Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਵਾਲਾ ਕੇਜਰਿਵਲ ਤੇ ਮਾਨ ਕਿੱਥੇ ਹੈ?: ਅਸ਼ਵਨੀ ਸ਼ਰਮਾ

ਦਿਨ ਦਿਹਾੜੇ ਕਰੋੜਾਂ ਦੀ ਲੁੱਟ ਨੇ ਮਾਨ ਸਰਕਾਰ ਦੇ “ਬਦਲਾਅ” ਦੀ ਹਕੀਕਤ ਬੇਨਕਾਬ ਕੀਤੀ: ਅਸ਼ਵਨੀ ਸ਼ਰਮਾ

Ashwani Sharma, Bharatiya Janata Party, BJP, BJP Punjab

Web Admin

Web Admin

5 Dariya News

ਗੁਰਦਾਸਪੁਰ , 05 Mar 2026

Last updated on: Mar 05, 2026, 18:06 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਵਿੱਚ ਦਿਨ ਦਿਹਾੜੇ ਹੋਈ ਕਰੀਬ ₹7 ਕਰੋੜ ਦੀ ਡਕੈਤੀ ਦੀ ਘਟਨਾ ਨੂੰ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਇੱਕ ਸੁਨਿਆਰ ਦੇ ਪਰਿਵਾਰ ਨੂੰ ਬੰਧਕ ਬਣਾ ਕੇ, ਹੱਥ-ਪੈਰ ਰੱਸੀ ਨਾਲ ਬੰਨ੍ਹ ਕੇ ਅਤੇ ਮੂੰਹ ‘ਤੇ ਪੱਟੀ ਬੰਨ੍ਹ ਕੇ ਖ਼ਤਰਨਾਕ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। 

ਇਤਨਾ ਹੀ ਨਹੀਂ, ਲੁਟੇਰੇ ਸੋਨਾ-ਚਾਂਦੀ ਲੈ ਜਾਣ ਦੇ ਨਾਲ ਨਾਲ ਸਬੂਤ ਮਿਟਾਉਣ ਲਈ ਸੀਸੀਟੀਵੀ ਕੈਮਰੇ ਵੀ ਉਖਾੜ ਕੇ ਲੈ ਗਏ। ਸ਼ਰਮਾ ਨੇ ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੌਸਲਾ ਦਿੱਤਾ। 

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਦਹਿਸ਼ਤਨਾਕ ਘਟਨਾ ਨੇ ਸਾਰੇ ਇਲਾਕੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਵਪਾਰੀ ਵਰਗ ਵਿੱਚ ਵੀ ਭਾਰੀ ਚਿੰਤਾ ਹੈ। ਸ਼ਰਮਾ ਦੇ ਨਾਲ ਸੂਬਾ ਮਹਾਮੰਤਰੀ ਰਾਕੇਸ਼ ਰਾਠੌੜ, ਸੂਬਾ ਸਕੱਤਰ ਸੂਰਜ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਘੇਲ ਸਿੰਘ ਬਹਿਆਨ, ਰਾਜਿੰਦਰ ਬਿੱਟਾ, ਸ਼ਿਵਬੀਰ ਰਾਜਨ ਅਤੇ ਹੋਰ ਨੇਤਾ ਮੌਜੂਦ ਸਨ।

ਸ਼ਰਮਾ ਨੇ ਕਿਹਾ ਕਿ ਇਹ ਸਿਰਫ ਇੱਕ ਲੁੱਟ ਦੀ ਘਟਨਾ ਨਹੀਂ, ਸਗੋਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਨਾਕਾਮੀ ਦਾ ਵੱਡਾ ਸਬੂਤ ਹੈ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਹ ਕਰੋੜਾਂ ਦੀ ਲੁੱਟ ਕਰਕੇ ਵੀ ਕਾਨੂੰਨ ਤੋਂ ਬੇਖ਼ੌਫ਼ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ “ਬਦਲਾਅ” ਵਾਲੀ ਸਰਕਾਰ ਦੇ ਰਾਜ ਵਿੱਚ ਪੰਜਾਬ ਦਾ ਵਪਾਰੀ ਵਰਗ ਅਤੇ ਆਮ ਜਨਤਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। 

ਸਰਕਾਰ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਦੀ ਬਜਾਏ ਸਿਰਫ਼ ਪੀ.ਆਰ. ਅਤੇ ਇਸ਼ਤਿਹਾਰਾਂ ਵਿੱਚ ਮਸਤ ਹੈ ਅਤੇ ਪੰਜਾਬ ਹੌਲੀ-ਹੌਲੀ ਅਪਰਾਧੀਆਂ ਦੇ ਹਵਾਲੇ ਹੁੰਦਾ ਜਾ ਰਿਹਾ ਹੈ। ਸ਼ਰਮਾ ਨੇ ਸਵਾਲ ਉਠਾਇਆ ਕਿ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਪਰਾਧੀਆਂ ਨੂੰ ਖੁੱਲ੍ਹੀ ਛੂਟ ਮਿਲ ਗਈ ਹੈ? 

ਉਨ੍ਹਾਂ ਕਿਹਾ ਕਿ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਗਾਰੰਟੀ ਕਿੱਥੇ ਹੈ? ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ‘ਤੇ ਤੁਰੰਤ ਜਵਾਬ ਦੇਣਾ ਚਾਹੀਦਾ ਹੈ।

 

Tags: Ashwani Sharma , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD