Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਵਿੱਚ ਮਹਿਲਾ ਉਦਮੀਆਂ ਦਾ ਸਨਮਾਨ

ਵਿਧਾਇਕ ਅਨਮੋਲ ਗਗਨ ਮਾਨ ਨੇ ਮਹਿਲਾਵਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 06 Mar 2026

Last updated on: Mar 06, 2026, 17:14 IST

ਅੱਜ ਖਰੜ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਮਹਿਲਾ ਉਦਮੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ਿਰਕਤ ਕਰਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਕਾਰੋਬਾਰ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਹਿਲਾਵਾਂ ਹੀਰੇ ਵਰਗੀਆਂ ਹੁੰਦੀਆਂ ਹਨ ਅਤੇ ਬਹੁਤ ਮਜ਼ਬੂਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਘਰ ਨੂੰ ਸਵਰਗ ਬਣਾਉਣਾ ਜਾਂ ਨਰਕ ਬਣਾਉਣਾ ਵੀ ਮਹਿਲਾ ਦੇ ਹੱਥ ਵਿੱਚ ਹੁੰਦਾ ਹੈ ਕਿਉਂਕਿ ਮਹਿਲਾ ਪਰਿਵਾਰ ਦੀ ਮਜ਼ਬੂਤ ਨੀਂਹ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਅੱਜ ਦੀ ਮਹਿਲਾ ਹਰ ਖੇਤਰ ਵਿੱਚ ਆਪਣੀ ਕਾਬਲਿਯਤ ਸਾਬਤ ਕਰ ਰਹੀ ਹੈ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਮੌਕਾ ਮਿਲ ਰਿਹਾ ਹੈ।

ਇਸ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ “ਪੰਜਾਬ ਸਰਕਾਰ ਮਹਿਲਾ ਉਦਮੀ ਸਨਮਾਨ – 2026” ਤਹਿਤ ਸਨਮਾਨ ਪੱਤਰ ਦਿੱਤੇ ਗਏ। ਸਮਾਗਮ ਵਿੱਚ ਕਈ ਮਹਿਲਾਵਾਂ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਮੰਚ ਸੰਚਾਲਨ ਅਮਨਪ੍ਰੀਤ ਕੌਰ (ਸਰਪੰਚ ਨੰਗਲ ਫੈਜ਼ਗੜ੍ਹ) ਅਤੇ ਜਸਪ੍ਰੀਤ ਕੌਰ (ਸਰਪੰਚ ਝਿੰਗੜਾ ਕਲਾਂ) ਵੱਲੋਂ ਕੀਤਾ ਗਿਆ।

ਇਸ ਮੌਕੇ ਕਸ਼ਮੀਰ ਕੌਰ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ), ਸਵਰਨਜੀਤ ਕੌਰ (ਜ਼ੋਨ ਇੰਚਾਰਜ), ਹਰਪ੍ਰੀਤ ਕੌਰ (ਹਲਕਾ ਕੋਆਰਡੀਨੇਟਰ), ਅੰਜੂ ਚੰਦਰ (ਪ੍ਰਧਾਨ ਨਗਰ ਕੌਂਸਲ ਖਰੜ), ਰੂਪਿੰਦਰ ਕੌਰ (ਬੀ ਡੀ ਪੀ ਓ ਦਫ਼ਤਰ), ਸਰਬਜੀਤ ਕੌਰ, ਵੰਦਨਾ ਭਾਰਦਵਾਜ, ਹਰਪਾਲ ਕੌਰ (ਬਰੋਦੀ), ਹਰਮਿੰਦਰ ਕੌਰ (ਮਾਜਰਾ), ਦਲਜੀਤ ਕੌਰ (ਖਿਜਰਾਬਾਦ), ਮਮਤਾ ਰਾਣੀ, ਸੁਖਵਿੰਦਰ ਸਿੰਘ ਬਿੱਟੂ (ਚੇਅਰਮੈਨ ਮਾਰਕੀਟ ਕਮੇਟੀ ਖਰੜ), ਵਿਕਾਸ ਮੋਹਨ (ਪੀ.ਏ.), ਰਘਵੀਰ ਸਿੰਘ ਮੋਦੀ (ਬਲਾਕ ਸਮਿਤੀ ਮੈਂਬਰ), ਬਲਜੀਤ ਸਿੰਘ (ਮੀਡੀਆ ਇੰਚਾਰਜ) ਅਤੇ ਅਨੇਕਾਂ ਆਗੂ ਮੌਜੂਦ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD