Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦਾ ਆਰੀਅਨ ਦੱਤ ਬਣਿਆ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਆਰੀਅਨ ਨੇ ਸੈਨਾ ਵਿੱਚ ਅਫਸਰ ਬਣ ਕੇ ਆਪਣੀ ਪਰਿਵਾਰਕ ਵਿਰਾਸਤ ਨੂੰ ਕਾਇਮ ਰੱਖਿਆ

Military, Maharaja Ranjit Singh Armed Forces Preparatory Institute, MRSAFPI, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 07 Mar 2026

Last updated on: Mar 09, 2026, 10:38 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਕੈਡਿਟ ਆਰੀਅਨ ਦੱਤ ਨੂੰ ਅੱਜ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ), ਗਯਾ ਵਿਖੇ ਹੋਈ ਪਾਸਿੰਗ ਆਊਟ ਪਰੇਡ (ਪੀਓਪੀ) ਦੌਰਾਨ ਭਾਰਤੀ ਫੌਜ ਦੀ ਵੱਕਾਰੀ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਚੁਣਿਆ ਗਿਆ ਹੈ। ਇਸ ਪਰੇਡ ਦਾ ਨਿਰੀਖਣ ਲੈਫਟੀਨੈਂਟ ਜਨਰਲ ਧੀਰਜ ਸੇਠ, ਪੀਵੀਐਸਐਮ, ਏਵੀਐਸਐਮ, ਜੀਓਸੀ-ਇਨ-ਸੀ, ਦੱਖਣੀ ਕਮਾਂਡ ਨੇ ਕੀਤਾ।

ਆਰੀਅਨ ਦੱਤ, ਜੋ ਹੁਣ ਰਸਮੀ ਤੌਰ 'ਤੇ ਭਾਰਤੀ ਫੌਜ ਦੇ ਅਧਿਕਾਰੀ ਹਨ, ਮੋਹਾਲੀ ਵਾਸੀ ਪ੍ਰੈਕਟਿਸਿੰਗ ਵਕੀਲ ਸ੍ਰੀਮਤੀ ਸੰਗੀਤਾ ਦੱਤ ਅਤੇ ਮਰਹੂਮ ਕਮਾਂਡਰ ਅਮਿਤਾਭ ਦੱਤ ਦੇ ਪੁੱਤਰ ਹਨ। ਫੌਜ ਵਿੱਚ ਅਧਿਕਾਰੀ ਵਜੋਂ ਆਪਣੀ ਪਰਿਵਾਰਕ ਵਿਰਾਸਤ ਨੂੰ ਅੱਗੇ ਵਧਾਉਂਦਿਆਂ ਆਰੀਅਨ ਆਪਣੇ ਪਿਤਾ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਾਂਡਰ ਵਜੋਂ ਸੇਵਾ ਨਿਭਾਈ ਸੀ, ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਪਣੇ ਪਰਿਵਾਰ ‘ਚ ਦੂਜੀ ਪੀੜ੍ਹੀ ਦਾ ਅਧਿਕਾਰੀ ਬਣ ਗਿਆ ਹੈ। 

ਦੱਸਣਯੋਗ ਹੈ ਕਿ ਆਰੀਅਨ ਦੇ ਪਿਤਾ 2017 ਵਿੱਚ ਅਕਾਲ ਚਲਾਣਾ ਕਰ ਗਏ ਸਨ। ਸੰਸਥਾ ਲਈ ਇਹ ਮਾਣ ਦਾ ਪਲ ਹੈ ਕਿਉਂਕਿ ਆਰੀਅਨ ਦੱਤ 4 ਹੌਰਸ ਰੈਜੀਮੈਂਟ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਐਮਆਰਐਸਏਐਫਪੀਆਈ ਦੇ ਪਹਿਲੇ ਕੈਡਿਟ ਬਣ ਗਏ ਹਨ।

ਉਕਤ ਰੈਜੀਮੈਂਟ ਨਾ ਸਿਰਫ਼ ਆਪਣੀ ਬਹਾਦਰੀ ਅਤੇ ਵਿਲੱਖਣ ਸੇਵਾ ਰਿਕਾਰਡ ਲਈ ਮਸ਼ਹੂਰ ਹੈ, ਬਲਕਿ ਇਸਦਾ ਸੰਸਥਾ ਨਾਲ ਇੱਕ ਵਿਸ਼ੇਸ਼ ਸਬੰਧ ਵੀ ਹੈ, ਕਿਉਂਕਿ ਇਹ ਇਸ ਇੰਸਟੀਚਿਊਟ ਦੇ ਸੰਸਥਾਪਕ ਡਾਇਰੈਕਟਰ, ਮੇਜਰ ਜਨਰਲ ਬੀਐਸ ਗਰੇਵਾਲ, ਵੀਐਸਐਮ (ਸੇਵਾਮੁਕਤ) ਦੀ ਮੂਲ ਰੈਜੀਮੈਂਟ ਰਹੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਰੀਅਨ ਦੱਤ ਨੂੰ ਉਨ੍ਹਾਂ ਦੀ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਰੀਅਨ ਦੱਤ ਨੇ ਆਪਣੇ ਪਰਿਵਾਰ ਅਤੇ ਪੂਰੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਨੇ ਕਾਮਨਾ ਕੀਤੀ ਕਿ ਆਰੀਅਨ ਦ੍ਰਿੜ ਸਮਰਪਣ ਨਾਲ ਦੇਸ਼ ਦੀ ਸੇਵਾ ਕਰਦਿਆਂ ਪੰਜਾਬ ਨੂੰ ਇਸੇ ਤਰ੍ਹਾਂ ਮਾਣ ਦਿਵਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਦੇ ਨਾਲ-ਨਾਲ ਕਰੀਅਰ ਦੇ ਵੱਧ ਤੋਂ ਵੱਧ ਮੌਕਿਆਂ ਲਈ ਤਿਆਰ ਕਰਨ ਵਾਸਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਸੰਸਥਾ ਦੇ 10ਵੇਂ ਕੋਰਸ ਦੇ ਕੈਡਿਟ ਸੁਖਰਾਜ ਸਿੰਘ ਹੀਰਾ ਅਤੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਦੇ ਕੈਡਿਟ ਅੰਮ੍ਰਿਤਪਾਲ ਸਿੰਘ ਨੂੰ ਐਸਐਸਸੀ (ਐਨਟੀ)-123 ਕੋਰਸ ਲਈ ਆਪਣੇ ਜੁਆਇਨਿੰਗ ਲੈਟਰ ਪ੍ਰਾਪਤ ਹੋਏ ਹਨ, ਜੋ ਆਪਣੀ ਸਿਖਲਾਈ ਸ਼ੁਰੂ ਕਰਨ ਲਈ 25 ਮਾਰਚ, 2026 ਨੂੰ ਅਫਸਰਜ਼ ਟ੍ਰੇਨਿੰਗ ਅਕੈਡਮੀ, ਚੇਨਈ ਵਿੱਚ ਜੁਆਇਨ ਕਰਗੇ। ਉਨ੍ਹਾਂ ਕਿਹਾ ਕਿ ਆਰੀਅਨ ਦੱਤ ਨੇ ਸਾਡੇ ਮੋਟੋ ਦੀ ਭਾਵਨਾ ਨੂੰ ਦਰਸਾਇਆ ਹੈ ਅਤੇ 4 ਹੌਰਸ ਰੈਜ਼ੀਮੈਂਟ ਵਿੱਚ ਆਰੀਅਨ ਦੀ ਚੋਣ ਉਨ੍ਹਾਂ ਦੀ ਯੋਗਤਾ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ।

ਮੇਜਰ ਜਨਰਲ ਚੌਹਾਨ ਨੇ ਅੱਗੇ ਦੱਸਿਆ ਕਿ ਇਸ ਇੰਸਟੀਚਿਊਟ ਦੇ 16ਵੇਂ ਕੋਰਸ ਲਈ ਚੋਣ ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ। ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਲਈ ਇੰਟਰਵਿਊ 16 ਮਾਰਚ, 2026 ਨੂੰ ਸ਼ੁਰੂ ਹੋਣ ਜਾ ਰਹੀ ਹੈ, ਜੋ ਚਾਹਵਾਨ ਨੌਜਵਾਨਾਂ ਦੇ ਨਵੇਂ ਬੈਚ ਨੂੰ ਹਥਿਆਰਬੰਦ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰੇਗਾ।

 

Tags: Military , Maharaja Ranjit Singh Armed Forces Preparatory Institute , MRSAFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD