Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਬੇਸਬਰੀ ਨਾਲ ਉਨ੍ਹਾਂ ਦੀ ਉਡੀਕ ਕਰ ਰਿਹਾ ਹੈ-ਸੁਨੀਲ ਜਾਖੜ

ਪੰਜਾਬੀਆਂ ਨੂੰ ਭਾਜਪਾ ਤੋਂ ਵੱਡੀ ਆਸ, ਮੋਗਾ ਰੈਲੀ ਲਈ ਲੋਕਾਂ ਵਿਚ ਵੱਡਾ ਉਤਸਾਹ

Web Admin

Web Admin

5 Dariya News

ਲੁਧਿਆਣਾ , 07 Mar 2026

Last updated on: Mar 08, 2026, 08:47 IST

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇੱਥੇ 14 ਮਾਰਚ ਨੂੰ ਪਾਰਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਕੀਤੀ ਜਾ ਰਹੀ ਮੋਗਾ ਰੈਲੀ ਦੀਆਂ ਤਿਆਰੀਆਂ ਲਈ ਬੈਠਕ ਤੋਂ ਬਾਅਦ ਕਿਹਾ ਕਿ ਪੰਜਾਬ ਦੇ ਲੋਕ ਬੇਸਬਰੀ ਨਾਲ ਕੇਂਦਰੀ ਗ੍ਰਹਿ ਮੰਤਰੀ ਦੀ ਉਡੀਕ ਕਰ ਰਹੇ ਹਨ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਹਾਲਾਤ ਬੇਹੱਦ ਸੰਵੇਦਨਸ਼ੀਲ ਹਨ, ਆਰਥਿਕ ਤੌਰ ਤੇ ਰਾਜ ਭਾਰੀ ਕਰਜ ਦੇ ਬੋਝ ਥੱਲੇ ਹੈ, ਲੋਕ ਸਹਿਮ ਅਤੇ ਡਰ ਵਿਚ ਜੀਵਨ ਜਿਉਣ ਲਈ ਮਜਬੂਰ ਹਨ। 

ਅਜਿਹੇ ਵਿਚ ਲੋਕ ਇਕ ਆਸ ਨਾਲ ਭਾਰਤੀ ਜਨਤਾ ਪਾਰਟੀ ਵੱਲ ਵੇਖ ਰਹੇ ਹਨ ਅਤੇ ਲੋਕ ਮੰਨ ਚੁੱਕੇ ਹਨ ਕਿ ਭਾਜਪਾ ਦੀ ਮਜਬੂਤ ਲੀਡਰਸ਼ਿਪ ਹੀ ਸੂਬੇ ਨੂੰ ਇਸ ਮੁਸਕਿਲ ਦੌਰ ਵਿਚੋਂ ਕੱਢਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰਾਂ ਲੋਕ ਸਰਦਾਰ ਪਟੇਲ ਨੂੰ ਦੇਸ਼ ਦਾ ਲੋਹ ਪੁਰਸ਼ ਮੰਨਦੇ ਸਨ, ਉਸੇ ਤਰਾਂ ਅਮਿਤ ਸ਼ਾਹ ਨੂੰ ਆਧੁਨਿਕ ਭਾਰਤ ਦੇ ਲੋਹ ਪੁਰਸ਼ ਕਰਾਰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਮਿਤ ਸ਼ਾਹਦੇ ਦਿਲ ਵਿਚ ਪੰਜਾਬ ਲਈ ਵੱਡਾ ਦਰਦ ਹੈ। ਉਨ੍ਹਾਂ ਨੇ ਕਿਹਾ ਕਿ ਦਿਲੀ ਦਾ ਉਪਰਾਜਪਾਲ ਇਕ ਪੰਜਾਬੀ ਨੂੰ ਲਗਾਇਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਅੱਜ ਸੂਬੇ ਦੀ ਆਪ ਸਰਕਾਰ ਹਰ ਮੁਹਾਜ਼ ਤੇ ਫੇਲ ਹੈ ਜਦ ਕਿ ਵਿਰੋਧੀ ਧਿਰ ਕਾਂਗਰਸ ਨੇ ਭਗਵੰਤ ਮਾਨ ਅੱਗੇ ਆਤਮਸਮਰਪਨ ਕਰ ਰੱਖਿਆ ਹੈ ਅਤੇ ਸਰਕਾਰ ਅਤੇ ਵਿਰੋਧੀ ਧਿਰ ਦੋਹਾਂ ਦੇ ਏਂਜਡੇ ਵਿਚੋਂ ਲੋਕ ਮੁੱਦੇ ਗਾਇਬ ਹਨ। ਉਨ੍ਹਾਂ ਨੇ ਕਿਹਾ ਕਿ ਆਪ ਤੇ ਕਾਂਗਰਸ ਦਾ ਗਠਬੰਧਨ ਜਗ ਜਾਹਿਰ ਹੋ ਚੁੱਕਾ ਹੈ। ਇਸੇ ਲਈ ਜਦ ਰਾਹੁਲ ਗਾਂਧੀ ਪੰਜਾਬ ਆਏ ਤਾਂ ਉਨ੍ਹਾਂ ਆਪ ਸਰਕਾਰ ਇਕ ਸ਼ਬਦ ਵੀ ਨਹੀਂ ਬੋਲਿਆ।

ਉਨ੍ਹਾਂ ਨੇ ਇਸ ਮੌਕੇ ਪੰਜਾਬ ਦੇ ਸੁਪਰ ਸੀਐਮ ਬਣੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਕੱਲ ਸਰਕਾਰ ਮਹਿਲਾ ਦਿਵਸ ਤੇ ਬਜਟ ਪੇਸ਼ ਕਰਕੇ ਮਹਿਲਾਵਾਂ ਦਾ ਸਤਿਕਾਰ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਕੀ ਉਹ ਦੱਸਣਗੇ ਕਿ ਵੈਭਵ ਕੁਮਾਰ ਦੀ ਪੰਜਾਬ ਸਰਕਾਰ ਵਿਚ ਕੀ ਭਮਿਕਾ ਹੈ ਜੋ ਇਕ ਪਾਰਟੀ ਦੀ ਮਹਿਲਾ ਸਾਂਸਦ ਨਾਲ ਮਾਰਕੁੱਟ ਕਰ ਚੁੱਕੇ ਹਨ। ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਾ ਜੋ ਦਾਅਵਾ ਕੀਤਾ ਜਾ ਰਿਹਾ ਹੈ ਪਰ ਪਿੱਛਲੇ 48 ਮਹੀਨਿਆਂ ਦਾ ਜੋ ਕਿ ਪ੍ਰਤੀ ਮਹਿਲਾ 48 ਹਜਾਰ ਰੁਪਏ ਦੀ ਰਕਮ ਬਣਦੀ ਹੈ ਉਸਦਾ ਹਿਸਾਬ ਵੀ ਸਰਕਾਰ ਨੂੰ ਦੇਣਾ ਚਾਹੀਦਾ ਹੈ।

ਵਿਧਾਨ ਸਭਾ ਸੈਸ਼ਨ ਤੇ ਟਿੱਪਣੀ ਕਰਦਿਆਂ ਸੁਨੀਲ ਜਾਖੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕੀਤਾ ਕਿ ਕੀ ਉਹ ਵਿਧਾਨ ਸਭਾ ਵਿਚ ਪੀਆਰਟੀਸੀ ਦੀਆਂ ਬੱਸਾਂ ਨੂੰ ਆਪ ਪਾਰਟੀ ਦੇ ਰੰਗ ਵਿਚ ਰੰਗੇ ਜਾਣ ਲਈ ਜੈਪੁਰ ਭੇਜੇ ਜਾਣ ਸਬੰਧੀ ਸਵਾਲ ਕਰਨ ਦੀ ਹਿੰਮਤ ਵਿਖਾਉਣਗੇ। ਉਨ੍ਹਾਂ ਨੇ ਕਿਹਾ ਕਿ ਪਿੱਛਲੀ ਕਾਂਗਰਸ ਸਰਕਾਰ ਸਮੇਂ ਰਾਜਸਥਾਨ ਤੋਂ ਬੱਸ ਬਾਡੀਆਂ ਲਗਾਏ ਜਾਣ ਦੀ ਫਾਇਲ ਮੁੱਖ ਮੰਤਰੀ ਸਾਂਭ ਕੇ ਤੁਹਾਡੇ ਆਗੁਆਂ ਨੂੰ ਬਲੈਕਮੇਲ ਕਰ ਰਹੇ ਹਨ ਤੇ ਹੁਣ ਜਦ ਇਹ ਸਰਕਾਰ ਖੁਦ ਜੈਪੁਰ ਬੱਸਾਂ ਰੰਗਣ ਲਈ ਜੈਪੁਰ ਭੇਜ ਰਹੀ ਹੈ ਤਾਂ ਕੀ ਸਵਾਲ ਕਰਨਾ ਨਹੀਂ ਬਣਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕੀ ਕੋਈ ਬੱਸਾਂ ਰੰਗਣ ਵਾਲਾ ਪੈਂਟਰ ਵੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹਰੇਕ ਠੇਕਾ ਪੰਜਾਬ ਤੋਂ ਬਾਹਰ ਕਿਉਂ ਜਾ ਰਿਹਾ ਹੈ। ਇਸ ਪਿੱਛੇ ਕੀ ਲੁਕਿਆ ਹੈ, ਜਨਤਾ ਇਹ ਜਾਣਨਾ ਚਾਹੁੰਦੀ ਹੈ।

 

Tags: Sunil Jakhar , BJP , Bharatiya Janata Party , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD