Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਸਰਕਾਰ ਵੱਲੋਂ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ

ਨੀਤੀ ਤਹਿਤ ਨਿਵੇਸ਼ਕ-ਸੰਚਾਲਿਤ ਪ੍ਰੋਤਸਾਹਨ ਢਾਂਚੇ ਨਾਲ ਸਥਿਰ ਪੂੰਜੀ ਨਿਵੇਸ਼ ’ਤੇ 100 ਫੀਸਦੀ ਤੱਕ ਦੇ ਪ੍ਰੋਤਸਾਹਨ ਦੀ ਪੇਸ਼ਕਸ਼

Web Admin

Web Admin

5 Dariya News

ਲੁਧਿਆਣਾ , 07 Mar 2026

Last updated on: Mar 08, 2026, 15:51 IST

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ।

ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ।ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾਲੋਜੀ ਖੇਤਰਾਂ ਲਈ ਇੱਕ ਮੋਹਰੀ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਹੋਰ ਪਕੇਰਾ ਕਰੇਗੀ।

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਪੰਜਾਬ ਨੂੰ ਭਾਰਤ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨਾਂ ਵਿੱਚੋਂ ਇੱਕ ਬਣਾਉਣ ਦੇ ਉਦੇਸ਼ ਨਾਲ ਪ੍ਰੋਤਸਾਹਨ ਅਤੇ ਸੁਧਾਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਪੇਸ਼ ਕਰਦੀ ਹੈ।

*ਨੀਤੀ ਦੇ ਮੁੱਖ ਨੁਕਤੇ :*

 ਵੱਖ-ਵੱਖ ਉਦਯੋਗਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇੱਕੋ ਸਮੇਂ ਐਲਾਨੀਆਂ ਗਈਆਂ 24 ਖੇਤਰ-ਵਿਸ਼ੇਸ਼ ਨੀਤੀਆਂ ਵਾਲੀ ਵਿਆਪਕ ਉਦਯੋਗਿਕ ਨੀਤੀ।

 ਨਿਵੇਸ਼ਕ ਆਪਣੀਆਂ ਨਿਵੇਸ਼ ਯੋਜਨਾਵਾਂ ਮੁਤਾਬਿਕ 20 ਵੱਖ-ਵੱਖ ਪ੍ਰੋਤਸਾਹਨਾਂ ਵਿੱਚੋਂ ਆਪਣੇ ਲਈ ਲਾਹੇਵੰਦ ਪ੍ਰੋਤਸਾਹਨ ਪੈਕੇਜ ਚੁਣਨ ਦੀ ਆਜ਼ਾਦੀ।

 ਪੰਜਾਬ ਵਿੱਚ ਯੋਗ ਉਦਯੋਗਾਂ ਲਈ ਪਹਿਲੀ ਵਾਰ ਪੂੰਜੀ ਸਬਸਿਡੀ ਸ਼ੁਰੂ ਕੀਤੀ ਗਈ।

 ਨੀਤੀ  ਤਹਿਤ ਕਈ ਪ੍ਰੋਤਸਾਹਨਾਂ ਦੇ ਸੁਮੇਲ ਰਾਹੀਂ ਸਥਿਰ ਪੂੰਜੀ ਨਿਵੇਸ਼ (ਐਫਸੀਆਈ) ਦੇ 100 ਫੀਸਦੀ ਤੱਕ ਦੇ। ਪ੍ਰੋਤਸਾਹਨ ਉਪਲਬਧ ।

 ਆਧੁਨਿਕੀਕਰਨ ਅਤੇ ਵਿਸਥਾਰ ਪ੍ਰੋਜੈਕਟਾਂ ਨੂੰ ਨੀਤੀਗਤ ਢਾਂਚੇ ਤਹਿਤ ਪ੍ਰੋਤਸਾਹਨਾਂ ਲਈ ਯੋਗ ਬਣਾਇਆ ਗਿਆ।

 ਰੁਜ਼ਗਾਰ ਉਤਪਤੀ ਸਬਸਿਡੀ  ਯੋਗਤਾ ਨੂੰ ਘਟਾ ਕੇ 25 ਕਰੋੜ ਰੁਪਏ ਨਿਵੇਸ਼ ਅਤੇ 50 ਕਾਮਿਆਂ ਤੱਕ ਕਰ ਦਿੱਤਾ ਗਿਆ, ਜਿਸ ਨਾਲ ਵੱਡੀ ਗਿਣਤੀ ਵਿੱਚ ਉਦਯੋਗਾਂ ਲਈ ਪ੍ਰੋਤਸਾਹਨ ਪਹੁੰਚਯੋਗ ਹੋਏ ।

 ਔਰਤਾਂ, ਐਸਸੀ/ਐਸਟੀ, ਦਿਵਿਆਂਗ ਜਨਾਂ, ਆਈਟੀ/ਆਈਟੀਈਜ਼ ਅਤੇ ਜੀਸੀਸੀ ਖੇਤਰਾਂ ਲਈ ਉੱਚ ਰੁਜ਼ਗਾਰ ਪ੍ਰੋਤਸਾਹਨ।

 ਸਰਹੱਦੀ ਅਤੇ ਕੰਢੀ ਖੇਤਰਾਂ ਵਿੱਚ ਸਥਿਤ 9 ਜ਼ੋਰਦਾਰ ਖੇਤਰਾਂ ਅਤੇ ਉਦਯੋਗਾਂ ਲਈ 25 ਫੀਸਦੀ ਵਾਧੂ ਪ੍ਰੋਤਸਾਹਨ।

 ਸਟਾਰਟਅੱਪ ਸੀਡ ਗ੍ਰਾਂਟਾਂ ਵਿੱਚ ਵਾਧੇ ਅਤੇ ਮੋਹਾਲੀ ਵਿੱਚ ਇੱਕ ਸਰਕਾਰੀ ਸਟਾਰਟਅੱਪ ਹੱਬ ਦੀ ਸਥਾਪਨਾ ਨਾਲ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕਰਨਾ।

 ਆਈਟੀ/ਆਈਟੀਈਜ਼ ਅਤੇ ਜੀਸੀਸੀ, ਇਲੈਕਟ੍ਰਿਕ ਵਾਹਨ (ਈਵੀ), ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ (ਈਐਸਡੀਐਮ), ਸੈਮੀਕੰਡਕਟਰ, ਫਿਲਮ ਨਿਰਮਾਣ ਅਤੇ ਸੈਰ-ਸਪਾਟਾ ਖੇਤਰਾਂ ਲਈ ਸਮਰਪਿਤ  ਨੀਤੀਆਂ ਪੇਸ਼ ਕੀਤੀਆਂ।

 ਪ੍ਰੋਤਸਾਹਨ ਲਈ ਸਥਿਰ ਪੂੰਜੀ ਨਿਵੇਸ਼ ਗਣਨਾ ਵਿੱਚ ਜ਼ਮੀਨ, ਕਿਰਤ ਰਿਹਾਇਸ਼, ਖੋਜ ਅਤੇ ਵਿਕਾਸ ਸਹੂਲਤਾਂ, ਈਟੀਪੀ/ਐਸਟੀਪੀ/ਜ਼ੈਡਐਲਡੀ ਅਤੇ ਵਾਤਾਵਰਣਕ ਬੁਨਿਆਦੀ ਢਾਂਚਾ ਸ਼ਾਮਲ ।

 ਪੰਜਾਬ ਤੋਂ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਮਾਲ ਅਤੇ ਮਾਰਕੀਟਿੰਗ ਸਬਸਿਡੀ ਸਹਾਇਤਾ ਪੇਸ਼ ਕੀਤੀ ।

 ਮੈਗਾ ਨਿਵੇਸ਼ ਪ੍ਰੋਜੈਕਟਾਂ ਦੀ ਸਹੂਲਤ ਲਈ ਇੱਕ ਅਨੁਕੂਲਿਤ ਪੈਕੇਜ ਕਮੇਟੀ ਸਥਾਪਤ ਕੀਤੀ ।

 ਦੀਰਘਕਾਲੀ ਨੀਤੀ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕਾਂ ਨੂੰ 15 ਸਾਲਾਂ ਤੱਕ ਦੀ ਵਧਾਈ ਗਈ ਪ੍ਰੋਤਸਾਹਨ ਮਿਆਦ ਦਾ ਵਿਕਲਪ ਦਿੱਤਾ।

 ਪੰਜਾਬ ਵਿੱਚ ਕਾਰੋਬਾਰ ਕਰਨ ਦੀ ਸੌਖ ਨੂੰ ਹੋਰ ਬਿਹਤਰ ਬਣਾਉਣ ਲਈ ਬਿਜਲੀ ਸਪਲਾਈ, ਕਿਰਤ ਨਿਯਮਾਂ ਅਤੇ ਇਮਾਰਤ ਪ੍ਰਵਾਨਗੀਆਂ ਵਿੱਚ ਵੱਡੇ ਸੁਧਾਰ।

ਇਸ ਮੌਕੇ ਬੋਲਦਿਆਂ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ਇਹ ਨੀਤੀ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ: ਪੰਜਾਬ ਕਾਰੋਬਾਰ ਲਈ ਖੁੱਲ੍ਹਾ ਹੈ। ਦੇਸ਼ ਦੇ ਸਭ ਤੋਂ ਵਿਆਪਕ ਪ੍ਰੋਤਸਾਹਨ ਢਾਂਚੇ ਦੇ ਨਾਲ, ਅਸੀਂ ਉਦਯੋਗ ਦੇ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਪੈਦਾ ਕਰਨ ਲਈ ਸਹੀ ਵਾਤਾਵਰਣ ਪ੍ਰਣਾਲੀ ਬਣਾ ਰਹੇ ਹਾਂ।”’’

ਨਵੇਂ ਢਾਂਚੇ ਵਿੱਚ ਦਿੱਤੀ ਜਾ ਰਹੀ  ਲਚਕਤਾ ਬਾਰੇ ਦੱਸਦਿਆਂ ਮੰਤਰੀ ਸੰਜੀਵ ਅਰੋੜਾ ਨੇ ਅੱਗੇ ਕਿਹਾ, “ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਨੀਤੀ ਤਹਿਤ ਨਿਵੇਸ਼ਕਾਂ ਨੂੰ ਇੰਨੀ ਖੁੱਲ੍ਹ ਅਤੇ ਸ਼ਕਤੀ ਦਿੱਤੀ ਗਈ ਹੈ। ਨਿਵੇਸ਼ਕ ਆਪਣੀ ਲੋੜ ਮੁਤਾਬਿਕ ਉਹ ਪ੍ਰੋਤਸਾਹਨ ਚੁਣ ਸਕਦੇ ਹਨ ਜੋ ਉਹ ਚਾਹੁੰਦੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਉਹ ਸਮਾਂ ਮਿਆਦ ਚੁਣਨ ਦੀ ਅਜ਼ਾਦੀ ਹੈ ਜੋ ਉਨ੍ਹਾਂ ਲਈ ਜ਼ਿਆਦਾ ਲਾਹੇਵੰਦ ਹੋਵੇ । ਇਹ ਲਚਕਤਾ ਅਤੇ ਨਿਵੇਸ਼ਕ-ਅਧਾਰਤ ਢਾਂਚਾ ਬੇਮਿਸਾਲ ਹੈ ਅਤੇ ਭਾਰਤ ਵਿੱਚ ਸਭ ਤੋਂ ਵੱਧ ਨਿਵੇਸ਼ਕ-ਅਨੁਕੂਲ ਸੂਬਾ ਬਣਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

ਪੰਜਾਬ ਸਰਕਾਰ ਨੇ ਦੁਹਰਾਇਆ ਕਿ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਪੰਜਾਬ ਦੀ ਮੁਕਾਬਲੇਬਾਜ਼ੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਰਕਾਰ ਨੇ ਘਰੇਲੂ ਅਤੇ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਸੰਭਾਵਨਾਵਾਂ ਦੀ ਪੜਚੋਲ ਕਰਨ ਅਤੇ ਪਲਾਕਸ਼ਾ ਯੂਨੀਵਰਸਿਟੀ ਮੋਹਾਲੀ ਵਿਖੇ 13-15 ਮਾਰਚ ,2026 ਨੂੰ  ਹੋਣ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2026 ਵਿੱਚ ਹਿੱਸਾ ਲੈਣ ਲਈ ਵੀ ਸੱਦਾ ਦਿੱਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD