Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਦਰਾਂ ਅਨੁਸਾਰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ - ਹਰਦੀਪ ਸਿੰਘ ਗਿੱਲ

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ `ਤੇ ਕੀਤਾ ਜਾਵੇਗਾ - ਗਿੱਲ

AAP, Aam Aadmi Party, Aam Aadmi Party Punjab, AAP Punjab, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Mar 2026

Last updated on: Mar 07, 2026, 12:24 IST

ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਦਿੱਤੀ ਜਾਵੇ।

ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਗਿੱਲ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫਾਈ ਕਰਮਚਾਰੀ ਕੋਲੋ ਮੈਨੂਅਲ ਸਫਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਮਿਸ਼ਨ ਦੇ ਧਿਆਨ ਵਿਚ ਅਜਿਹਾ ਕੋਈ ਮਾਮਲਾ ਆਉਂਦਾ ਹੈ ਤਾਂ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਸਫਾਈ ਕਰਮਚਾਰੀਆਂ ਦੇ ਹਿੱਤਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ। ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਸਫਾਈ ਕਰਮਚਾਰੀ ਦੀ ਸਫਾਈ ਕਰਦਿਆਂ ਮੌਤ ਹੋ ਜਾਵੇ ਤਾਂ ਸਰਕਾਰ ਵਲੋ ਉਸਨੂੰ 30 ਲੱਖ ਰੁਪਏ ਦਾ ਬਣਦਾ ਮੁਆਵਜਾ ਦਿੱਤਾ ਜਾਂਦਾ ਹੈ। 

ਉਨ੍ਹਾਂ ਦੱਸਿਆ ਕਿ ਕਰਮਚਾਰੀ ਭਾਵੇ ਪੱਕਾ ਹੋਵੇ ਜਾਂ ਕੱਚਾ ਭਾਵੇ ਠੇਕੇ ਤੋ ਹੋਵੇ ਜਾਂ ਆਊਟ ਸੋਰਸ ਤੇ ਕੰਮ ਕਰਦਾ ਹੋਵੇ ਉਹ ਵੀ ਇਸ ਵਿਚ ਕਵਰ ਹੁੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਕਰਮਚਾਰੀਆਂ ਦੇ ਸ਼ਨਾਖਤੀ ਕਾਰਡ ਜ਼ਰੂਰ ਬਣਾਏ ਜਾਣ ਅਤੇ ਉਸ ਕਾਰਡ ਵੀ ਉਨ੍ਹਾਂ ਦਾ ਬਲੱਡ ਗਰੁੱਪ ਜ਼ਰੁਰ ਦਰਸਾਇਆ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਏਗਾ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਨਿਗਮ ਵਿਚ ਸਫ਼ਾਈ ਕਰਮੀਆਂ ਦੀਆਂ ਪਈਆਂ ਖਾਲੀ ਪੋਸਟਾਂ ਨੂੰ ਤੁਰੰਤ ਭਰਿਆ ਜਾਵੇ ਅਤੇ ਸਫਾਈ ਕਰਮਚਾਰੀਆਂ ਨੂੰ ਸੁਰੱਖਿਆਂ ਕਿੱਟਾਂ ਜ਼ਰੂਰ ਮੁਹੱਈਆ ਕਰਵਾਈਆਂ ਜਾਣ। 

ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਵਿਸ਼ੇਸ ਧਿਆਨ ਰੱਖਿਆ ਜਾਵੇ ਕਿ ਸਫਾਈ ਕਰਮਚਾਰੀਆਂ ਦੀ ਮੈਡੀਕਲ ਬੀਮਾ ਜ਼ਰੂਰ ਕੀਤਾ ਜਾਵੇ ਤਾਂ ਜੋ ਕਿਸੇ ਅਣਸੁਖਾਵੀ ਘਟਨਾ ਵਿਚ ਕੰਮ ਆ ਸਕੇ। ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਹਰਦੀਪ ਸਿੰਘ ਗਿੱਲ ਨੇ ਸਫਾਈ ਕਰਮਚਾਰੀ ਯੂਨੀਅਨਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਤੇ ਮੁਸ਼ਕਲਾਂ ਦਾ ਹੱਲ ਕਮਿਸ਼ਨ ਵੱਲੋਂ ਜ਼ਰੂਰ ਕੀਤਾ ਜਾਵੇਗਾ। 

ਮੀਟਿੰਗ ਤੋ ਪਹਿਲਾਂ ਇੰਦੋਰ(ਮਹਾਂਰਾਸ਼ਟਰ) ਵਿਖੇ ਸਫਾਈ ਕਰਦਿਆਂ ਮਰੇ ਸਫਾਈ ਕਰਮਚਾਰੀਆਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ। ਮੀਟਿੰਗ ਦੇ ਅਖੀਰ ਵਿਚ ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਤੁਹਾਡੇ ਵਲੋ ਜੋ ਵੀ ਹਦਾਇਤਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿ਼ੰਨ ਪਾਲਣਾ ਕੀਤੀ ਜਾਵੇਗੀ।

ਇਸ ਮੀਟਿੰਗ ਵਿਚ ਹੋਰਨਾਂ ਤੋ ਇਲਾਵਾ ਸਹਾਇਕ ਕਮਿਸ਼ਨਰ ਨਗਰ ਨਿਗਮ ਸ਼੍ਰੀ ਵਿਸ਼ਾਲ ਵਧਾਵਨ, ਸਿਹਤ ਅਫਸਰ ਡਾਕਟਰ ਕਿਰਨ ਕੁਮਾਰ, ਡਾ. ਰਮਾ, ਸਿਵਲ ਸਰਜਨ ਡਾ. ਸ਼ਤਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜੇਸ਼ ਸ਼ਰਮਾ, ਸਫਾਈ ਯੂਨੀਅਨਾਂ ਦੇ ਨੁਮਾਇੰਦੇ ਵਿਨੋਦ ਕੁਮਾਰ ਬਿੱਟਾ, ਸੁਰਿੰਦਰ ਟੋਨਾ, ਅਸ਼ੋਕ ਹੰਸ, ਸ਼ਕਤੀ ਕਲਿਆਨ ਤੋ ਇਲਾਵਾ ਪੁਲਿਸ ਵਿਭਾਗ, ਸ਼ਹਿਰੀ ਅਤੇ ਦਿਹਾਤੀ ਦੇ ਪੁਲਸ ਅਧਿਕਾਰੀ ਵੀ ਹਾ਼ਜਰ ਸਨ।

 

 

Tags: AAP , Aam Aadmi Party , Aam Aadmi Party Punjab , AAP Punjab , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD