Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Mar 2026

Last updated on: Mar 09, 2026, 11:13 IST

ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ।

ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD