Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਵਨ ਦੀਵਨ ਦੀ ਪੋਸਟਰ ਮੁਹਿੰਮ: ਪੁੱਛਿਆ - ਪੰਜਾਬ ਦੀਆਂ ਮਹਿਲਾਵਾਂ ਦੇ 48,000 ਰੁਪਏ ਕਿੱਥੇ ਹਨ?

Pawan Dewan, Punjab Congress, Ludhiana Congress, Ludhiana

5 Dariya News

5 Dariya News

5 Dariya News

ਲੁਧਿਆਣਾ , 05 Mar 2026

Last updated on: Mar 06, 2026, 12:04 IST

ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ, ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਲੁਧਿਆਣਾ ਪੱਛਮੀ ਹਲਕੇ ਵਿੱਚ ਪੋਸਟਰ ਲਗਵਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਇਸ ਮੁਹਿੰਮ ਰਾਹੀਂ ਉਨ੍ਹਾਂ ਨੇ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਨਾ ਮਿਲੇ 48,000 ਰੁਪਏ ਬਾਰੇ ਜਵਾਬਦੇਹੀ ਦੀ ਮੰਗ ਕੀਤੀ ਹੈ। 

ਦੀਵਾਨ ਨੇ ਹਰ 18 ਸਾਲ ਤੋਂ ਉਪਰ ਦੀ ਮਹਿਲਾ ਨੂੰ ਮਹੀਨਾ 1,000 ਰੁਪਏ ਦੇਣ ਦੇ ਵਾਅਦੇ ਨੂੰ ਯਾਦ ਦਿਵਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਝੂਠੇ ਭਰੋਸਿਆਂ ਰਾਹੀਂ ਪੰਜਾਬ ਦੀਆਂ ਮਹਿਲਾਵਾਂ ਨਾਲ ਧੋਖਾ ਕੀਤਾ ਹੈ। ਇਸ ਪੋਸਟਰ ਮੁਹਿੰਮ ਰਾਹੀਂ ਪੰਜਾਬ ਸਰਕਾਰ ਤੋਂ ਸਿੱਧਾ ਸਵਾਲ ਪੁੱਛਿਆ ਗਿਆ ਹੈ: “ਚਾਰ ਸਾਲ ਬੀਤ ਗਏ – 48,000 ਰੁਪਏ ਕਿੱਥੇ ਹਨ?”

ਇਸ ਮੌਕੇ ਦੀਵਾਨ ਨੇ ਆਪਣੀ ਮੁਹਿੰਮ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ, ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਗਭਗ 1.31 ਕਰੋੜ ਯੋਗ ਮਹਿਲਾ ਲਾਭਪਾਤਰੀਆਂ ਨਾਲ “ਸ਼ਰਮਨਾਕ ਧੋਖਾ” ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਨੇ ਵੋਟਰਾਂ ਨੂੰ ਲੁਭਾਉਣ ਵਾਲੇ, ਲੇਕਿਨ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਹਰ ਮਹਿਲਾ ਨੂੰ ਮਹੀਨਾ 1,000 ਰੁਪਏ ਦੇਣ ਦਾ ਵਾਅਦਾ ਪੂਰਾ ਨਾ ਹੋਣ ਕਾਰਨ ਸੂਬੇ ਭਰ ਵਿਚ ਭਾਰੀ ਰੋਸ ਹੈ, ਕਿਉਂਕਿ ਇਹ ਸਿਰਫ਼ ਪ੍ਰਸ਼ਾਸਕੀ ਨਾਕਾਮੀ ਹੀ ਨਹੀਂ, ਸਗੋਂ ਜਾਣਬੁੱਝ ਕੇ ਕੀਤਾ ਗਿਆ ਧੋਖਾ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਟੁੱਟਿਆ ਹੈ ਅਤੇ ਸਰਕਾਰ ਦੀ ਸਾਖ ਘਟ ਗਈ ਹੈ। ਉਨ੍ਹਾਂ ਕਿਹਾ ਕਿ ਅਸਲਿਅਤ ਵਿਚ ਪੰਜਾਬ ਦੀ ਅਰਥ ਵਿਵਸਥਾ ਡਗਮਗਾ ਰਹੀ ਹੈ ਅਤੇ ਮਾਨ ਸਰਕਾਰ ਕੋਲ ਨਾ ਤਾਂ ਇਰਾਦਾ ਹੈ ਅਤੇ ਨਾ ਹੀ ਸਰੋਤ ਹਨ ਕਿ ਉਹ ਆਪਣੇ ਵਾਅਦੇ ਪੂਰੇ ਕਰ ਸਕੇ। 

ਇਨ੍ਹਾਂ ਦਾ ਅਧੂਰਾ ਵਾਅਦਾ ਧੋਖੇ ਅਤੇ ਕੁਰਾਜਗਾਰੀ ਦਾ ਪ੍ਰਤੀਕ ਬਣ ਚੁੱਕਾ ਹੈ। ਆਪ ਸਰਕਾਰ ‘ਤੇ ਸਿੱਧਾ ਹਮਲਾ ਬੋਲਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਅੱਜ ਤੱਕ ਇਹ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ ਹੈ,  ਜਿਸ ਨਾਲ ਸਾਬਤ ਹੁੰਦਾ ਹੈ ਕਿ ਆਪ ਸਿਰਫ਼ ਝੂਠੇ ਵਾਅਦੇ ਕਰਨ ਵਾਲੀ ਪਾਰਟੀ ਹੈ।

ਦੀਵਾਨ ਨੇ ਮੰਗ ਕੀਤੀ ਹੈ ਕਿ ਜੇਕਰ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨ ਸਰਕਾਰ ਆਉਣ ਵਾਲੇ ਪੰਜਾਬ ਬਜਟ ਵਿੱਚ 1,000 ਰੁਪਏ ਮਹੀਨਾਵਾਰ ਭੱਤਾ ਐਲਾਨਦੀ ਹੈ, ਤਾਂ ਉਸਨੂੰ ਹਰ ਯੋਗ ਮਹਿਲਾ ਨੂੰ ਪਿਛਲੇ ਚਾਰ ਸਾਲਾਂ ਦੀ 48,000 ਰੁਪਏ ਦੀ ਬਕਾਇਆ ਰਕਮ ਵੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸਿਰਫ਼ ਇਕ ਟੁੱਟੇ ਵਾਅਦੇ ਦਾ ਨਹੀਂ, ਸਗੋਂ 1.31 ਕਰੋੜ ਮਹਿਲਾਵਾਂ ਨਾਲ ਨਿਆਂ ਅਤੇ ਜਵਾਬਦੇਹੀ ਦਾ ਹੈ।

ਦੀਵਾਨ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦੀਆਂ ਮਹਿਲਾਵਾਂ ਰਸਮੀ ਕਾਰਵਾਈਆਂ ਜਾਂ ਫਿਰ ਚੋਣਾਂ ਦੇ ਦਿਖਾਵਿਆਂ ਨਾਲ ਸੰਤੁਸ਼ਟ ਨਹੀਂ ਹੋਣਗੀਆਂ। ਉਹ ਆਪਣੇ ਹੱਕ ਦੀ ਪੂਰੀ ਰਕਮ ਦੀ ਮੰਗ ਕਰਨਗੀਆਂ ਅਤੇ ਆਪ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਨਾ ਕਰਨ ਲਈ ਜਵਾਬਦੇਹ ਠਹਿਰਾਉਣਗੀਆਂ।

ਜਿਥੇ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ ਟੋਨੀ, ਜਸਵਿੰਦਰ ਸਿੰਘ ਨਾਮਧਾਰੀ, ਰੋਹਿਤ ਪਾਹਵਾ, ਗੁਰਚਰਨ ਸਿੰਘ ਸੈਣੀ ਉਰਫ ਬੰਟੀ, ਗੁਰਸ਼ਰਨ ਸਿੰਘ, ਰਜਨੀਸ਼ ਸਿੰਗਲਾ, ਨਿਰਭੈ ਸਿੰਘ ਰੰਗੂਵਾਲ, ਵਰੁਣ ਸ਼ਰਮਾ, ਹਰਭਗਤ ਸਿੰਘ ਗਰੇਵਾਲ, ਜਤਿੰਦਰ ਕੁਮਾਰ ਅਤੇ ਰਜਤ ਸ਼ਰਮਾ ਲੱਕੀ ਵੀ ਮੌਜੂਦ ਰਹੇ।

 

Tags: Pawan Dewan , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD