Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ ਸ਼ਹਿਰ ਚ ਵਿਕਾਸ ਕਾਰਜਾਂ ਦੀ ਹਨੇਰੀ-ਕੋਹਲੀ, ਗੋਗੀਆ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 05 Mar 2026

Last updated on: Mar 05, 2026, 16:31 IST

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆ ਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ ਵਾਰਡ ਨੰਬਰ 46 ਅਤੇ ਕੌਸਲਰ ਮੀਨਾ ਦੇਵੀ ਵਾਰਡ ਨੰਬਰ 45 ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ। ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਨਾਭਾ ਗੇਟ ਤੋਂ ਏਸੀ ਮਾਰਕੀਟ ਪਾਰਕਿੰਗ ਤੱਕ, ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਇੰਟਰਲਾਕਿੰਗ ਟਾਈਲਾਂ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ। 

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੁਧਾਰ ਦੀ ਉਮੀਦ ਹੈ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD