Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 1 ਵਿੱਚ ਸੜਕ ਬਣਾਉਣ ਦੇ ਕਾਰਜ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ - ਵਿਧਾਇਕ ਸੰਧੂ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 06 Mar 2026

Last updated on: Mar 07, 2026, 12:25 IST

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਦੇ ਵਿਧਾਇਕ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਵਾਰਡ ਨੰਬਰ 1 ਵਿੱਚ ਏਅਰਪੋਰਟ ਰੋਡ ਸਥਿਤ ਗਲੀ ਮਲਿਕ ਸਾਹਿਬ ਵਾਲੀ ਵਿੱਚ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਕਾਸ ਕਾਰਜ ਦੀ ਅਰੰਭਤਾ ਦੌਰਾਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਮਲਿਕ ਸਾਹਿਬ ਵਾਲੀ ਸੜਕ ਦਾ ਨਿਰਮਾਣ ਕਰਵਾਇਆ ਜਾਵੇ ਅਤੇ ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਇਸ ਸੜਕ ਦੇ ਨਿਰਮਾਣ ਕਾਰਜ ਦੀ ਅਰੰਭਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਸੜਕ ਤਿਆਰ ਕਰ ਦਿੱਤੀ ਜਾਵੇਗੀ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਇਕ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿਹਤ ਸਹੂਲਤਾਂ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਜਿਹੜੇ ਵਿਕਾਸ ਕਾਰਜ ਹੋ ਰਹੇ ਹਨ, ਉਹ ਪਹਿਲਾਂ ਕਿਸੇ ਸਰਕਾਰ ਦੇ ਸਮੇਂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ 1 ਦੇ ਕੌਂਸਲਰ ਪ੍ਰਭ ਉੱਪਲ, ਕੌਂਸਲਰ ਅਮਰਜੀਤ ਗੁਮਟਾਲਾ, ਪੀਏ ਮਾਧਵ ਸ਼ਰਮਾ, ਪੀਏ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD