Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਹਸਪਤਾਲਾਂ ਦੀ ਪਾਰਕਿੰਗ ਦਾ ਮੁੱਦਾ ਉਠਾਇਆ

ਮੋਹਾਲੀ ਦੇ ਵੱਡੇ ਹਸਪਤਾਲਾਂ ਵੱਲੋਂ ਪਾਰਕਿੰਗ ਨਿਯਮਾਂ ਦੀ ਉਲੰਘਣਾ ‘ਤੇ ਕਾਰਵਾਈ ਦੀ ਮੰਗ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Punjab Vidhan Sabha

5 Dariya News

5 Dariya News

5 Dariya News

ਚੰਡੀਗੜ੍ਹ , 08 Mar 2026

Last updated on: Mar 09, 2026, 16:07 IST

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਸ਼ਹਿਰ ਵਿੱਚ ਸਥਿਤ ਕੁਝ ਨਿੱਜੀ ਹਸਪਤਾਲਾਂ ਵੱਲੋਂ ਪਾਰਕਿੰਗ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਹ ਪਹਿਲਾਂ ਵੀ ਸਾਲ 2024 ਦੇ ਬਜਟ ਸੈਸ਼ਨ ਦੌਰਾਨ ਉਠਾ ਚੁੱਕੇ ਹਨ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੋਹਾਲੀ ਦੇ ਕੁਝ ਵੱਡੇ ਹਸਪਤਾਲਾਂ, ਜਿਵੇਂ ਕਿ ਮੈਕਸ ਹਸਪਤਾਲ, ਗ੍ਰੇਸ਼ੀਅਨ ਹਸਪਤਾਲ ਅਤੇ ਮਾਇਓ ਹਸਪਤਾਲ ਵੱਲੋਂ ਪਾਰਕਿੰਗ ਲਈ ਰੱਖੀ ਗਈ ਜਗ੍ਹਾ ਦਾ ਇਸਤੇਮਾਲ ਹੋਰ ਕਮਰਸ਼ੀਅਲ ਗਤੀਵਿਧੀਆਂ ਲਈ ਕੀਤਾ ਜਾ ਰਿਹਾ ਹੈ, ਜੋ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਵਧ ਰਹੀ ਹੈ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਵੀ ਸਬੰਧਤ ਵਿਭਾਗ ਵੱਲੋਂ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਹੋਣ ਦੀ ਪੁਸ਼ਟੀ ਵੀ ਹੋਈ ਸੀ। ਇਸ ਦੇ ਬਾਵਜੂਦ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਹਸਪਤਾਲਾਂ ਵੱਲੋਂ ਗ੍ਰੀਨ ਏਰੀਆ ਵਿੱਚ ਵੀ ਪਾਰਕਿੰਗ ਕੀਤੀ ਜਾ ਰਹੀ ਹੈ, ਜੋ ਨਿਯਮਾਂ ਦੇ ਖ਼ਿਲਾਫ਼ ਹੈ। 

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਵਿਭਾਗ ਨੂੰ ਕਈ ਪੱਤਰ ਵੀ ਲਿਖੇ ਗਏ ਹਨ ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਹੋਇਆ। ਇਸ ਮੌਕੇ ਜਵਾਬ ਦਿੰਦਿਆਂ ਸਬੰਧਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਮਾਮਲੇ ‘ਤੇ ਮੁੜ ਨੋਟਿਸ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਵਿਧਾਨ ਸਭਾ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਇਸ ਸਮੱਸਿਆ ਦਾ ਢੁਕਵਾਂ ਹੱਲ ਕਰਵਾ ਦਿੱਤਾ ਜਾਵੇਗਾ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD