Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਲੈਟਰ ਬਾਕਸ ਵਾਲਾ ਸਿਮਰਜੀਤ ਸਿੰਘ ਬੈਂਸ ਚੱਟਾਨ ਵਾਂਗ ਖੜਾ ਹੈ

ਸੰਗਤ ਅਫਵਾਹਾਂ 'ਤੇ ਧਿਆਨ ਨਾਂ ਦੇ ਕੇ 14 ਨੰਬਰ ਬਟਨ ਲੈਟਰ ਬਾਕਸ ਦਾ ਦਬਾਉਣ – ਬੈਂਸ

ਸਿਮਰਜੀਤ ਸਿੰਘ ਬੈਂਸ
ਸਿਮਰਜੀਤ ਸਿੰਘ ਬੈਂਸ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 29 Apr 2014

ਲੋਕ ਸਭਾ ਹਲਕਾ ਲੁਧਿਆਣਾ ਤੋਂ ਅਜਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਲੋਕ ਸਭਾ ਹਲਕਾ ਲੁਧਿਆਣਾ ਦੇ ਸੂਝਵਾਨ ਵੋਟਰਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੁਧਿਆਣਾ ਦੀਆ ਸੰਗਤਾਂ ਬਹੁਤ ਹੀ ਸੂਝਵਾਨ ਤੇ ਪੱਰਖੂ ਅੱਖਾ ਵਾਲੀਆ ਹਨ ਜੋ ਅਕਾਲੀ ਉਮੀਦਵਾਰ ਦੀਆ ਕੋਝੀਆਂ ਚਾਲਾ ਤੋਂ ਹਮੇਸ਼ਾ ਸੁਚੇਤ ਰਹਿੰਦੀਆ ਹਨ। ਅਕਾਲੀ ਉਮੀਦਵਾਰ ਇਆਲੀ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਦੇ ਸੂਝਵਾਨ ਵੋਟਰਾ ਨੂੰ ਗੁੰਮਰਾਹ ਕਰਨ ਲਈ ਜੋ ਮੇਰੇ ਹਮਨਾਮ ਉਣੀਦਵਾਰ ਨੂੰ ਆਪਣੇ ਸਮਰਥਨ ਵਿੱਚ ਬੈਠਾ ਕੇ ਲੋਕ ਸਭਾ ਹਲਕਾ ਲੁਧਿਆਣਾ ਦੀਆਂ ਸੰਗਤਾਂ ਨਾਲ ਧ੍ਰੋਹ ਕਮਾਇਆ ਹੈ। ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਮੇਰੇ ਹਮਨਾਮ ਉਮੀਦਵਾਰ ਨੂੰ ਮੇਰੇ ਚੋਣ ਨਿਸ਼ਾਨ ਲੈਟਰ ਬਾਕਸ ਦੇ ਬਟਨ ਨੰਬਰ 14 ਦੇ ਨਾਲ ਵਾਲਾ ਬਟਨ ਨੰਬਰ ਤੇ ਚੋਣ ਨਿਸ਼ਾਨ ਬੈਟਰੀ ਦਿੱਤੀ ਗਈ। ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੁਧਿਆਣਾ ਸੀਟ ਵੱਡੇ ਫਰਕ ਨਾਲ ਹਾਰਦੀ ਵੇਖਕੇ ਅਕਾਲੀ ਸਰਕਾਰ ਪੂਰਨ ਰੂਪ ਤੇ ਧੱਕੇਸ਼ਾਹੀ ਅਤੇ ਔਛੀਆਂ ਹਰਕਤਾਂ ਪਰ ਉੱਤਰ ਆਈ ਹੈ। ਸ. ਬੈਂਸ ਨੇ ਕਿਹਾ ਕਿ ਮੇਰਾ ਮੁੱਖ ਟੀਚਾ ਪੰਜਾਬ ਦੀ ਧਰਤੀ ਤੇ ਵਗ ਰਹੇ ਛੇਵੇ ਨਸ਼ਿਆਂ ਦੇ ਦਰਿਆ ਨੂੰ ਬੰਦ ਕਰਨਾ ਹੈ ਅਤੇ ਸੰਗਤਾਂ ਨੂੰ ਭ੍ਰਿਸ਼ਟਾਚਾਰ ਮੁਕਤ ਸਮਾਜ ਅਤੇ ਭ੍ਰਿਸ਼ਟ ਰਾਜਸੀ ਆਗੂਆਂ ਤੋ ਰਾਹਤ ਦਵਾਉਣਾ ਹੈ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ. ਸਿਮਰਜੀਤ ਸਿੰਘ ਬੈਂਸ ਹਮੇਸ਼ਾ ਮੈਦਾਨ ਵਿਚ ਵਿਰੋਧੀਆ ਨੂੰ ਦੋੜਾਦਾਂ ਰਿਹਾ ਹੈ ਤੇ ਆਪ ਕਿਵੇ ਮੈਦਾਨ ਛੱਡਕੇ ਜਾ ਸਕਦਾ ਹੈ ਵਿਰੋਧੀ ਅਕਾਲੀ ਉਮੀਦਵਾਰ ਇਆਲੀ ਆਪਣੀ ਹਾਰ ਵੇਖਕੇ ਬਰਦਾਸ਼ ਨਹੀ ਕਰ ਸਕਿਆ ਇਸ ਲਈ ਬੋਖਲਾ ਗਿਆ ਹੈ । ਸ. ਬੈਸ ਨੇ ਕਿਹਾ ਕਿ ਇਆਲੀ ਦੇ ਖੇਮੇ ਵਿਚ ਬੈਠਣ ਵਾਲਾ ਉਹ ਸਿਮਰਜੀਤ ਸਿੰਘ ਬੈਂਸ ਨਹੀ ਕੇਵਲ ਇਆਲੀ ਦੇ ਝੂਠ ਦਾ ਪੁੰਲਦਾ ਹੈ ਸੰਗਤਾਂ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਚਟਾਂਨ ਵਾਗੂ ਮੈਦਾਨ ਵਿਚ ਖੜੇ ਹਨ ਜੋ ਸੰਗਤ ਦੇ ਆਸ਼ੀਰਵਾਦ ਨਾਲ ਇਆਲੀ ਨੂੰ ਭਜਾਕੇ ਹੀ ਮੈਂਬਰ ਪਾਰਲੀਮੈਂਟ ਵਿਚ ਬੈਠਣਗੇ। ਇਸ ਕਰਕੇ ਸੰਗਤਾਂ ਨੂੰ ਹੱਥ ਜੋੜ ਕੇ ਅਪੀਲ ਲੇਟਰ ਬਾਕਸ ਦਾ 14 ਨੰਬਰ ਬਟਨ ਦਬਾਉ ਤੇ ਨਸ਼ਾ ਤਸ਼ਕਰ ਇਆਲੀ ਤੋਂ ਮੇਰਾ ਖੁਸ਼ਹਾਲ ਲੁਧਿਆਣਾ ਮੁਕਤ ਕਰਵਾਉਣੁ।  

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD