Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Harpal Singh Cheema

Web Admin

Web Admin

5 Dariya News

ਚੰਡੀਗੜ੍ਹ , 08 Mar 2026

Last updated on: Mar 09, 2026, 13:44 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ "ਸਾਰੀਆਂ ਗਰੰਟੀਆਂ ਪੂਰੀਆਂ" ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਉਹ ਸਦਾ ਹਰ ਖੇਤਰ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦੀਆਂ ਰਹਿਣ। ਉਨ੍ਹਾਂ ਕਿਹਾ ਕਿ ਅੱਜ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਬਜਟ ਪੇਸ਼ ਕੀਤਾ ਗਿਆ ਹੈ, ਜੋ 'ਆਪ' ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਸਬੰਧੀ ਕੀਤੇ ਗਏ ਮੁੱਖ ਵਾਅਦੇ ਨੂੰ ਪੂਰਾ ਕਰਦਾ ਹੈ। ਬਜਟ ਨੂੰ ਲੋਕ-ਪੱਖੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਭਲਾਈ ਉਪਾਵਾਂ ਅਤੇ ਜਨਤਕ ਸੇਵਾਵਾਂ ਰਾਹੀਂ ਨਿਰੰਤਰ ਸਹਾਇਤਾ ਮਿਲਦੀ ਰਹੇ।

ਉਨ੍ਹਾਂ ਕਿਹਾ ਕਿ ਆਪ' ਸਰਕਾਰ ਨੇ ਲੋਕਾਂ ਨਾਲ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।

ਬਜਟ ਨੂੰ ਇੱਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ।

ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਇਨੇ ਵਿੱਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।

'ਆਪ' ਸਰਕਾਰ ਦੀਆਂ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1,000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ‘ਤੇ ਵਸਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ ਅਤੇ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਤੋਂ ਵਧ ਕੇ ਹੋਰ ਵੀ ਕਈ ਕੰਮ ਕੀਤੇ ਹਨ ਜਿਨ੍ਹਾਂ ਵਿੱਚ ਆਮ ਲੋਕਾਂ 'ਤੇ ਬੋਝ ਪਾ ਰਹੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਆਦਿ ਸ਼ਾਮਲ ਹੈ। ਇਹ ਕਦਮ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ ਕਿ ਲੋਕਾਂ ਨੂੰ ਸੁਚੱਜੇ ਸ਼ਾਸਨ ਜ਼ਰੀਏ ਹਰ ਸੰਭਵ ਲਾਭ ਮਿਲੇ।

ਸਿੱਖਿਆ ਅਤੇ ਖੇਡਾਂ ਵਿੱਚ ਨਿਵੇਸ਼ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ ਕਿ ਬਜਟ ਵਿੱਚ ਸਿੱਖਿਆ ਲਈ ਅਲਾਟਮੈਂਟ ਵਿੱਚ ਸੱਤ ਫੀਸਦ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਰਾਜ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1,791 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦਿਆਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਖੇਡਾਂ ਵਿੱਚ ਲਾ ਕੇ ਉਨ੍ਹਾਂ ਨੂੰ ਵਧੇਰੇ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵੱਲ ਜਾ ਰਹੇ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੀ ਸਾਰੀ ਊਰਜਾ ਆਪੋ-ਆਪਣੇ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਨ ਵੱਲ ਲਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਸੂਬਾ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੱਡੀ ਮਦਦ ਮਿਲ ਰਹੀ ਹੈ ਅਤੇ ਨੌਜਵਾਨਾਂ ਨੂੰ ਖੁਦ ਲਈ ਸਿਹਤਮੰਦ ਅਤੇ ਉਸਾਰੂ ਭਵਿੱਖ ਦੀ ਸਿਰਜਣਾ ਵੱਲ ਧਿਆਨ ਕੇਂਦਰਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਹਰ ਇੱਕ ਪੈਸੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਵਿੱਚ ਲੀਕੇਜ ਜਾਂ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਗਈ ਹੈ ਅਤੇ ਬਚਾਏ ਗਏ ਸਰੋਤ ਹੁਣ ਉਨ੍ਹਾਂ ਯੋਜਨਾਵਾਂ ਵਿੱਚ ਨਿਵੇਸ਼ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਲਾਭ ਆਮ ਆਦਮੀ ਨੂੰ ਹੋ ਰਿਹਾ ਹੈ ਅਤੇ ਅੱਗੇ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।     

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Harpal Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD