Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ

ਬਜਟ ਵਿੱਚ ਔਰਤਾਂ ਲਈ ਖਾਸ ਵਿਵਸਥਾ, ਔਰਤਾਂ ਨੂੰ ਹੁਣ ਹਰੇਕ ਕੰਮ ਲਈ ਘਰ ਦੇ ਮੁਖੀ ਤੋਂ ਪੈਸੇ ਨਹੀਂ ਮੰਗਣੇ ਪੈਣਗੇ-ਭਗਵੰਤ ਸਿੰਘ ਮਾਨ

Web Admin

Web Admin

5 Dariya News

ਖੇਮਕਰਨ , 07 Mar 2026

Last updated on: Mar 08, 2026, 15:49 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਔਰਤਾਂ ਨੂੰ ਛੇਤੀ ਹੀ ਹਰ ਮਹੀਨੇ 1,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਔਰਤਾਂ ਨੂੰ ਵਿੱਤੀ ਆਜ਼ਾਦੀ ਦੇਣ ਲਈ ਇਹ ਵਿਵਸਥਾ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਘਰ ਦੇ ਮੁਖੀ ਤੋਂ ਪੈਸੇ ਨਾ ਮੰਗਣੇ ਪੈਣ। ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਜਿਵੇਂ ਕਿ ਨਸ਼ੇ, ਗਰੀਬੀ, ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਹੱਲ ਕਰ ਰਹੀ ਹੈ, ਨਾਲ ਹੀ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ 'ਤੇ ਵੀ ਚਾਨਣਾ ਪਾਇਆ।

ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ 'ਆਪ' ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਖੇਤਰਾਂ ਦੇ ਵਸਨੀਕਾਂ ਦੀ ਭਲਾਈ ਲਈ ਵਚਨਬੱਧ ਹਾਂ ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਉਦਯੋਗਿਕ ਨੀਤੀ ਸਰਹੱਦੀ ਖੇਤਰਾਂ ਵਿੱਚ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉਦਯੋਗਪਤੀਆਂ ਨੂੰ ਪ੍ਰੋਤਸਾਹਨ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਤਹਿਤ ਧਿਆਨ ਦੇਣ ਯੋਗ ਨੌਂ ਤਰਜੀਹੀ ਸੈਕਟਰਾਂ ਅਤੇ ਸਰਹੱਦਾਂ ਤੇ ਕੰਢੀ ਖੇਤਰਾਂ ਨੂੰ 25 ਫੀਸਦ ਵਾਧੂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੂਗੋਲਿਕ ਨਜ਼ਰੀਏ ਤੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਖ-ਵੱਖ ਜੋਖਮਾਂ ਕਾਰਨ ਇਤਿਹਾਸਕ ਤੌਰ 'ਤੇ ਘੱਟ ਨਿਵੇਸ਼ ਹੋਇਆ ਹੈ।

ਰੋਜ਼ਗਾਰ ਪੈਦਾ ਕਰਨ ਦੀ ਦਿਸ਼ਾ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਸੀਂ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਸਰਿੰਜਾਂ ਅਤੇ ਨਸ਼ਿਆਂ ਦੀ ਥਾਂ ਟਿਫਿਨ ਦੇਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪਹਿਲਾਂ ਹੀ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।

ਸਿੰਚਾਈ ਸੁਧਾਰਾਂ ਲਈ ਚੁੱਕੇ ਕਦਮਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ ਕਿ ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸਿੰਚਾਈ ਲਈ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਅੱਜ ਇਹ ਅੰਕੜਾ 68 ਫੀਸਦ ਹੋ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਕਿ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ‘ਤੇ ਵਸਦੇ ਹਰ ਕਿਸਾਨ ਤੱਕ ਪਹੁੰਚੇ।

ਪੰਜਾਬ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਨਹਿਰੀ ਪਾਣੀ ਪਹਿਲੀ ਵਾਰ 1,365 ਪਿੰਡਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਸੰਪਰਕ ਨੂੰ ਬਿਹਤਰ ਬਣਾਉਣ ਲਈ 16,209 ਕਰੋੜ ਰੁਪਏ ਦੀ ਲਾਗਤ ਨਾਲ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ।

ਸਿੱਖਿਆ ਖੇਤਰ ‘ਚ ਹੋਈ ਪ੍ਰਗਤੀ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਮਾਰਟ ਕਲਾਸਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਦੇ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਹਥਿਆਰਬੰਦ ਬਲਾਂ ਦੀ ਪ੍ਰੀਖਿਆ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਉਨ੍ਹਾਂ ਨੂੰ  ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ ਅਤੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪਹਿਲਾਂ ਹੀ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਚੁੱਕੇ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਜਦੋਂ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਆਧਾਰ ‘ਤੇ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।

ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਜ਼ਰੂਰੀ ਉਪਬੰਧ ਕੀਤੇ ਜਾਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ।ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ , ਜੋ ਆਪਸੀ ਫੁੱਟ ਅਤੇ ਅੰਦਰੂਨੀ ਕਾਟੋ-ਕਲੇਸ਼ ਕਾਰਨ ਜਲਦ ਦੀ ਪੂਰੀ ਤਰ੍ਹਾਂ  ਢਹਿ-ਢੇਰੀ ਹੋ ਜਾਵੇਗਾ। 

ਕਾਂਗਰਸ ਦੇ ਆਗੂ ਸੱਤਾ ਵਿੱਚ ਵਾਪਸੀ ਦਾ ਸੁਪਨਾ ਤਾਂ ਦੇਖ ਰਹੇ ਹਨ ਪਰ ਉਨ੍ਹਾਂ ਕੋਲ ਨਾ ਤਾਂ ਕੋਈ ਵਿਜ਼ਨ ਹੈ ਅਤੇ ਨਾ ਹੀ ਉਨ੍ਹਾਂ ਵਿੱਚ ਕੋਈ ਇੱਕਜੁੱਟਤਾ। ਉਹ ਭੁੱਲ ਜਾਂਦੇ ਹਨ ਕਿ ਪੰਜਾਬ ਵਿੱਚ ਸਰਕਾਰ ਬਣਾਉਣ ਲਈ 60 ਸੀਟਾਂ ਦੀ ਲੋੜ ਹੈ, ਜੋ ਕਿ ਉਨ੍ਹਾਂ ਲਈ ਦੂਰ ਦਾ ਖੁਆਬ ਹੈ। ਇਥੋਂ ਤੱਕ ਕਿ ਉਨ੍ਹਾਂ ਦੇ ਆਗੂ ਤਾਂ ਮੁੱਢਲਾ ਗਣਿਤ ਵੀ ਨਹੀਂ ਜਾਣਦੇ।’ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤੰਜ ਕੱਸਦਿਆਂ  ਮੁੱਖ ਮੰਤਰੀ ਨੇ ਅੱਗੇ ਕਿਹਾ, ਕਿ ਅਕਾਲੀ ਆਗੂਆਂ ਕੋਲ ਆਮ ਆਦਮੀ ਨੂੰ ਲੁੱਟਣ ਅਤੇ ਪ੍ਰੇਸ਼ਾਨ ਕਰਨ ਦੇ ਰੋਡਮੈਪ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। 

ਉਨ੍ਹਾਂ ਨੇ ਆਪਣੇ ਰਾਜ ਦੌਰਾਨ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਖ਼ਾਤਰ ਵਾਰ-ਵਾਰ ਧਰਮ ਨੂੰ ਦਾਅ ’ਤੇ ਲਾਉਣ ਤੋਂ ਵੀ ਗੁਰੇਜ਼ ਨਹੀ ਕੀਤਾ, ਪਰ ਪੰਜਾਬ ਦੇ ਲੋਕ ਹੁਣ ਮੁੜ ਉਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ।ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਖੇਮਕਰਨ ਹਲਕੇ ਵਿੱਚ 137 ਕਰੋੜ 22 ਲੱਖ ਰੁਪਏ ਦੀ ਲਾਗਤ ਨਾਲ 275 ਕਿਲੋਮੀਟਰ ਹਿੱਸੇ ਨੂੰ ਕਵਰ ਕਰਦੇ ਪ੍ਰਾਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ’ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਪੰਜ ਸਾਲਾਂ ਦੌਰਾਨ 9 ਕਰੋੜ 38 ਲੱਖ ਰੁਪਏ ਇਨ੍ਹਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ ਹੋਰ 249 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Khemkaran , Tarn Taran , Harchand Singh Barsat , Gurmeet Khudian , Gurmeet Singh Khudian , Kuldeep Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD