Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ, ਚੋਰੀ ਅਤੇ ਸਨੈਚਿੰਗ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ

ਦੋਸ਼ੀਆਂ ਪਾਸੋਂ 05 ਮੋਬਾਇਲ ਫੋਨ, 05 ਐਕਟੀਵਾ ਅਤੇ 07 ਮੋਟਰਸਾਈਕਲ ਬਰਾਮਦ

Crime News Punjab, Punjab Police, Police, Crime News, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 06 Mar 2026

Last updated on: Mar 06, 2026, 17:17 IST

ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਐਸ.ਪੀ. ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਦਿਲਪ੍ਰੀਤ ਸਿੰਘ, ਐਸ.ਪੀ. ਸਿਟੀ ਮੋਹਾਲੀ ਦੀ ਰਹਿਨੁਮਾਈ ਹੇਠ ਮੋਹਾਲੀ ਸ਼ਹਿਰ ਵਿੱਚ ਹੋ ਰਹੀਆਂ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਸ੍ਰੀ ਪ੍ਰਿਥਵੀ ਸਿੰਘ ਚਹਿਲ, ਕਪਤਾਨ ਪੁਲਿਸ ਸਿਟੀ-1 ਮੋਹਾਲੀ ਅਤੇ ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਫੇਜ਼-1 ਮੋਹਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 25.02.2026 ਨੂੰ ਕੂੜੇ ਵਾਲਾ ਡੰਪ, ਕਲੱਬ-72 ਜਿਮ, ਇੰਡਸਟਰੀਅਲ ਏਰੀਆ ਫੇਜ਼-8 ਮੋਹਾਲੀ ਵਿਖੇ ਨਾਕਾਬੰਦੀ ਦੌਰਾਨ ਪੁਲਿਸ ਟੀਮ ਵੱਲੋਂ ਗੁਰਬਚਨ ਸਿੰਘ ਉਰਫ਼ ਬਚਨਾ ਪੁੱਤਰ ਜਗੀਰ ਚੰਦ ਵਾਸੀ ਸ਼ਿਵ ਕਲੋਨੀ, ਨੇੜੇ ਰਵੀ ਕਰਿਆਨਾ ਸਟੋਰ ਬੜਮਾਜਰਾ, ਜ਼ਿਲ੍ਹਾ ਐਸ.ਏ.ਐਸ ਨਗਰ ਅਤੇ ਸਲਮਾਨ ਪੁੱਤਰ ਸੋਨੂੰ ਵਾਸੀ ਮਿਲਕ ਡੇਅਰੀ ਕੰਪਲੈਕਸ, ਗਵਾਲਾ ਕਲੋਨੀ, ਮਲੋਆ ਚੰਡੀਗੜ੍ਹ ਨੂੰ ਕਾਬੂ ਕੀਤਾ ਗਿਆ।

ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਮੋਟਰਸਾਈਕਲ ਨੰਬਰ CH-01-AN-7651 (ਮਾਰਕਾ ਹੌਂਡਾ, ਰੰਗ ਕਾਲਾ) ਅਤੇ ਇੱਕ ਮੋਬਾਇਲ ਫੋਨ ਮਾਰਕਾ ਓਪੋ (ਰੰਗ ਸਿਲਵਰ) ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਫੇਜ਼-1 ਮੋਹਾਲੀ ਵਿੱਚ ਮੁਕੱਦਮਾ ਨੰਬਰ 40 ਮਿਤੀ 25.02.2026 ਅਧੀਨ ਧਾਰਾ 304, 3(5) ਬੀ.ਐਨ.ਐਸ ਦਰਜ ਕੀਤਾ ਗਿਆ।

ਤਫ਼ਤੀਸ਼ ਦੌਰਾਨ ਹਰਮਨਦੀਪ ਸਿੰਘ ਉਰਫ਼ ਮਨਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਲਹੋਰੀਮਲ, ਤਹਿਸੀਲ ਅਟਾਰੀ, ਥਾਣਾ ਘਰਿੰਡਾ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ (ਹਾਲ ਵਾਸੀ ਪਿੰਡ ਸਾਹੀ ਮਾਜਰਾ, ਮੋਹਾਲੀ) ਨੂੰ ਵੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਦੋਸ਼ੀਆਂ ਪਾਸੋਂ ਵੱਖ-ਵੱਖ ਥਾਵਾਂ ਤੋਂ ਸਨੈਚ ਕੀਤੇ ਅਤੇ ਚੋਰੀ ਕੀਤੇ ਵਾਹਨਾਂ ਅਤੇ ਮੋਬਾਇਲ ਫੋਨਾਂ ਸਮੇਤ ਵੱਡੀ ਬਰਾਮਦਗੀ ਕੀਤੀ ਗਈ ਹੈ। 

ਬਰਾਮਦ ਵਾਹਨਾਂ ਵਿੱਚ ਐਕਟੀਵਾ ਨੰਬਰ PB-10-KC-4235 (ਰੰਗ ਚਿੱਟਾ), ਮੋਟਰਸਾਈਕਲ PB-65-BB-1765 (ਹੀਰੋ ਸਪਲੈਂਡਰ, ਰੰਗ ਕਾਲਾ), ਐਕਟੀਵਾ PB-65-AS-8344 (ਰੰਗ ਗਰੇ), ਐਕਟੀਵਾ PB-65-P-3990 (ਰੰਗ ਚਿੱਟਾ), ਐਕਟੀਵਾ DL-3SGB-2120 (ਰੰਗ ਨੀਲਾ) ਸਮੇਤ ਹੋਰ ਕਈ ਮੋਟਰਸਾਈਕਲ ਅਤੇ ਐਕਟਿਵਾ ਬਿਨਾਂ ਨੰਬਰ ਪਲੇਟ ਦੇ ਸ਼ਾਮਲ ਹਨ। ਇਸ ਬਰਾਮਦਗੀ ਤੋਂ ਬਾਅਦ ਮੁਕੱਦਮੇ ਵਿੱਚ ਧਾਰਾ 317(2) ਬੀ.ਐਨ.ਐਸ ਦਾ ਵਾਧਾ ਕੀਤਾ ਗਿਆ ਹੈ।

ਦੋਸ਼ੀਆਂ ਗੁਰਬਚਨ ਸਿੰਘ ਉਰਫ਼ ਬਚਨਾ, ਸਲਮਾਨ ਅਤੇ ਹਰਮਨਦੀਪ ਸਿੰਘ ਪਾਸੋਂ ਕੁੱਲ ਬਰਾਮਦਗੀ:

• 05 ਮੋਬਾਇਲ ਫੋਨ

• 05 ਐਕਟੀਵਾ

• 07 ਮੋਟਰਸਾਈਕਲ

ਪੁਲਿਸ ਵੱਲੋਂ ਮਾਮਲੇ ਦੀ ਅਗਲੀ ਤਫ਼ਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD