Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੇ ਮੁੰਡਲੀ ਵਿੱਚ CISF ਦੇ 57ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ

ਅਮਿਤ ਸ਼ਾਹ ਨੇ ਅੱਜ 890 ਕਰੋੜ ਰੁਪਏ ਦੀ ਲਾਗਤ ਨਾਲ CISF ਨਾਲ ਜੁੜੇ 3 ਰਿਹਾਇਸ਼ੀ ਕੰਪਲੈਕਸਾਂ (ਕਾਮਰੂਪ, ਨਾਸ਼ਿਕ ਅਤੇ ਸਿਹੋਰ) ਦਾ ਨੀਂਹ ਪੱਥਰ ਰੱਖਿਅ ਅਤੇ 2 ਰਿਹਾਇਸ਼ੀ ਕੰਪਲੈਕਸਾਂ (ਰਾਜਰਹਾਟ ਅਤੇ ਦਿੱਲੀ) ਦਾ ਉਦਘਾਟਨ ਕੀਤਾ

Amit Shah, Union Home Minister, BJP, Bharatiya Janata Party, Minister of Cooperation, Mohan Charan Majhi

Web Admin

Web Admin

5 Dariya News

ਮੁੰਡਲੀ (ਓਡੀਸ਼ਾ) , 06 Mar 2026

Last updated on: Mar 06, 2026, 18:24 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੇ ਮੁੰਡਲੀ ਵਿੱਚ CISF ਦੇ 57ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ 890 ਕਰੋੜ ਰੁਪਏ ਦੀ ਲਾਗਤ ਨਾਲ CISF ਨਾਲ ਜੁੜੇ 2 ਰਿਹਾਇਸ਼ੀ ਕੰਪਲੈਕਸਾਂ (ਕਾਮਰੂਪ, ਨਾਸ਼ਿਕ ਅਤੇ ਸਿਹੋਰ) ਦਾ ਨੀਂਹ ਪੱਥਰ ਰੱਖਿਅ ਅਤੇ 2 ਰਿਹਾਇਸ਼ੀ ਕੰਪਲੈਕਸਾਂ (ਰਾਜਰਹਾਟ ਅਤੇ ਦਿੱਲੀ) ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ‘ਤੇ ਕੇਂਦਰੀ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ, ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਂਝੀ, ਕੇਂਦਰੀ ਗ੍ਰਹਿ ਸਕੱਤਰ ਅਤੇ CISF ਦੇ ਡਾਇਰੈਕਟਰ ਜਨਰਲ ਸਮੇਤ ਅਨੇਕ ਪਤਵੰਤੇ ਮੌਜੂਦ ਸਨ।ਆਪਣੇ ਸੰਬੋਧਨ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ 56 ਵਰ੍ਹੇ ਪੂਰੇ ਕਰਕੇ CISF ਉਦਯੋਗਿਕ ਸੁਰੱਖਿਆ ਦੇ ਖੇਤਰ ਵਿੱਚ ਜ਼ੀਰੋ ਤੋਂ ਸ਼ਿਖਰ ਤੱਕ ਪਹੁੰਚੀ ਹੈ ਜੋ ਕਿ ਫੋਰਸ ਦੇ ਸਮਰਪਣ ਅਤੇ ਬਹਾਦਰੀ ਦੀ ਗਾਥਾ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਇੱਕ ਮਜ਼ਬੂਤ ​​ਰਾਸ਼ਟਰੀ ਅਰਥਵਿਵਸਥਾ ਬਣਾਉਣ ਅਤੇ ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣਾਉਣ ਦਾ ਦ੍ਰਿਸ਼ਟੀਕੋਣ ਉਦਯੋਗਿਕ ਵਿਕਾਸ ਤੋਂ ਬਿਨਾਂ ਸਾਕਾਰ ਨਹੀਂ ਹੋ ਸਕਦਾ, ਅਤੇ ਉਦਯੋਗਿਕ ਵਿਕਾਸ ਨੂੰ ਇੱਕ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨ ਲਈ ਇੱਕ ਰਾਸ਼ਟਰੀ ਪੱਧਰ ਦੀ ਉਦਯੋਗਿਕ ਸੁਰੱਖਿਆ ਬਲ ਦੀ ਲੋੜ ਹੁੰਦੀ ਹੈ। ਸ਼੍ਰੀ ਸ਼ਾਹ ਨੇ ਕਿਹਾ ਕਿ ਪਿਛਲੇ 56 ਵਰ੍ਹਿਆਂ ਵਿੱਚ CISF ਨੇ ਨਾ ਸਿਰਫ ਆਪਣੀ ਸਥਾਪਨਾ ਦੇ ਉਦੇਸ਼ਾਂ ਨੂੰ ਸਿੱਧ ਕੀਤਾ ਹੈ ਸਗੋਂ ਹਰ ਤਰ੍ਹਾਂ ਦੀਆਂ ਚੁਣੌਤੀਆਂ ਤੋਂ ਸਿੱਖਦੇ ਹੋਏ ਸਮੇਂ ਦੇ ਨਾਲ ਆਪਣੇ ਆਪ ਨੂੰ ਬਦਲਣ ਦਾ ਯਤਨ ਵੀ ਕੀਤਾ ਹੈ। 

ਉਨ੍ਹਾਂ ਕਿਹਾ ਕਿ CISF ਨੇ ਆਧੁਨਿਕਤਾ ਨੂੰ ਵੀ ਅਪਣਾਇਆ ਹੈ ਅਤੇ ਪਰੰਪਰਾਵਾਂ ਨੂੰ ਵੀ ਜੀਵੰਤ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ CISF ਨੇ ਬਹਾਦਰੀ, ਸਮਰਪਣ, ਕੁਰਬਾਨੀ ਅਤੇ ਭਾਰਤ ਦੇ ਸਮ੍ਰਿੱਧ ਇਤਿਹਾਸ ਦੀ ਪਰੰਪਰਾ ਨਾਲ ਇਕਾਗਰਤਾ ਨੂੰ ਜੋੜ ਕੇ ਆਧੁਨਿਕ ਹਥਿਆਰਾਂ ਨਾਲ ਲੈਸ ਹੋ ਕੇ ਹਰ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਜਜ਼ਬਾ ਦਿਖਾਇਆ ਹੈ।ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਦੇ ਉਦਯੋਗਿਕ ਵਿਕਾਸ ਦੀ ਕਲਪਨਾ CISF ਤੋਂ ਬਿਨਾ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਨੇ ਕਿਹਾ ਕਿ CISF ਹਮੇਸ਼ਾ ਰਾਸ਼ਟਰ ਦੀ ਢਾਲ ਬਣ ਕੇ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਗ੍ਰਹਿ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ ਸਾਰੀਆਂ ਬੰਦਰਗਾਹਾਂ ਦੀ ਸੁਰੱਖਿਆ CISF ਨੂੰ ਸੌਂਪੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ 2 ਮਹੱਤਵਪੂਰਨ ਸੰਕਲਪ ਦੇਸ਼ ਦੀ ਜਨਤਾ ਦੇ ਸਾਹਮਣੇ ਰੱਖੇ ਹਨ- 2047 ਤੱਕ ਪੂਰਨ ਤੌਰ ‘ਤੇ ਵਿਕਸਿਤ ਰਾਸ਼ਟਰ ਬਣਨਾ ਅਤੇ ਹਰ ਖੇਤਰ ਵਿੱਚ ਪੂਰੇ ਵਿਸ਼ਵ ਵਿੱਚ ਪਹਿਲੇ ਸਥਾਨ ‘ਤੇ ਪਹੁੰਚਣਾ ਅਤੇ 2027 ਤੱਕ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਲਈ CISF ਇੱਕ ਕੈਟਲਿਸਟ ਦੀ ਭੂਮਿਕਾ ਨਿਭਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ CISF ਕਰਮੀਆਂ ਦੀ ਕੁਰਬਾਨੀ ਨੇ ਹਮੇਸ਼ਾ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ CISF ਕਦੇ ਆਪਣੇ ਫਰਜਾਂ ਤੋਂ ਪਿੱਛੇ ਨਹੀਂ ਹਟੀ। ਉਨ੍ਹਾਂ ਕਿਹਾ ਕਿ ਅੱਜ ਇੱਥੇ 9 ਰਾਸ਼ਟਰਪਤੀ ਵਿਸ਼ਿਸ਼ਟ ਸੇਵਾ ਮੈਡਲ, 2 ਬੈਸਟ ਬਟਾਲੀਅਨ ਟ੍ਰਾਫੀਆਂ, ਅੰਤਰਰਾਸ਼ਟਰੀ ਖੇਡਾਂ ਵਿੱਚ ਆਪਣਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮਿਲਣ ਵਾਲੇ ਮੈਡਲ ਇਸ ਗੱਲ ਦੇ ਗਵਾਹ ਹਨ ਕਿ ਹਰ ਖੇਤਰ ਵਿੱਚ CISF ਮਿਸਾਲੀ ਪ੍ਰਦਰਸ਼ਨ ਲਈ ਤਿਆਰ ਰਹਿੰਦੀ ਹੈ।

ਸ਼੍ਰੀ ਸ਼ਾਹ ਨੇ ਕਿਹਾ ਕਿ ਹੁਣ ਤੱਕ 56 ਵਰ੍ਹਿਆਂ ਵਿੱਚ ਬਹਾਦਰੀ ਅਤੇ ਵਿਸ਼ਿਸ਼ਟ ਸੇਵਾ ਲਈ 13,693 ਮੈਡਲ ਪ੍ਰਾਪਤ ਕਰਨ ਵਾਲੀ CISF ਨੇ ਇੱਕ ਬਲ ਦੇ ਨਾਅਤੇ ਆਪਣੀ ਕੁਸ਼ਲਤਾ ਦਾ ਪਰੀਚੈ ਦਿੱਤਾ ਹੈ। ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਇੱਥੇ 890 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਭੂਮੀਪੂਜਨ ਅਤੇ ਉਦਘਾਟਨ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਰਹਾਟ ਦਾ ਰਿਹਾਇਸ਼ੀ ਕੰਪਲੈਕਸ ਅਤੇ ਮੈਦਾਨਗੜ੍ਹੀ ਦਾ ਰਿਹਾਇਸ਼ੀ ਕੰਪਲੈਕਸ ਪੂਰਾ ਹੋ ਗਿਆ ਹੈ ਜੋ ਕਿ ਸਾਡੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਜਨਾਂ ਨੂੰ ਸੁਵਿਧਾ ਦੇਵੇਗਾ।

ਉਨ੍ਹਾਂ ਕਿਹਾ ਕਿ ਅੱਜ ਇੱਥੇ CISF ਦੀ ਸਲਾਨਾ ਪੱਤ੍ਰਿਕਾ ਵੀ ਰੀਲੀਜ਼ ਹੋਈ ਹੈ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਅੱਜ CISF ਭਾਰਤ ਦੇ 70 ਏਅਰ ਪੋਰਟਸ ਸਮੇਤ ਦੇਸ਼ ਦੇ 361 ਮਹੱਤਵਪੂਰਨ ਸੰਸਥਾਨਾਂ ਦੀ ਸੁਰੱਖਿਆ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡ੍ਰੋਨ ਸੁਰੱਖਿਆ ਵਿੱਚ ਵੀ CISF ਨੂੰ ਨੋਡਲ ਏਜੰਸੀ ਦੀ ਭੂਮਿਕਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 1 ਸਾਲ ਵਿੱਚ ਕਰਤਵਯ ਭਵਨ, ਸੇਵਾ ਤੀਰਥ, ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀ ਮੁੰਬਈ ਹਵਾਈ ਅੱਡਾ, ਲੇਂਗਪੁਈ ਹਵਾਈ ਅੱਡਾ, ਜਵਾਹਰਪੁਰ ਥਰਮਲ ਪਾਵਰ ਪ੍ਰੋਜੈਕਟ, ਭਾਖੜਾ ਡੈਮ ਪ੍ਰੋਜੈਕਟ ਵਰਗੇ ਕਈ ਪ੍ਰੋਜੈਕਟਾਂ ਦਾ ਸੁਰੱਖਿਆ ਕੰਮ CISF ਨੂੰ ਸੌਂਪਿਆ ਗਿਆ ਹੈ। 

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਹੁਣ ਪੋਰਟ ਸੁਰੱਖਿਆ ਸੰਭਾਲਣ ਤੋਂ ਬਾਅਦ ਦੇਸ਼ ਦੀ ਬਹੁਤ ਵੱਡੀ ਸਮੁੰਦਰੀ ਸੀਮਾ ਵਿੱਚ ਬੰਦਰਗਾਹਾਂ ਦੀ ਸੁਰੱਖਿਆ ਵੀ CISF ਕਰੇਗਾ। ਉਨ੍ਹਾਂ ਕਿਹਾ ਕਿ ਅਸੀਂ 4 ਵਰ੍ਹੇ ਪਹਿਲਾਂ CISF ਨੂੰ ਹਾਈਬ੍ਰਿਡ ਮੋਡ ਵਿੱਚ ਇੱਕ ਮਾਡਲ ਵਿਕਸਿਤ ਕਰਕੇ ਨਿਜੀ ਉਦਯੋਗਿਕ ਸਮੂਹਾਂ ਨੂੰ ਵੀ ਸੁਰੱਖਿਆ ਪ੍ਰਦਾਨ ਕਰਨ ਦੀ ਤਾਕੀਦ ਕੀਤੀ ਸੀ ਜੋ ਕਿ ਸਭ ਤੋਂ ਵੱਧ ਆਧੁਨਿਕ ਉਪਕਰਣਾਂ ਦੇ ਨਾਲ ਤਿਆਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ CISF ਨਿਜੀ ਉਦਯੋਗਿਕ ਸਮੂਹਾਂ ਨੂੰ ਵੀ ਹਾਈਬ੍ਰਿਡ ਮੋਡ ਵਿੱਚ ਸੁਰੱਖਿਆ ਦੇਵੇਗੀ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ 31 ਮਾਰਚ, 2026 ਤੱਕ ਦੇਸ਼ ਨੂੰ ਨਕਸਲਵਾਦ ਮੁਕਤ ਕਰਨ ਲਈ ਵਚਨਬੱਧ ਹੈ, ਅਤੇ ਇਸ ਵਿੱਚ CISF ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਓਡੀਸ਼ਾ, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ CISF ਨੇ ਨਕਸਲ ਵਿਰੋਧੀ ਕਾਰਵਾਈਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਗ੍ਰਹਿ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ 31 ਮਾਰਚ ਤੱਕ ਦੇਸ਼ ਪੂਰੀ ਤਰ੍ਹਾਂ ਨਕਸਲਵਾਦ ਤੋਂ ਮੁਕਤ ਹੋ ਜਾਵੇਗਾ ਅਤੇ ਤਿਰੂਪਤੀ ਤੋਂ ਪਸ਼ੂਪਤੀਨਾਥ ਤੱਕ ਰੈੱਡ ਕੌਰੀਡੋਰ ਦਾ ਸੁਪਨਾ ਦੇਖਣ ਵਾਲਿਆਂ ਨੂੰ ਪੂਰੀ ਤਰ੍ਹਾਂ ਹਰਾ ਕੇ ਆਪਣਾ ਸਾਡੇ ਸੁਰੱਖਿਆ ਬਲ ਆਪਣਾ ਦਬਦਬਾ ਸਥਾਪਿਤ ਕਰ ਲੈਣਗੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਸਾਡੇ ਸੁਰੱਖਿਆ ਬਲਾਂ ਦੀ ਇੱਕ ਮਹੱਤਵਪੂਰਨ ਪ੍ਰਾਪਤੀ ਹੈ। 

ਉਨ੍ਹਾਂ ਕਿਹਾ ਕਿ ਅੱਜ ਅਸੀਂ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਨ ਦੀ ਕਗਾਰ 'ਤੇ ਹਾਂ। ਸ੍ਰੀ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਟੀਚਾ 2047 ਤੱਕ ਪੂਰੇ ਦੇਸ਼ ਦਾ ਵਿਕਾਸ ਕਰਨਾ ਅਤੇ ਇੱਕ ਵਿਕਸਿਤ ਭਾਰਤ ਬਣਾਉਣਾ ਹੈ, ਅਤੇ ਇਸ ਲਈ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਹੱਦਾਂ 'ਤੇ ਅਤੇ ਸਰਹੱਦਾਂ ਅੰਦਰ ਆਪਣੀ ਭੂਮਿਕਾ ਨਿਭਾਉਣ ਲਈ ਤਿਆਰ ਹੈ।

 

Tags: Amit Shah , Union Home Minister , BJP , Bharatiya Janata Party , Minister of Cooperation , Mohan Charan Majhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD