Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਵੱਲੋਂ 'ਮਾਣ-ਸਨਮਾਨ ਭੱਤਾ' ਮਿਲਣ 'ਤੇ ਬੀਬੀਆਂ ਹੋਈਆਂ ਬਾਗ਼ੋ-ਬਾਗ਼

ਇਲਾਕੇ ਦੀਆਂ ਔਰਤਾਂ ਨੇ ਇਕੱਠੇ ਹੋਕੇ ਪੰਜਾਬ ਸਰਕਾਰ ਅਤੇ ਬੀਬੀ ਮਾਣੂੰਕੇ ਦਾ ਕੀਤਾ ਧੰਨਵਾਦ

Saravjit Kaur Manuke, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਜਗਰਾਉਂ , 08 Mar 2026

Last updated on: Mar 09, 2026, 16:33 IST

ਪੰਜਾਬ ਸਰਕਾਰ ਵੱਲੋਂ ਅੱਜ 16ਵੀਂ ਵਿਧਾਨ ਸਭਾ ਦੇ ਬੱਜਟ ਸੈਸ਼ਨ ਦੌਰਾਨ 18 ਸਾਲ ਤੋਂ ਉਪਰ ਦੀ ਉਮਰ ਵਾਲੀਆਂ ਜਨਰਲ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜ਼ਾਤੀ ਤੇ ਪੱਛੜੀਆਂ ਸ੍ਰੇਣੀਆਂ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾਂ 'ਮਾਣ ਭੱਤਾ' ਮਿਲਣ ਤੇ ਬੀਬੀਆਂ ਬਾਗ਼ੋ-ਬਾਗ਼ ਹੋ ਗਈਆਂ ਹਨ। ਜਿੰਨਾਂ ਨੇ ਅੱਜ ਹਲਕਾ ਜਗਰਾਉਂ ਵਿਖੇ ਇਕੱਠੇ ਹੋਕੇ ਜਿੱਥੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਧੰਨਵਾਦ ਕੀਤਾ, ਉਥੇ ਹੀ ਔਰਤਾਂ ਨੂੰ ਮਿਲੇ ਮਾਣ-ਸਨਮਾਨ ਦੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਭਰ ਦੀਆਂ ਔਰਤਾਂ ਨੂੰ ਵਧਾਈ ਦਿੱਤੀ। 

ਇਸ ਮੌਕੇ ਖੁਸ਼ੀ ਵਿੱਚ ਖੀਵੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜੋ ਵੀ ਗਰੰਟੀਆਂ ਦਿੱਤੀਆਂ ਸਨ, ਸਾਰੀਆਂ ਆਪਣੀ ਸਰਕਾਰ ਦੇ ਸਮੇਂ ਅਨੁਸਾਰ ਪੂਰੀਆਂ ਕੀਤੀਆਂ ਹਨ ਅਤੇ ਇੱਕ ਗਰੱਟੀ ਔਰਤਾਂ ਨੂੰ 'ਮਾਣ ਭੱਛਾ' ਦੇਣ ਦੀ ਗਰੰਟੀ ਰਹਿੰਦੀ ਸੀ, ਜਿਸ ਨੂੰ ਅੱਜ ਬੱਜਟ ਸ਼ੈਸ਼ਨ ਦੌਰਾਨ ਪੂਰਾ ਕਰ ਦਿੱਤਾ ਹੈ। ਜਿਸ ਨਾਲ ਜਿੱਥੇ ਪੰਜਾਬ ਭਰ ਦੀਆਂ ਔਰਤਾਂ ਦੇ ਮਾਣ-ਸਨਮਾਨ ਵਿੱਚ ਵਾਧਾ ਹੋਇਆ ਹੈ, ਉਥੇ ਹੀ ਔਰਤਾਂ ਲਈ ਆਪਣੇ ਘਰ ਦਾ ਖਰਚਾ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਇੰਨਕਮ ਦਾ ਸਰੋਤ ਵੀ ਮਿਲ ਗਿਆ ਹੈ। 

ਬੀਬੀ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬੱਜਟ ਪੰਜਾਬ ਵਾਸੀਆਂ ਦੇ ਭਲਾਈ ਅਤੇ ਸੂਬੇ ਨੂੰ ਨਵੀਂ ਦਿਸ਼ਾ ਤੇ ਦਸ਼ਾ ਦੇਣ ਵਾਲਾ ਹੈ, ਜਿਸ ਨਾਲ ਪੰਜਾਬ ਹੋਰ ਵੀ ਤਰੱਕੀ ਦੀ ਰਾਹ ਤੇ ਚੱਲ ਪਵੇਗਾ। ਉਹਨਾਂ ਆਖਿਆ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਹੇਠ 'ਰੰਗਲਾ ਪੰਜਾਬ' ਬਨਾਉਣ ਲਈ ਜੋ ਉਪਰਾਲੇ ਕੀਤੇ ਸਨ, ਉਹਨਾਂ ਨੂੰ ਹੁਣ ਬੂਰ ਪੈਂਦਾ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਦੇ ਲੋਕ ਪੂਰੀ ਤਰਾਂ ਨਾਲ ਖੁਸ਼ ਹਨ ਅਤੇ ਔਰਤਾਂ ਦੇ ਸਨਮਾਨ ਵਿੱਚ ਵਾਧਾ ਕਰਨਾ, ਪੰਜਾਬ ਸਰਕਾਰ ਦਾ ਇੱਕ ਬਹੁਤ ਵੱਡਾ ਸ਼ਲਾਘਾਯੋਗ ਉਪਰਾਲਾ ਹੈ। 

ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਬੱਜਟ ਸ਼ੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਨਮਾਨ ਵਿੱਚ ਕੀਤੇ ਵਾਧੇ ਦੇ ਐਲਾਨ ਨਾਲ ਜਿੱਥੇ ਪੰਜਾਬ ਭਰ ਦੀਆਂ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਵਿਰੋਧੀ ਪਾਰਟੀ ਦੇ ਕੂੜ ਪ੍ਰਚਾਰ ਕਰਨ ਵਾਲੇ ਅਕਾਵਾਂ ਨੂੰ ਹੱਥਾਂ ਪੈਰਾਂ ਦੀਆਂ ਪੈ ਗਈਆਂ ਹਨ ਕਿਉਂਕਿ ਪੰਜਾਬ ਦੀ ਹਰ ਇੱਕ ਨਾਰੀ ਮਿਲੇ ਸਨਮਾਨ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਖੜੀ ਨਜ਼ਰ ਆ ਰਹੀ ਹੈ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਸਮੂਹ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000-1500 ਰੁਪਏ ਦਾ 'ਮਾਣ ਭੱਤਾ' ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ। 

ਇਸ ਮੌਕੇ ਹੋਰਨਾਂ ਤੋਂ ਇਲਵਾ ਹਲਕਾ ਕੋਆਰਡੀਨੇਟਰ ਪ੍ਰਭਜੋਤ ਕੌਰ ਸ਼ੇਰਪੁਰ ਕਲਾਂ, ਵਾਈਸ ਕੋਆਰਡੀਨੇਟਰ ਸੰਦੀਪ ਕੌਰ ਗਗੜਾ, ਪਰਮਜੀਤ ਕੌਰ ਬਾਰਦੇਕੇ, ਬਲਦੀਪ ਕੌਰ ਸ਼ੇਰਪੁਰ ਕਲਾਂ, ਸਰਪੰਚ ਰੀਤ ਕੌਰ ਅਗਵਾੜ ਲਧਾਈ, ਡਾ.ਅਮਨ ਜਗਰਾਉਂ, ਅਮ੍ਰਿਤਪਾਲ ਕੌਰ ਕਾਕੜ, ਚਰਨਜੀਤ ਕੌਰ ਲੀਲਾਂ, ਕੁਸ਼ਮ ਲਤਾ ਬੋਦਲਵਾਲਾ, ਆਸ਼ਾ ਰਾਣੀ, ਮਲਕੀਤ ਕੌਰ ਕਾਉਂਕੇ ਕਲਾਂ, ਮੈਂਬਰ ਜਿਲਾ ਪ੍ਰੀਸ਼ਦ ਗੁਰਪ੍ਰੀਤ ਕੌਰ ਕਾਉਕੇਂ ਕਲਾਂ, ਸੁਰਜੀਤ ਕੌਰ ਬਾਘੀਆਂ, ਦਲਜੀਤ ਕੌਰ ਮਲਕ, ਸੁਖਵੀਰ ਕੌਰ ਕੋਠੇ ਬੱਗੂ, ਗੁਰਪ੍ਰੀਤ ਕੌਰ ਸ਼ੇਰਪੁਰ ਕਲਾਂ, ਪੂਜਾ ਗਗੜਾ, ਹਰਜੀਤ ਕੌਰ ਬਾਘੀਆਂ, ਵੀਰਪਾਲ ਕੌਰ ਬੁਰਜ ਕੁਲਾਰਾ, ਪਰਮਜੀਤ ਕੌਰ ਕਮਾਲਪੁਰਾ, ਗੁਰਮੀਤ ਕੌਰ ਮਾਣੂੰਕੇ, ਕਿਰਨਦੀਪ ਕੌਰ ਸ਼ੇਖਦੌਲਤ, ਅਮਨਦੀਪ ਕੌਰ ਡੱਲਾ, ਮਨਜੀਤ ਕੌਰ ਗਗੜਾ, ਸੁਰਿੰਦਰ ਕੌਰ ਗਗੜਾ, ਗੁਰਮੀਤ ਕੌਰ ਗਗੜਾ, ਪਰਮਜੀਤ ਕੌਰ ਬਾਰਦੇਕੇ, ਅਮਨਦੀਪ ਕੌਰ ਕਮਾਲਪੁਰਾ, ਸ਼ੁਭਮਨਦੀਪ ਕੌਰ ਕੋਠੇ ਬੱਗੂ, ਰਾਜਵਿੰਦਰ ਕੌਰ ਮੀਰਪੁਰ ਹਾਂਸ, ਚਰਨਜੀਤ ਕੌਰ ਬਾਘੀਆਂ, ਕੁਲਵਿੰਦਰ ਕੌਰ ਬੋਦਲਵਾਲਾ ਆਦਿ ਨੇ ਵੀ 'ਮਾਣ-ਸਨਮਾਨ ਭੱਤਾ' ਮਿਲਣ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD