Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਕਾਦਮਿਕ ਕੌਂਸਲ ਦੀ ਅਹਿਮ ਮੀਟਿੰਗ

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਕਰਨਾ ਲਾਜ਼ਮੀ ਹੋਇਆ

Guru Nanak Dev University Amritsar, Guru Nanak Dev University, Prof Karamjeet Singh, GNDU, Amritsar

Web Admin

Web Admin

5 Dariya News

ਅੰਮ੍ਰਿਤਸਰ , 06 Mar 2026

Last updated on: Mar 07, 2026, 11:58 IST

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਅਕਾਦਮਿਕ ਸਾਲ 2026-27 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਤਿਆਰ ਕੀਤਾ ਗਿਆ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਯੂ.ਜੀ. ਪ੍ਰੋਗਰਾਮ ਵਿੱਚ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਦੋ ਕਰੈਡਿਟ ਦਾ ਕੋਰਸ ਹੋਵੇਗਾ। 

ਉਪ ਕੁਲਪਤੀ ਵੱਲੋਂ ਪ੍ਰਵਾਣਤ ਬੋਰਡ ਆਫ ਕੰਟਰੋਲ, ਗੁਰੂ ਨਾਨਕ ਅਧਿਐਨ ਵਿਭਾਗ ਦੀ ਇਕੱਤਰਤਾ ਦੀ ਕਾਰਵਾਈ ਅਨੁਸਾਰ ਇਸ ਕੋਰਸ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਸਬੰਧੀ ਸਿਫ਼ਾਰਸ਼ਾਂ ‘ਤੇ ਅੱਜ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਵੱਲੋਂ ਮੋਹਰ ਲਗਾ ਦਿੱਤੀ ਗਈ।ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ ਕਰ ਰਹੇ ਸਨ।

ਇਹ ਕੋਰਸ ਆਨਲਾਈਨ ਮਾਧਿਅਮ ਰਾਹੀਂ ਓ.ਡੀ.ਐਲ. ਐਂਡ ਆਨਲਾਈਨ ਸਟਡੀ ਭਾਗ ਵੱਲੋਂ ਪੜ੍ਹਾਇਆ ਜਾਵੇਗਾ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਯੂਨੀਵਰਸਿਟੀ ਕੈਂਪਸ ਵਿੱਚ ਸਥਿਤ ਸੈਂਟਰ ਫਾਰ ਸਾਊਥ ਸੈਂਟਰਲ ਏਸ਼ੀਆ ਸਟਡੀਜ਼ ਦਾ ਨਾਮ ਬਦਲ ਕੇ ਹੁਣ ਸੈਂਟਰ ਫਾਰ ਸੈਂਟਰਲ ਏਸ਼ੀਆ ਸਟਡੀਜ਼ ਰੱਖਿਆ ਜਾਵੇਗਾ। ਅਕੈਡਮਿਕ ਕੌਂਸਲ ਵਿੱਚ ਇਕ ਹੋਰ ਅਹਿਮ ਫੈਸਲੇ ‘ਤੇ ਵੀ ਵਿਚਾਰ ਕੀਤਾ ਗਿਆ, ਜਿਸ ਅਨੁਸਾਰ ਡਾਇਰੈਕਟਰ ਓ.ਡੀ.ਐਲ. ਅਤੇ ਆਨਲਾਈਨ ਸਟਡੀ ਅਧੀਨ ਚੱਲ ਰਹੇ ਪ੍ਰੋਗਰਾਮਾਂ ਦੇ ਸਿਲੇਬਸ ਵਿੱਚ ਯੂਨੀਵਰਸਿਟੀ ਅਤੇ ਕਾਲਜਾਂ ਵਿੱਚ ਪੜ੍ਹਾਏ ਜਾਂਦੇ ਇਨਵਾਇਰਨਮੈਂਟਲ ਸਟਡੀਜ਼, ਡਰੱਗ ਐਬਿਊਜ਼ ਪ੍ਰੋਬਲਮ ਮੈਨੇਜਮੈਂਟ ਐਂਡ ਪ੍ਰਿਵੈਂਸ਼ਨ, ਹਿਊਮਨ ਰਾਈਟਸ ਅਤੇ ਹਿਊਮਨ ਵੈਲਿਊਜ਼ ਐਂਡ ਅੰਡਰਸਟੈਂਡਿੰਗ ਹਾਰਮਨੀ ਵਰਗੇ ਕੋਰਸਾਂ ਨੂੰ ਸੈਸ਼ਨ 2026-27 ਤੋਂ ਆਨਲਾਈਨ ਮੋਡ ਵਿੱਚ ਲਾਗੂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਾਈਸ-ਚਾਂਸਲਰ ਨੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕੈਡਮਿਕ ਕੌਂਸਲ ਯੂਨੀਵਰਸਿਟੀ ਦੀ ਅਕਾਦਮਿਕ ਨੀਤੀ ਬਣਾਉਣ ਅਤੇ ਪਾਠਕ੍ਰਮ ਵਿੱਚ ਸੁਧਾਰ ਕਰਨ ਲਈ ਬਹੁਤ ਮਹੱਤਵਪੂਰਨ ਮੰਚ ਹੈ। ਉਨ੍ਹਾਂ ਆਨਲਾਈਨ ਅਤੇ ਆਫਲਾਈਨ ਹਾਜ਼ਰ ਸਾਰੇ ਮੈਂਬਰਾਂ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਨਵੇਂ ਕੋਰਸ ਸ਼ੁਰੂ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਨੂੰ ਢਾਂਚਾਗਤ ਸੁਵਿਧਾਵਾਂ ਅਤੇ ਹੋਰ ਲੋੜੀਂਦੇ ਸਰੋਤਾਂ ਨੂੰ ਧਿਆਨ ਵਿੱਚ ਰੱਖਣਾ ਪੈਂਦਾ ਹੈ। ਇਸ ਲਈ ਯੂਨੀਵਰਸਿਟੀ ਬਿਨਾਂ ਯੋਜਨਾ ਦੇ ਨਵੇਂ ਕੋਰਸ ਸ਼ੁਰੂ ਕਰਨ ਦੀ ਜਲਦੀ ਵਿੱਚ ਨਹੀਂ ਹੈ, ਪਰ ਸਮੇਂ ਦੀ ਲੋੜ ਅਨੁਸਾਰ ਕਰੀਕੁਲਮ ਨੂੰ ਅਪਡੇਟ ਕਰਨਾ ਜ਼ਰੂਰੀ ਹੈ।ਵਾਈਸ-ਚਾਂਸਲਰ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਅਮਰੀਕਾ ਦੀ ਯੂਨੀਵਰਸਿਟੀ ਆਫ ਮੇਰੀਲੈਂਡ ਨਾਲ ਅਕਾਦਮਿਕ ਸਹਿਯੋਗ ਲਈ ਸਮਝੌਤਾ (ਐਮ.ਓ.ਯੂ.) ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। 

ਇਸ ਸਹਿਯੋਗ ਦੇ ਤਹਿਤ ਆਰਟੀਫ਼ੀਸ਼ਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਅਤੇ ਸਾਇਬਰ ਸਿਕਿਊਰਿਟੀ ਵਰਗੀਆਂ ਉਭਰਦੀਆਂ ਤਕਨੀਕਾਂ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਵਿਦਿਆਰਥੀਆਂ ਨੂੰ ਵੱਡੇ ਖਰਚ ਤੋਂ ਬਿਨਾਂ ਅੰਤਰਰਾਸ਼ਟਰੀ ਅਕਾਦਮਿਕ ਤਜਰਬਾ ਮਿਲ ਸਕੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਸ਼ੁਰੂਆਤੀ ਪੜਾਅ ਵਿੱਚ ਕੰਪਿਊਟਰ ਸਾਇੰਸ ਨਾਲ ਜੁੜੇ ਲਗਭਗ 60 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ 30 ਵਿਦਿਆਰਥੀਆਂ ਨੂੰ ਆਨਲਾਈਨ ਇੰਟਰਐਕਸ਼ਨ ਅਤੇ ਸਾਂਝੇ ਅਕਾਦਮਿਕ ਪ੍ਰੋਗਰਾਮਾਂ ਦਾ ਮੌਕਾ ਮਿਲੇਗਾ। ਇਸ ਪ੍ਰਕਿਰਿਆ ਵਿੱਚ ਵਿਦਿਆਰਥੀਆਂ ‘ਤੇ ਕੋਈ ਵੱਡਾ ਆਰਥਿਕ ਬੋਝ ਨਹੀਂ ਹੋਵੇਗਾ ਅਤੇ ਸਾਰਾ ਅਕਾਦਮਿਕ ਕੰਮ ਆਨਲਾਈਨ ਮਾਧਿਅਮ ਰਾਹੀਂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵੱਖ-ਵੱਖ ਫੈਕਲਟੀਆਂ ਵੱਲੋਂ ਕੁੱਲ 14 ਨਵੇਂ ਕੋਰਸਾਂ ਦੇ ਪ੍ਰਸਤਾਵ ਵੀ ਪੇਸ਼ ਕੀਤੇ ਗਏ। ਇਨ੍ਹਾਂ ਵਿੱਚ ਸਾਈਕੋਲੋਜੀ ਨਾਲ ਸੰਬੰਧਤ ਨਵੇਂ ਕੋਰਸ, ਸੋਸ਼ਲ ਸਾਇੰਸ ਦਾ ਚਾਰ ਸਾਲਾ ਪ੍ਰੋਗਰਾਮ, ਕੁਝ ਸਰਟੀਫਿਕੇਟ ਕੋਰਸ ਅਤੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿੱਚ ਐਮ.ਟੈਕ. ਪ੍ਰੋਗਰਾਮ ਸ਼ਾਮਲ ਹਨ।

ਵਾਈਸ-ਚਾਂਸਲਰ ਨੇ ਇਹ ਵੀ ਦੱਸਿਆ ਕਿ ਯੂਨੀਵਰਸਿਟੀ ਵਿੱਚ ਪਹਿਲਾਂ ਚੱਲ ਰਹੇ ਕੁਝ ਕੇਂਦਰਾਂ ਨੂੰ ਮੁੜ ਸਰਗਰਮ ਕਰਨ ਦੀ ਯੋਜਨਾ ਹੈ। ਇਸ ਵਿੱਚ ਦਰਸ਼ਨ ਸ਼ਾਸਤਰ ਨਾਲ ਸੰਬੰਧਤ ਵਿਭਾਗ ਅਤੇ ਸੈਂਟਰਲ ਏਸ਼ੀਆ ਸਟਡੀਜ਼ ਕੇਂਦਰ ਨੂੰ ਦੁਬਾਰਾ ਚਾਲੂ ਕਰਨ ਦੀ ਸੰਭਾਵਨਾ ਵੀ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੋਜ਼ਗਾਰ ਯੋਗ ਬਣਾਉਣਾ ਹੈ। 

ਇਸ ਲਈ “ਰਿਮੋਟ ਲਰਨਿੰਗ” ਅਤੇ “ਰਿਮੋਟ ਐਮਪਲਾਇਮੈਂਟ” ਵਰਗੇ ਨਵੇਂ ਮਾਡਲਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀ ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਵਿਸ਼ਵ ਪੱਧਰੀ ਮੌਕਿਆਂ ਨਾਲ ਜੁੜ ਸਕਣ।ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮੌਜੂਦਾ ਸਮੇਂ ਵਿੱਚ ਤਕਨਾਲੋਜੀ ਅਤੇ ਖ਼ਾਸ ਕਰਕੇ ਆਰਟੀਫ਼ੀਸ਼ਲ ਇੰਟੈਲੀਜੈਂਸ ਦੇ ਤੇਜ਼ੀ ਨਾਲ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਸਿੱਖਿਆ ਪ੍ਰਣਾਲੀ ਵਿੱਚ ਨਵੇਂ ਹੁਨਰਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। 

ਖ਼ਾਸ ਕਰਕੇ ਸੋਸ਼ਲ ਸਾਇੰਸ ਦੇ ਖੇਤਰ ਵਿੱਚ ਵੀ ਤਬਦੀਲੀਆਂ ਤੇਜ਼ੀ ਨਾਲ ਆ ਰਹੀਆਂ ਹਨ, ਇਸ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਤਕਨੀਕੀ ਹੁਨਰਾਂ ਨਾਲ ਆਪਣੇ ਆਪ ਨੂੰ ਤਿਆਰ ਕਰਨਾ ਪਵੇਗਾ।ਮੀਟਿੰਗ ਦੀ ਸ਼ੁਰੂਆਤ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਹਰਿੰਦਰ ਸਿੰਘ ਸੈਣੀ ਨੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਦਾ ਉਚੇਚੇ ਤੌਰ ‘ਤੇ ਜ਼ਿਕਰ ਕੀਤਾ, ਜਦਕਿ ਬਾਅਦ ਵਿੱਚ ਰਜਿਸਟਰਾਰ ਡਾ. ਕੇ.ਐੱਸ. ਚਾਹਲ ਵੱਲੋਂ ਮੀਟਿੰਗ ਦਾ ਏਜੰਡਾ ਪੇਸ਼ ਕੀਤਾ ਗਿਆ।

 

Tags: Guru Nanak Dev University Amritsar , Guru Nanak Dev University , Prof Karamjeet Singh , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD