Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੁੱਧ ਨਸ਼ਿਆਂ ਵਿਰੁੱਧ ਤਹਿਤ ‘ਦੌੜਦਾ ਪੰਜਾਬ-2’ ਐਤਵਾਰ ਨੂੰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਹਾਫ਼ ਮੈਰਾਥਨ ’ਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਜਲੰਧਰ , 07 Mar 2026

Last updated on: Mar 09, 2026, 11:30 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਵਿਸ਼ੇਸ਼ ਮੌਕੇ ’ਤੇ 8 ਮਾਰਚ ਨੂੰ ‘ਦੌੜਦਾ ਪੰਜਾਬ-2’ ਤੇ 17ਵੀਂ ਸੀ.ਟੀ. ਹਾਫ਼ ਮੈਰਥਾਨ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। 

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸੀ.ਟੀ. ਗਰੁੱਪ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾਫ਼ ਮੈਰਾਥਨ 21 ਕਿਲੋਮੀਟਰ (ਓਪਨ), 5 ਕਿਲੋਮੀਟਰ (ਓਪਨ) ਅਤੇ 5 ਕਿਲੋਮੀਟਰ (ਵੈਟਰਨ) ਤਿੰਨ ਸ਼੍ਰੇਣੀਆਂ ਵਿੱਚ ਹੋਵੇਗੀ, ਜਿਸ ਵਿੱਚ 10 ਹਜ਼ਾਰ ਦੇ ਕਰੀਬ ਭਾਗੀਦਾਰਾਂ ਦੇ ਹਿੱਸਾ ਲੈਣ ਦੀ ਉਮੀਦ ਹੈ।

ਡਾ. ਅਗਰਵਾਲ ਨੇ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਦਾ ਸੁਨੇਹਾ ਦੇਣਾ ਹੈ। ਉਨ੍ਹਾਂ ਕਿਹਾ ਕਿ ਹਾਫ਼ ਮੈਰਾਥਨ ਵਿੱਚ ਕਈ ਖਿਡਾਰੀਆਂ ਵੱਲੋਂ ਭਾਗ ਲਿਆ ਜਾਵੇਗਾ ਅਤੇ ਕਰੀਬ 2 ਲੱਖ ਰੁਪਏ ਤੱਕ ਦੀ ਰਾਸ਼ੀ ਦੇ ਇਨਾਮ ਵੰਡੇ ਜਾਣਗੇ। 

ਉਨ੍ਹਾਂ ਕਿਹਾ ਕਿ 21 ਕਿਲੋਮੀਟਰ ਹਾਫ਼ ਮੈਰਾਥਨ ਦੇ ਜੇਤੂ ਨੂੰ 25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਨਸ਼ਿਆਂ ਖਿਲਾਫ਼ ਪ੍ਰਣ ਕਰਵਾਉਣ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ 10 ਲੜਕੀਆਂ/ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਡੀ ਗਿਣਤੀ ਭਾਗੀਦਾਰਾਂ ਦੀ ਸ਼ਮੂਲੀਅਤ ਅਤੇ ਸਹੂਲਤ ਦੇ ਮੱਦੇਨਜ਼ਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਭਾਗੀਦਾਰਾਂ ਨੂੰ ਕੋਈ ਦਿੱਕਤ ਨਾ ਪੇਸ਼ ਆਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ‘ਦੌੜਦਾ ਪੰਜਾਬ-2’ ਤੇ 17ਵੀਂ ਸੀ.ਟੀ. ਹਾਫ਼ ਮੈਰਥਾਨ ਵਿੱਚ ਵਧ-ਚੜ੍ਹ ਭਾਗ ਲੈਣ ਦਾ ਸੱਦਾ ਦਿੱਤਾ।

ਜ਼ਿਕਰਯੋਗ ਹੈ ਕਿ 5 ਕਿਲੋਮੀਟਰ ਦੌੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ ਤੋਂ ਮੁੜ ਕੇ ਵਾਪਸ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ। ਜਦਕਿ 21 ਕਿਲੋਮੀਟਰ ਹਾਫ਼ ਮੈਰਾਥਨ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਤੋਂ ਸ਼ੁਰੂ ਹੋ ਕੇ ਸੀ.ਟੀ. ਵਰਲਡ ਸਕੂਲ, ਰੋਇਲ ਰੈਜ਼ੀਡੈਂਸੀ, ਜਲੰਧਰ ਹਾਈਟਸ-2, ਜਲੰਧਰ ਹਾਈਟਸ-1, ਕਿਊਰੋ ਮਾਲ, ਕਿਡਨੀ ਹਸਪਤਾਲ, ਆਇਕਾਨਿਕ ਮਾਲ, ਚੁਨਮੁਨ ਮਾਲ ਤੋਂ ਵਾਪਸ ਇਸੇ ਰੂਟ ਤੋਂ ਹੁੰਦੇ ਹੋਏ ਮੁੜ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਵਿਖੇ ਸਮਾਪਤ ਹੋਵੇਗੀ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD