀਅਨ ਅਮਲੋਹ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਆਗੂ ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ,ਕਰਮਜੀਤ ਕੌਰ ਸ਼ੇਰਗਿੱਲ, ਸੇਵਾ ਸਿੰਘ ਲਾਡਪੁਰ, ਗੁਰਬਚਨ ਸਿੰਘ ਸ਼ਾਹਪੁਰ, ਬਲਵੀਰ ਕੌਰ ਅੰਨੀਆਂ, ਹਰਜਿੰਦਰ ਸਿੰਘ ਰੰਘੇੜੀ ਕਲਾ, ਮਨਿੰਦਰ ਸਿੰਘ ਭੱਟੋ, ਰਾਜਵੀਰ ਕੌਰ ਸਲਾਣਾ, ਦਲਜੀਤ ਕੌਰ ਰਤਨਪਾਲੋ, ਅਮਨਦੀਪ ਸਿੰਘ ਸਮਸ਼ਪੁਰ, ਹਰਜੀਤ ਕੌਰ ਬੁੱਗਾ ਕਲਾਂ ਸਾਰੇ ਬਲਾਕ ਸੰਮਤੀ ਮੈਂਬਰ, ਐਸ ਐਚ ਓ ਹਰਕੀਰਤ ਸਿੰਘ, ਪੰਚਾਇਤ ਅਫ਼ਸਰ ਬਲਪਿੰਦਰ ਸਿੰਘ ਹੈਪੀ, ਜਤਿੰਦਰ ਸਿੰਘ ਰਾਮਗੜ੍ਹੀਆ, ਅਵਤਾਰ ਮੁਹੰਮਦ ਟੈਣੀ, ਦਰਸ਼ਨ ਸਿੰਘ ਦਰਸ਼ੀ, ਅਮਨਦੀਪ ਬੋਪਾਰਾਏ ਆਦਿ ਮੌਜੂਦ ਸਨ।

 

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD