Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੀ.ਆਈ.ਏ. ਸਟਾਫ ਦੀ ਵੱਡੀ ਕਾਰਵਾਈ : ਇੱਕ ਦੋਸ਼ੀ ਗ੍ਰਿਫਤਾਰ, ਨਜਾਇਜ਼ .32 ਬੋਰ ਪਿਸਤੌਲ ਤੇ 5 ਜਿੰਦਾ ਰੌਂਦ ਬਰਾਮਦ

Crime News Punjab, Punjab Police, Police, Crime News, Mohali Police, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 07 Mar 2026

Last updated on: Mar 09, 2026, 12:15 IST

ਐੱਸ ਐੱਸ ਪੀ ਸ਼੍ਰੀ ਹਰਮਨਦੀਪ ਸਿੰਘ ਹਾਂਸ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਆਪਰੇਸ਼ਨ) ਅਤੇ ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸੀ.ਆਈ.ਏ. ਸਟਾਫ਼ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ਼ .32 ਬੋਰ ਦਾ ਪਿਸਤੌਲ ਅਤੇ 05 ਜਿੰਦਾ ਰੌਂਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 05 ਮਾਰਚ 2026 ਨੂੰ ਸੀ.ਆਈ.ਏ. ਦੀ ਟੀਮ ਖਰੜ–ਲੁਧਿਆਣਾ ਰੋਡ ਨੇੜੇ ਪਿੰਡ ਘੜੂੰਆਂ ਵਿਖੇ ਮੌਜੂਦ ਸੀ। ਇਸ ਦੌਰਾਨ ਟੀਮ ਨੂੰ ਗੁਪਤ ਸੂਚਨਾ ਮਿਲੀ ਕਿ ਦਲਵੀਰ ਸਿੰਘ ਉਰਫ ਕਾਕਾ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਤਾਜਪੁਰਾ, ਜ਼ਿਲ੍ਹਾ ਰੋਪੜ ਜੋ ਆਪਣੇ ਪਾਸ ਨਜਾਇਜ਼ ਹਥਿਆਰ ਰੱਖਦਾ ਹੈ ਅਤੇ ਉਹ ਗੱਡੀ ਨੰਬਰ ਪੀ ਬੀ-65-ਐਸ-1112 ਮਾਰਕਾ ਸਕੋਡਾ ਰੈਪਿਡ (ਚਿੱਟਾ ਰੰਗ) ਵਿੱਚ ਸਵਾਰ ਹੋ ਕੇ ਮੋਰਿੰਡਾ ਵੱਲੋਂ ਖਰੜ ਵੱਲ ਆਵੇਗਾ।

ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਤੁਰੰਤ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਉਕਤ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਦੌਰਾਨ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਨਜਾਇਜ਼ .32 ਬੋਰ ਪਿਸਤੌਲ ਅਤੇ 05 ਜਿੰਦਾ ਕਾਰਤੂਸ ਬਰਾਮਦ ਹੋਏ।

ਇਸ ਸਬੰਧੀ ਮੁਕੱਦਮਾ ਨੰਬਰ 81 ਮਿਤੀ 05-03-2026 ਅਧੀਨ ਧਾਰਾ 25, 54 ਅਤੇ 59 ਆਰਮਜ਼ ਥਾਣਾ ਸਦਰ ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁੱਛਗਿੱਛ ਦੌਰਾਨ ਖੁਲਾਸੇ

ਪੁਲਿਸ ਰਿਮਾਂਡ ਦੌਰਾਨ ਦੋਸ਼ੀ ਦਲਵੀਰ ਸਿੰਘ ਉਰਫ ਕਾਕਾ, ਜਿਸਦੀ ਉਮਰ ਕਰੀਬ 40 ਸਾਲ, ਵਿਆਹਿਆ ਹੋਇਆ ਹੈ ਅਤੇ 12ਵੀਂ ਕਲਾਸ ਪਾਸ ਹੈ, ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਇਹ ਹਥਿਆਰ ਉਸ ਨੇ ਕਰੀਬ 7–8 ਮਹੀਨੇ ਪਹਿਲਾਂ ਖਰੀਦਿਆ ਸੀ। ਦੋਸ਼ੀ ਖਿਲਾਫ ਪਹਿਲਾਂ ਵੀ ਚੋਰੀ ਅਤੇ ਲੜਾਈ-ਝਗੜੇ ਦੇ ਮਾਮਲੇ ਦਰਜ ਹਨ।

ਇਸ ਮਾਮਲੇ ਵਿੱਚ ਦੋਸ਼ੀ ਦੇ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Mohali Police , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD