Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕਿਹਾ; ਸੜਕਾਂ ਦੀ ਕਾਇਆ ਕਲਪ ਨਾਲ ਲੋਕਾਂ ਨੂੰ ਮਿਲੇਗੀ ਬਿਹਤਰ ਆਵਾਜਾਈ ਸੁਵਿਧਾ

Aman Arora, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਸੁਨਾਮ , 08 Mar 2026

Last updated on: Mar 09, 2026, 13:46 IST

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਨਾ ਸਿਰਫ਼ ਆਵਾਜਾਈ ਹੋਰ ਸੁਖਾਲੀ ਹੋਵੇਗੀ ਸਗੋਂ ਸਥਾਨਕ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਇਲਾਕੇ ਦੀਆਂ ਹੋਰ ਵਿਕਾਸੀ ਲੋੜਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਮਾਇਆ ਗਾਰਡਨ ਵਾਸੀਆਂ, ਗਊਸ਼ਾਲਾ ਕਮੇਟੀ ਅਤੇ ਮੈਂਬਰਾਂ ਵੱਲੋਂ ਇਹਨਾਂ ਪ੍ਰੋਜੈਕਟਾਂ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਕਿਉੰਕਿ ਇਹਨਾਂ ਲੋੜਾਂ ਵੱਲ ਪਹਿਲੀ ਵਾਰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਵੱਲੋਂ ਹੀ ਧਿਆਨ ਦਿੱਤਾ ਗਿਆ ਹੈ, ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਸੀ।ਇਸ ਮੌਕੇ ਸਥਾਨਕ ਆਗੂ, ਵਰਕਰ, ਵੱਖ ਵੱਖ ਅਹੁਦੇਦਾਰ, ਨਗਰ ਕੌਂਸਲ ਦੇ ਨੁਮਾਇੰਦੇ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD