Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਸੜਕਾਂ, ਨਹਿਰਾਂ ਅਤੇ ਡਰੇਨਾਂ ਦੇ ਕੰਢਿਆਂ ’ਤੇ ਉੱਗੇ ਨਦੀਨਾਂ ਨੂੰ ਤੁਰੰਤ ਕੀਤਾ ਜਾਵੇ ਨਸ਼ਟ: ਡਿਪਟੀ ਕਮਿਸ਼ਨਰ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 06 Mar 2026

Last updated on: Mar 07, 2026, 12:17 IST

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ। ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। 

ਸ ਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਚਿੱਟੀ ਮੱਖੀ ਨੂੰ ਪਨਾਹ ਦੇਣ ਵਾਲੇ ਨਦੀਨਾਂ ਨੂੰ ਸਿਰਫ਼ ਉੱਪਰੋਂ ਕੱਟਣਾ ਕਾਫ਼ੀ ਨਹੀਂ ਹੈ। ਇਸ ਲਈ ਅਜਿਹੇ ਨਦੀਨਾਂ ਨੂੰ ਜੜ੍ਹ ਤੋਂ ਪੁੱਟਿਆ ਜਾਵੇ ਅਤੇ ਪੁੱਟੇ ਗਏ ਨਦੀਨਾਂ ਨੂੰ ਮਿੱਟੀ ਵਿੱਚ ਟੋਇਆ ਪੁੱਟ ਕੇ ਦੱਬ ਦਿੱਤਾ ਜਾਵੇ ਜਾਂ ਫਿਰ ਇਨ੍ਹਾਂ ਨੂੰ ਇੱਕ ਜਗ੍ਹਾ ਇਕੱਠਾ ਕਰਕੇ ਅੱਗ ਲਗਾ ਕੇ ਸਾੜ ਦਿੱਤਾ ਜਾਵੇ ਤਾਂ ਜੋ ਮੱਖੀ ਦਾ ਲਾਰਵਾ ਪੂਰੀ ਤਰ੍ਹਾਂ ਖਤਮ ਹੋ ਸਕੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਨਰਮੇ ਦੀ ਫ਼ਸਲ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਆਦੇਸ਼ ਦਿੱਤੇ ਕਿ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਤਾਕੀਦ ਕੀਤੀ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰੋਜ਼ਾਨਾ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਦੀਨ ਜਿਵੇਂ ਕਿ ਪੁੱਠ ਕੰਡਾ, ਪੀਲੀ ਕੂੰਘੀ, ਗਾਜਰ ਘਾਹ, ਜੰਗਲੀ ਗੋਭੀ, ਲੋਹ, ਗਾਜਰ ਬੂਟੀ ਆਮ ਤੌਰ ਤੇ ਸੜ੍ਹਕਾਂ ਦੇ ਕਿਨਾਰੇ, ਨਹਿਰਾਂ, ਕੱਸੀਆਂ, ਡਰੇਨਾਂ ਦੇ ਕੰਡੇ, ਨਿੱਜੀ ਖੇਤਾਂ ਦੇ ਕੰਡਿਆਂ, ਪਹੀਆਂ ਅਤੇ ਖਾਲੀ ਪਈਆਂ ਥਾਵਾਂ ਤੇ ਪਾਏ ਜਾਂਦੇ ਹਨ। ਇਸ ਲਈ ਨਰਮੇ ਵਾਲੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੇ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਨਰਮੇ ਦੀ ਬਿਜਾਈ ਤੋਂ ਪਹਿਲਾਂ 15 ਅਪ੍ਰੈਲ ਤੱਕ ਜਾਰੀ ਰਹੇਗੀ।

ਮੀਟਿੰਗ ਦੌਰਾਨ ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD