Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਤਹਿਤ ਪੰਜਾਬ ਸਰਕਾਰ ਨੇ 117 ਹਲਕਿਆਂ ਵਿੱਚ 11,700 ਮਹਿਲਾ ਉੱਦਮੀਆਂ ਦਾ ਕੀਤਾ ਸਨਮਾਨ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 06 Mar 2026

Last updated on: Mar 07, 2026, 10:42 IST

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।

ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ 'ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ।

ਹੁਣ ਤੱਕ ਹਲਕਾ ਪੱਧਰ 'ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ।

ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ 'ਤੇ ਲਗਭਗ 11,700 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਔਰਤਾਂ ਨੂੰ ਉੱਦਮਤਾ ਦੇ ਖੇਤਰ ਵਿੱਚ ਕਦਮ ਰੱਖਣ ਅਤੇ ਆਪਣੇ ਭਾਈਚਾਰਿਆਂ ਵਿੱਚ ਆਰਥਿਕ ਤਬਦੀਲੀ ਦੀਆਂ ਆਗੂ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD