Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਵਿਜੈ ਸਿੰਗਲਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਉਦਮੀ ਔਰਤਾਂ ਦਾ ਸਨਮਾਨ

'ਆਪਣਾ ਕਾਰੋਬਾਰ ਆਪਣੀ ਪਹਿਚਾਣ' ਮੁਹਿੰਮ ਤਹਿਤ ਸਵੈ-ਨਿਰਭਰ ਬਣੀਆਂ ਔਰਤਾਂ ਦੀ ਕੀਤੀ ਸ਼ਲਾਘਾ

Dr Vijay Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 07 Mar 2026

Last updated on: Mar 09, 2026, 12:42 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਤ ਭਵਨ ਵਿਖੇ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਬੈਨਰ ਹੇਠ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐੱਲ.ਐਮ) ਅਹਿਮ ਭੂਮਿਕਾ ਨਿਭਾਅ ਰਿਹਾ ਹੈ ਅਤੇ ਇਸ ਸਕੀਮ ਤਹਿਤ ਔਰਤਾਂ ਨੂੰ ਸਮੂਹਾਂ ਦੇ ਰੂਪ ਵਿੱਚ ਕੰਮ ਕਰਦੇ ਹੋਏ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਘੱਟ ਵਿਆਜ ਦਰਾਂ ਉਤੇ ਕਰਜ਼ੇ ਦਿਵਾਏ ਜਾਂਦੇ ਹਨ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰ ਸਕਣ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਡਾ. ਸਿੰਗਲਾ ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਸਾਰੀਆਂ ਔਰਤਾਂ ਦਾ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ ਜਿਨ੍ਹਾਂ ਨੇ ਮੁਸ਼ਕਿਲਾਂ ਦੇ ਬਾਵਜੂਦ ਆਪਣੀ ਹਿੰਮਤ, ਲਗਨ ਅਤੇ ਮਿਹਨਤ ਨਾਲ ਆਪਣੀ ਪਹਿਚਾਣ ਆਪ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਉਦਮੀ ਔਰਤਾਂ ਦੂਜਿਆਂ ਲਈ ਵੀ ਪ੍ਰੇਰਨਾ ਸਰੋਤ ਹਨ।

ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਫ਼ਲਤਾਪੂਰਵਕ ਕਾਰੋਬਾਰ ਚਲਾ ਰਹੀਆਂ ਉਦਮੀ ਔਰਤਾਂ ਨੂੰ ਯਾਦਗਾਰੀ ਟਰਾਫੀਆਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬੀ.ਡੀ.ਪੀ.ਓ. ਭੀਖੀ ਗੁਰਵਿੰਦਰ ਕੌਰ, ਹਰਦੀਪ ਸਿੰਘ (ਬੀ.ਪੀ.ਐਮ. ਮਾਨਸਾ), ਸੁਖਰਾਜ ਸਿੰਘ (ਬੀ.ਪੀ.ਐਮ. ਭੀਖੀ), ਹਰਪ੍ਰੀਤ ਕੌਰ, ਸ਼ਰਨਜੀਤ ਕੌਰ (ਜ਼ਿਲ੍ਹਾ ਕੋਆਰਡੀਨੇਟਰ ਆਮ ਆਦਮੀ ਪਾਰਟੀ), ਰਾਜਵਿੰਦਰ ਕੌਰ (ਬਲਾਕ ਕੋਆਰਡੀਨੇਟਰ) ਸਮੇਤ ਵਿਭਾਗ ਦਾ ਹੋਰ ਸਟਾਫ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD