Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਵਿਖੇ 'ਪ੍ਰੇਰਣਾ 2.0' ਕੰਕਲੇਵ ਨਾਲ ਕੌਮਾਂਤਰੀ ਮਹਿਲਾ ਦਿਵਸ ਦੀ ਸ਼ਾਨਦਾਰ ਉਤਸ਼ਾਹ ਨਾਲ ਮਨਾਇਆ ਗਿਆ

ਮਾਨਯੋਗ ਜਸਟਿਸ ਰਾਜੇਸ਼ ਬਿੰਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ; ਮਹਿਲਾ ਲੀਡਰਸ਼ਿਪ, ਇਨੋਵੇਸ਼ਨ ਅਤੇ ਸ਼ਕਤੀਕਰਨ ਦਾ ਬਣਿਆ ਵਿਲੱਖਣ ਸੰਗਮ

CGC Jhanjeri, Chandigarh Group Of Colleges, CGC University, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 08 Mar 2026

Last updated on: Mar 09, 2026, 13:48 IST

ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੇ ਬਿਜ਼ਨਸ ਇਨਕਿਊਬੇਟਰ ਐਸੋਸੀਏਸ਼ਨ 'ਵੈਂਚਰਨੈਸਟ'  ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ 'ਪ੍ਰੇਰਣਾ 2.0'  ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਸਮਾਗਮ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੀ ਤਾਕਤ, ਲੀਡਰਸ਼ਿਪ ਅਤੇ ਉਨ੍ਹਾਂ ਦੀਆਂ ਪਰਿਵਰਤਨਕਾਰੀ ਪ੍ਰਾਪਤੀਆਂ ਨੂੰ ਸਮਰਪਿਤ ਰਿਹਾ। ਇਸ ਕੰਕਲੇਵ ਨੇ ਪ੍ਰੇਰਨਾਦਾਇਕ ਮਹਿਲਾ ਆਗੂਆਂ, ਉੱਦਮੀਆਂ, ਨੀਤੀ ਘੜਨ ਵਾਲਿਆਂ ਅਤੇ ਨਵੀਨਤਾਕਾਰਾਂ  ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕੀਤਾ।ਇਸ ਵੱਕਾਰੀ ਸਮਾਗਮ ਵਿੱਚ ਮਾਨਯੋਗ ਜਸਟਿਸ ਰਾਜੇਸ਼ ਬਿੰਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪ੍ਰੋਗਰਾਮ ਦੀ ਸ਼ਾਨ ਵਧਾਈ। 

ਸਮਾਗਮ ਵਿੱਚ ਕਈ ਉੱਘੀਆਂ ਸ਼ਖ਼ਸੀਅਤਾਂ ਨੇ 'ਗੈਸਟ ਆਫ਼ ਆਨਰ' ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾ. ਦਪਿੰਦਰ ਕੌਰ ਬਖਸ਼ੀ ਜੁਆਇੰਟ ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬੀ ਅਦਾਕਾਰਾ ਵੀ.ਜੇ. ਅਮਨ, ਡਾ. ਨੈਂਸੀ ਜੁਨੇਜਾ ਸੀ ਈ ੳ ਮੈਨਟੋਰੈਕਸ ਗਲੋਬਲ, ਦੀਪਾਲੀ ਗੁਲਾਟੀ ਨੈਸ਼ਨਲ ਪ੍ਰੈਜ਼ੀਡੈਂਟ, ਡਬਲਿਊ ਆਈ ਸੀ ਸੀ ਆਈ, ਭਾਰਤੀ ਸੂਦ ਸੀਨੀਅਰ ਰੀਜਨਲ ਡਾਇਰੈਕਟਰ, ਪੀ ਐੱਚ ਡੀ ਚੈਂਬਰ , ਪੂਜਾ ਨਈਅਰ (ਠਿਓ ਚੰਡੀਗੜ੍ਹ), ਸਾਕਸ਼ੀ ਕਤਿਆਲ  ਸੀ ਆਈ ਆਈ  ਆਈ ਡਬਲਿਊ ਅੇਨ  ਅਤੇ ਮੋਨਾ ਸਿੰਘ ਐੱਫ ਆਈ ਸੀ ਸੀ ਆਈ ਐਫ ਐੱਲ ੳ ਸ਼ਾਮਲ ਸਨ।

ਇਸ ਸੈਸ਼ਨ ਵਿੱਚ ਮਹਿਲਾ ਸਟਾਰਟਅੱਪਸ ਨੇ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਮਾਹਿਰਾਂ ਅਤੇ ਨਿਵੇਸ਼ਕਾਂ ਸਾਹਮਣੇ ਪੇਸ਼ ਕੀਤਾ।ਇਸ ਦੇ ਨਾਲ ਹੀ 'ਬੋਰਡਰੂਮਜ਼ ਟੂ ਬ੍ਰੇਕਥਰੂਜ਼' ਅਤੇ 'ਨੀਤੀ ਤੇ ਪੂੰਜੀ ਰਾਹੀਂ ਮਹਿਲਾ ਵਿਕਾਸ' ਵਰਗੇ ਵਿਸ਼ਿਆਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਜਦ ਕਿ ਤਕਨਾਲੋਜੀ ਦੇ ਖੇਤਰ ਵਿੱਚ ਔਰਤਾਂ ਦੀ ਵਧਦੀ ਭੂਮਿਕਾ ਨੂੰ ਦਰਸਾਉਣ ਲਈ 'ਅੀ ਸ਼ਕਤੀ ਬੂਟਕੈਂਪ' ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਦੇ ਇਲਾਵਾ ਇੱਕ ਵਿਸ਼ੇਸ਼ ਫੈਸ਼ਨ ਸ਼ੋਅ ਰਾਹੀਂ ਔਰਤਾਂ ਦੀ ਪਛਾਣ, ਆਤਮ-ਵਿਸ਼ਵਾਸ ਅਤੇ ਸੰਘਰਸ਼ ਦੀਆਂ ਕਹਾਣੀਆਂ ਨੂੰ ਕਲਾਤਮਕ ਰੂਪ ਵਿੱਚ ਪੇਸ਼ ਕੀਤਾ ਗਿਆ।

ਇਸ ਮੌਕੇ ਸੀ ਜੀ ਸੀ ਯੂਨੀਵਰਸਿਟੀ ਦੇ ਸੰਸਥਾਪਕ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਡਾ ਉਦੇਸ਼ ਇੱਕ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। 'ਪ੍ਰੇਰਨਾ 2.0' ਸਿਰਫ਼ ਇੱਕ ਸਮਾਗਮ ਨਹੀਂ, ਸਗੋਂ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਦੇ ਉੱਦਮਾਂ ਨਾਲ ਜੋੜਨ ਦੀ ਸਾਡੀ ਵਚਨਬੱਧਤਾ ਦਾ ਪ੍ਰਗਟਾਵਾ ਹੈ। 

ਯੂਨੀਵਰਸਿਟੀ ਦੇ ਐਕਜ਼ੀਕਿਊਟਿਵ ਡਾਇਰੈਕਟਰ ਅਰਸ਼ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਦੌਰ ਵਿੱਚ ਤਕਨਾਲੋਜੀ ਅਤੇ ਅੀ ਦੇ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ। 'ਪ੍ਰੇਰਨਾ ਅੀ ਸ਼ਕਤੀ ਬੂਟਕੈਂਪ' ਵਰਗੇ ਉਪਰਾਲੇ ਮਹਿਲਾਵਾਂ ਨੂੰ ਡਿਜੀਟਲ ਯੁੱਗ ਵਿੱਚ ਮੋਹਰੀ ਬਣਾਉਣ ਵਿੱਚ ਸਹਾਈ ਹੋਣਗੇ। ਅਸੀਂ ਅਜਿਹੇ ਪਲੇਟਫਾਰਮ ਮੁਹੱਈਆ ਕਰਵਾਉਂਦੇ ਰਹਾਂਗੇ ਜੋ ਸਮਾਜਿਕ ਤਬਦੀਲੀ ਦਾ ਆਧਾਰ ਬਣਨਗੇ। ਸਮਾਗਮ ਦੇ ਅੰਤ ਵਿੱਚ ਸਾਰੇ ਭਾਗੀਦਾਰਾਂ ਨੇ ਇੱਕ ਸਮਾਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ।

 

Tags: CGC Jhanjeri , Chandigarh Group Of Colleges , CGC University , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD