Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਰਜੀਤ ਵਾਲੀਆ ਵੱਲੋਂ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ‘ਚ ਐੱਚ ਪੀ ਵੀ ਟੀਕਾਕਰਨ ‘ਤੇ ਜ਼ੋਰ

ਵਾਟਰ ਸੈਂਪਲਿੰਗ, ਕਲੋਰੀਨ ਵਰਗੀਆਂ ਸੁਰੱਖਿਆ ਕਾਰਵਾਈਆਂ ‘ਤੇ ਚਰਚਾ

Varjeet Walia, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 05 Mar 2026

Last updated on: Mar 06, 2026, 11:50 IST

ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਿਛਲੇ ਮਹੀਨੇ ਜਾਰੀ ਕੀਤੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਹਰੇਕ ਕੰਮ ਨੂੰ ਸਮਾਂਬੱਧ ਕਰਨ ਤਾਂ ਜੋ ਕੰਮ ਦੇ ਬਿਹਤਰ ਨਤੀਜੇ ਸਾਹਮਣੇ ਆ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ  ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਹਿਊਮਨ ਪੇਪਿਲੋਮਾ  ਵਾਇਰਸ ਐੱਚ ਪੀ ਵੀ  ਟੀਕਾਕਰਨ ਮੁਹਿੰਮ ਦੀ ਸਮੀਖਿਆ ਕੀਤੀ। ਡੀਸੀ ਨੇ ਸਮੂਹ ਡੀ ਈ ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿੱਚ ਇਸ ਸਬੰਧੀ ਜਾਣਕਾਰੀ ਬੱਚਿਆਂ ਦੇ ਮਾਤਾ ਪਿਤਾ ਨਾਲ ਜਰੂਰ ਸਾਂਝੀ ਕਰਨ ਅਤੇ ਬੱਚਿਆਂ ਨੂੰ ਪ੍ਰੋਤਸਾਹਿਤ ਕਰਨ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਵਾਟਰ ਸੈਂਪਲਿੰਗ ਦੀ ਵੀ ਗੰਭੀਰਤਾ ਨਾਲ ਚਰਚਾ ਕੀਤੀ। ਉਹਨਾਂ ਕਿਹਾ ਕਿ ਪੀਣ ਦੇ ਪਾਣੀ ਦੀ ਗੁਣਵੱਤਾ ਜਾਂਚਣ ਲਈ ਨਿਯਮਤ ਤੌਰ ‘ਤੇ ਵਾਟਰ ਸੈਂਪਲ ਇਕੱਠੇ ਕਰਕੇ ਲੈਬ ਵਿੱਚ ਭੇਜੇ ਜਾਣੇ ਚਾਹੀਦੇ ਹਨ। ਇਸ ਨਾਲ ਪਾਣੀ ਵਿੱਚ ਮੌਜੂਦ ਬੈਕਟੀਰੀਆਂ ਦਾ ਪਤਾ ਲੱਗ ਸਕਦਾ ਹੈ। 

ਉਹਨਾਂ ਕਲੋਰੀਨ ਦੀ ਸਹੀ ਮਾਤਰਾ ਵਿੱਚ ਇਸਤੇਮਾਲ ਤੇ ਵੀ ਜ਼ੋਰ ਦਿੱਤਾ। ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਕਲੋਰੀਨ ਦੇ ਪੀਣ ਵਾਲੇ ਪਾਣੀ ਵਿੱਚ ਲਾਗੂ ਕਰਨ ਦੀ ਕਾਰਵਾਈ ਨੂੰ ਤੇਜ ਕੀਤਾ ਜਾਵੇ ਤਾਂ ਡੇਂਗੂ ਵਰਗੀ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਹਨਾਂ ਵਾਟਰ ਸਪਲਾਈ ਸੈਨੀਟੇਸ਼ਨ ਅਤੇ ਸੀਵਰੇਜ ਬੋਰਡ ਨੂੰ ਸਾਫ਼ ਸੁਥਰੇ ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਦੀ ਸੰਭਾਲ ਲਈ ਖਾਸ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਡਾੱਗ ਬਾਈਟਸ , ਡੇਂਗੂ ਰੋਕਥਾਮ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਆਸ਼ਾ ਵਰਕਰਾਂ, ਸੁਮਨ ਯੋਜਨਾ , ਪਰਿਵਾਰ ਨਿਯੋਜਨ, ਰੀ-ਪ੍ਰੋਡਿਕਟਿਵ ਚਾਈਲਡ ਹੈਲਥ, ਅੰਡਰ ਬੇਟੀ ਬਚਾਓ, ਬੇਟੀ ਪੜਾਓ,ਮੈਟਰਨਲ ਡੈਥ ਸਰਵਾਈਵਲ ਰੀਵਿਊ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ਼ ਬਲਾਈਂਡਨੈਸ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਯੋਜਨਾਂ,ਆਮ ਆਦਮੀ ਕਲੀਨਿਕ, ਛੋਟੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ, ਤੰਬਾਕੂ ਕੰਟਰੋਲ ਪ੍ਰੋਗਰਾਮ,  ਨੈਸ਼ਨਲ ਟੀਬੀ ਐਲੀਮਿਨੇਸ਼ਨ ਪ੍ਰੋਗਰਾਮ,  ਜਨ ਔਸ਼ਧੀ ਸਟੋਰ, ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ, ਡੀ-ਐਡੀਕਸ਼ਨ ਸੈਂਟਰ,ਰੀ-ਹੈਬੀਲੀਟੇਸ਼ਨ ਸੈਂਟਰ, ਓਟ ਕਲੀਨਿਕ, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ  ਅਤੇ ਆਦਿ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਇਹਨਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼, ਈ.ਓਜ਼, ਨਗਰ ਨਿਗਮ ਵਿਭਾਗ ਦੇ ਅਧਿਕਾਰੀ,  ਵਾਟਰ ਸਪਲਾਈ ਦੇ ਅਧਿਕਾਰੀ , ਸਿਖਿਆ ਵਿਭਾਗ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਜਿਲ੍ਹਾ ਟੀਕਾਕਰਨ ਅਫਸਰ ਕੁਸ਼ਲਦੀਪ ਕੌਰ ਅਤੇ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Varjeet Walia , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD