Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਗੁਰਲਾਲ ਘਨੌਰ ਵੱਲੋਂ" ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਮੈਡੀਕਲ ਕੈਂਪ ਦਾ ਉਦਘਾਟਨ

ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਗੁਰਲਾਲ ਘਨੌਰ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਘਨੌਰ , 06 Mar 2026

Last updated on: Mar 07, 2026, 12:10 IST

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਪਟਿਆਲਾ ਜੋਬਨਦੀਪ ਕੌਰ  ਵੱਲੋਂ ਬੀ.ਡੀ.ਪੀ.ਓ ਦਫਤਰ ਘਨੌਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਹੈਲਥ ਅਤੇ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਬਜ਼ੁਰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਰਾਹੀਂ ਬਜ਼ੁਰਗਾਂ ਨੂੰ ਆਰਥਿਕ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਹੇਠ “ਸਾਡੇ ਬਜ਼ੁਰਗ ਸਾਡਾ ਮਾਣ” ਸਕੀਮ ਤਹਿਤ ਬਜ਼ੁਰਗਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਅਜਿਹੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਡਾਕਟਰਾਂ ਵੱਲੋਂ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। 

ਇਸ ਤੋਂ ਇਲਾਵਾ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਘਨੌਰ ਦੇ ਅਧਿਕਾਰੀਆਂ ਵੱਲੋਂ ਬਜ਼ੁਰਗਾਂ ਨੂੰ ਬੈਂਕ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਹੱਲ ਅਤੇ ਬੈਂਕਿੰਗ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ੍ਰੀ ਪਰਮਜੀਤ ਸਿੰਘ (ਪੀ.ਐਲ.ਵੀ) ਅਤੇ ਸ੍ਰੀ ਗੁਰਕਿਰਤ ਸਿੰਘ (ਪੀ.ਐਲ.ਵੀ) ਵੱਲੋਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਹਾਜ਼ਰੀ ਲਗਵਾਈ ਅਤੇ ਸਿਹਤ ਜਾਂਚ ਅਤੇ ਹੋਰ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD