Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ

ਲਗਾਤਾਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਵੱਲੋਂ ਨਿਰੰਤਰ ਫਾਲੋ-ਅੱਪ ਤੋਂ ਬਾਅਦ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ: ਡੀਜੀਪੀ ਗੌਰਵ ਯਾਦਵ

Gangstran Te Vaar

Web Admin

Web Admin

5 Dariya News

ਚੰਡੀਗੜ੍ਹ , 07 Mar 2026

Last updated on: Mar 09, 2026, 11:46 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਵਾਸਤੇ ਪੰਜਾਬ ਵਾਪਸ ਲਿਆਉਣ ਲਈ ਹਵਾਲਗੀ ਦੀ ਕਾਰਵਾਈ ਨੂੰ ਤੇਜ਼ ਕੀਤਾ ਜਾ ਸਕੇ।

ਜਾਣਕਾਰੀ ਅਨੁਸਾਰ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਨੇੜਿਓਂ ਜੁੜਿਆ ਹੋਇਆ ਹੈ, ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ। ਉਕਤ ਮੁਲਜ਼ਮ ਵਿਸ਼ੇਸ਼ ਕਰਕੇ ਅੰਮ੍ਰਿਤਸਰ ਖੇਤਰ ਵਿੱਚ ਵੱਡੀਆਂ ਹਸਤੀਆਂ ਅਤੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਤੋਂ ਫੋਨ ‘ਤੇ ਫਿਰੌਤੀ ਮੰਗਣ ਦੀਆਂ ਕਾਰਵਾਈਆਂ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਕਾਫ਼ੀ ਸਮੇਂ ਤੋਂ ਭਗੌੜਾ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਨਿਰੰਤਰ ਅੰਤਰਰਾਸ਼ਟਰੀ ਤਾਲਮੇਲ ਅਤੇ ਪੰਜਾਬ ਪੁਲਿਸ ਏਜੰਸੀਆਂ ਵੱਲੋਂ ਨਿਰੰਤਰ ਫਾਲੋ-ਅੱਪ ਸਦਕਾ ਅੰਮ੍ਰਿਤ ਦਾਲਮ ਦੀ ਹਿਰਾਸਤ ‘ਚ ਕਾਮਯਾਬੀ ਮਿਲੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਉਸਦੀ ਹਵਾਲਗੀ/ਡਿਪੋਰਟੇਸ਼ਨ ਹਾਸਲ ਕਰਨ ਲਈ ਕਾਨੂੰਨੀ ਅਤੇ ਕੂਟਨੀਤਕ ਪ੍ਰਕਿਰਿਆਵਾਂ ਚੱਲ ਰਹੀਆਂ ਹਨ ਤਾਂ ਜੋ ਉਸਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਓਵਰਸੀਜ਼ ਫਿਊਗਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓਐਫਟੀਈਸੀ) ਇਸ ਸਮੇਂ ਵਿਦੇਸ਼ਾਂ ਵਿੱਚ ਲੁਕੇ ਵੱਖ-ਵੱਖ ਅਪਰਾਧੀਆਂ ਦਾ ਪਿੱਛਾ ਕਰ ਰਿਹਾ ਹੈ।

 

Tags: Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD