Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਜਿੰਦਰਪਾਲ ਕੌਰ ਛੀਨਾ ਨੇ ਸ਼ੇਰਪੁਰ ’ਚ ਡਿਸਪੈਂਸਰੀ ਦੇ ਨਵੀਨੀਕਰਣ ਕਾਰਜ਼ਾਂ ਦਾ ਕੀਤਾ ਉਦਘਾਟਨ

ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 06 Mar 2026

Last updated on: Mar 06, 2026, 17:52 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਵਿਖੇ ਡਿਸਪੈਂਸਰੀ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸ਼ੇਰਪੁਰ ਵਿਖੇ ਸੇਵਾ ਕੇਂਦਰ ਨਾਲ ਲੱਗਦੀ ਡਿਸਪੈਂਸਰੀ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਨਵੀਨੀਕਰਣ ਕਾਰਜ਼ਾਂ ਤਹਿਤ ਡਿਸਪੈਂਸਰੀ ਦੇ ਕਮਰਿਆਂ ਦੀ ਉਸਾਰੀ ਦੇ ਨਾਲ ਚਾਰਦਿਵਾਰੀ ਕੀਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣੇ ਹਨ।

ਉਨ੍ਹਾਂ ਕਿਹਾ ਕਿ ਡਿਸਪੈਂਸਰੀ ਦੇ ਪੁਨਰ ਨਿਰਮਾਣ ਨਾਲ ਇਲਾਕੇ ਦੇ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ।  ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸਥਾਨਕ ਵਸਨੀਕਾਂ ਨੂੰ ਇਸ ਦਾ ਲਾਭ ਮਿਲ ਸਕੇ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਹਤਰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD