Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਮ੍ਰਿਤਸਰ 'ਚ ਇੱਕ ਹੋਰ ਲੈਬ ਅਤੇ ਡਾਇਗਨੋਸਟਿਕ ਸੈਂਟਰ ਸਥਾਪਿਤ

ਡਾ.ਐਸ.ਪੀ.ਸਿੰਘ ਉਬਰਾਏ ਨੇ ਕੀਤਾ ਉਦਘਾਟਨ, ਟਰੱਸਟ ਦੀਆਂ ਲੈਬਾਰਟਰੀਆਂ ਤੋਂ ਪਿਛਲੇ ਸਾਲ 27 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਏ ਟੈਸਟ : ਡਾ.ਓਬਰਾਏ

Web Admin

Web Admin

5 Dariya News

ਅੰਮ੍ਰਿਤਸਰ , 07 Mar 2026

Last updated on: Mar 08, 2026, 16:01 IST

ਆਪਣੀ ਜੇਬ੍ਹ 'ਚੋਂ ਹੀ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਅੰਮ੍ਰਿਤਸਰ ਦੇ ਈਸਟ ਮੋਹਨ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਕੀਤਾ ਗਿਆ। ਜਿਸ ਦੌਰਾਨ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜ਼ੂਦ ਸਨ।

ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਭਾਈ ਬੰਦੀ (ਰਜਿ.) ਦੇ ਵੱਡੇ ਸਹਿਯੋਗ ਨਾਲ ਖੋਲ੍ਹੀ ਗਈ ਇਸ ਲੈਬਾਰਟਰੀ ਦੇ ਉਦਘਾਟਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਇਸ ਖੇਤਰ ਤੋਂ ਇਲਾਵਾ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। 

ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ 200 ਲੈਬੋਰਟਰੀਆਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 150 ਤੋਂ ਵਧੇਰੇ ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਪਿਛਲੇ ਸਾਲ ਲਗਭਗ 27 ਲੱਖ ਤੋਂ ਵਧੇਰੇ ਲੋਕਾਂ ਨੇ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਕੇ ਲਾਭ ਲਿਆ ਹੈ। 

ਡਾ.ਉਬਰਾਏ ਨੇ ਭਾਈ ਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਸੌਂਦ ਤੇ ਸਕੱਤਰ ਸੁਖਵਿੰਦਰ ਸਿੰਘ ਘਟੋੜੇ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੀ ਲੋੜ ਮੁਤਾਬਿਕ ਬਹੁਤ ਹੀ ਜਲਦ ਟਰੱਸਟ ਵੱਲੋਂ ਇੱਥੇ ਇੱਕ ਆਧੁਨਿਕ ਡੈਂਟਲ ਕਲੀਨਿਕ ਅਤੇ ਫਿਜ਼ਿਓਥਰੈਪੀ ਸੈਂਟਰ ਵੀ ਖੋਲ੍ਹਿਆ ਜਾਵੇਗਾ। ਇਸ ਦੌਰਾਨ ਭਾਈ ਬੰਦੀ,ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭੈਣ ਬੰਦੀ ਵੱਲੋਂ ਡਾ.ਉਬਰਾਏ ਤੇ ਉਨ੍ਹਾਂ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮਨਪ੍ਰੀਤ ਸਿੰਘ ਕੰਬੋਜ ਤੋਂ ਇਲਾਵਾ ਪ੍ਰੀਤਮ ਸਿੰਘ ਕਲਸੀ,ਅਮਰਦੀਪ ਸਿੰਘ ਰਾਜੇਵਾਲ,ਨਾਨਕ ਸਿੰਘ ਕੇਸਰ, ਅਜੀਤ ਸਿੰਘ ਭੁੱਲਰ,ਜਰਨੈਲ ਸਿੰਘ ਭੂਈ,ਜਸਵਿੰਦਰ ਸਿੰਘ ਜੱਸੀ, ਸ਼ਰਨਜੀਤ ਸਿੰਘ,ਜਸਪਾਲ ਸਿੰਘ ਪਦਮ,ਗਿਆਨ ਸਿੰਘ ਸੱਗੂ,ਜਸਪਾਲ ਸਿੰਘ, ਕੁਲਵੰਤ ਸਿੰਘ ਸਹਿਮੀ,ਸੰਤੋਖ ਸਿੰਘ ਕਲਸੀ ਆਦਿ ਵੀ ਹਾਜ਼ਰ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD