Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੱਤਾ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 07 Mar 2026

Last updated on: Mar 09, 2026, 11:55 IST

ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। 

ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਦਿੰਦੇ ਹੋਏ ਕਿਹਾ ਕਿ ਈ-ਨਿਲਾਮੀਆਂ ਦੀ ਨਿਰੰਤਰ ਸਫ਼ਲਤਾ ਨੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਵਿੱਚ ਵੱਡਾ ਨਿਵੇਸ਼ ਲਿਆਂਦਾ ਹੈ। 

ਉਨ੍ਹਾਂ ਕਿਹਾ ਕਿ ਪ੍ਰਾਪਰਟੀ ਮਾਰਕੀਟ ਦੇ ਜ਼ਮੀਨੀ ਮੁਲਾਂਕਣ ਅਤੇ ਗ਼ੈਰ-ਵਾਜਬ ਕੀਮਤਾਂ ਦੇ ਰੋਕਥਾਮ ਦੇ ਉਦੇਸ਼ ਨਾਲ ਜਾਇਦਾਦਾਂ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਦੇ ਕਦਮ ਨੇ ਵੀ ਨਿਲਾਮੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਵਿੱਚ ਯੋਗਦਾਨ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਿਲਾਮੀ ਤੋਂ ਪ੍ਰਾਪਤ ਹੋਣ ਵਾਲਾ ਮਾਲੀਆ ਵਿਕਾਸ ਅਥਾਰਿਟੀ ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਖ਼ਰਚ ਕੀਤਾ ਜਾਵੇਗਾ।

 

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD