Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Punjab Vidhan Sabha

Web Admin

Web Admin

5 Dariya News

ਚੰਡੀਗੜ੍ਹ , 08 Mar 2026

Last updated on: Mar 09, 2026, 17:32 IST

ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਪਾਣੀ ਦੀ ਸੰਭਾਲ ਲਈ ਸਰਕਾਰ ਦੀ ਸਰਗਰਮ ਪਹੁੰਚ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਯੋਜਨਾ ਦੀ ਸਫ਼ਲਤਾ 'ਤੇ ਚਾਨਣਾ ਪਾਇਆ। ਕਿਸਾਨਾਂ ਨੂੰ ਮਜ਼ਦੂਰਾਂ ਦੀ ਘਾਟ ਅਤੇ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਵਰਗੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੀ ਬਿਜਾਈ ਦੀ ਅਪੀਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵਿੱਤੀ ਸਾਲ 2025-26 ਵਿੱਚ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ 35 ਕਰੋੜ ਰੁਪਏ ਖ਼ਰਚ ਕੀਤੇ ਅਤੇ ਇਸ ਵਾਸਤੇ ਅਗਲੇ ਸਾਲ ਲਈ 40 ਕਰੋੜ ਰੁਪਏ ਰੱਖੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਛੇ ਜ਼ਿਲ੍ਹਿਆਂ - ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਸੰਗਰੂਰ, ਜਲੰਧਰ ਅਤੇ ਕਪੂਰਥਲਾ ਵਿੱਚ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਲੇ ਪਾਇਲਟ ਪ੍ਰੋਜੈਕਟ 'ਤੇ ਵੀ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ 17,500 ਰੁਪਏ ਪ੍ਰਤੀ ਹੈਕਟੇਅਰ ਦੇ ਪ੍ਰੋਤਸਾਹਨ ਅਤੇ ਸਾਲ 2026-27 ਲਈ 15 ਕਰੋੜ ਰੁਪਏ ਦੀ ਸਮਰਪਿਤ ਅਲਾਟਮੈਂਟ ਦੇ ਨਾਲ ਪੰਜਾਬ ਸਰਕਾਰ ਬਦਲਵੇਂ ਫਸਲੀ ਚੱਕਰ ਲਈ ਇੱਕ ਮਜ਼ਬੂਤ ਮਾਡਲ ਤਿਆਰ ਕਰ ਰਹੀ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੀਏਯੂ ਦੁਆਰਾ ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕਰਕੇ ਅਸੀਂ ਨਾ ਸਿਰਫ਼ ਆਪਣੇ ਕਿਸਾਨਾਂ ਨੂੰ ਵਿੱਤੀ ਤੌਰ 'ਤੇ ਸਮਰਥਨ ਦੇ ਰਹੇ ਹਾਂ, ਬਲਕਿ ਇਸ ਨਾਲ ਨਰਮੇ ਦੀ ਕਾਸ਼ਤ ਵਿੱਚ ਗਿਰਾਵਟ ਦੇ ਰੁਝਾਨ ਨੂੰ ਵੀ ਪੁੱਠਾ ਗੇੜ ਪਿਆ ਹੈ। ਪਰਾਲੀ ਸਾੜਨ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਨੇ ਫਸਲਾਂ ਦੀ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਢੁੱਕਵੀਂ ਮਸ਼ੀਨਰੀ ਉਪਲਬਧ ਕਰਵਾਉਣ ਦੇ ਸਰਗਰਮ ਯਤਨਾਂ ‘ਤੇ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਵਿੱਤੀ ਸਾਲ 2025-26 ਵਿੱਚ ਪਰਾਲੀ ਪ੍ਰਬੰਧਨ ਮਸ਼ੀਨਰੀ 'ਤੇ ਸਬਸਿਡੀ ਲਈ 402 ਕਰੋੜ ਰੁਪਏ ਖ਼ਰਚੇ ਗਏ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਇਸ ਮੰਤਵ ਲਈ ਵਿੱਤੀ ਸਾਲ 2026-27 ਵਾਸਤੇ 600 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਸਰਕਾਰ ਇਸ ਵਾਤਾਵਰਨ ਚੁਣੌਤੀ ਦਾ ਟਿਕਾਊ ਹੱਲ ਪੇਸ਼ ਕਰਨ ਵੱਲ ਕਦਮ ਵਧਾ ਰਹੀ ਹੈ।

ਸ. ਖੁੱਡੀਆਂ ਨੇ ਖੇਤੀਬਾੜੀ ਲਈ ਬਿਜਲੀ ਸਬਸਿਡੀ ਵਾਸਤੇ 7,715 ਕਰੋੜ ਰੁਪਏ ਦੇ ਅਲਾਟਮੈਂਟ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੰਚਾਈ ਅਤੇ ਉਤਪਾਦਕਤਾ ਨੂੰ ਬਣਾਈ ਰੱਖਣ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮੁਫ਼ਤ ਬਿਜਲੀ ਨਿਰਵਿਘਨ ਜਾਰੀ ਰਹੇਗੀ। ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਪੇਂਡੂ ਖੇਤਰ ਦੀ ਖੁਸ਼ਹਾਲੀ ਲਈ ਸਹਾਇਕ ਖੇਤਰਾਂ ਦੀ ਮਜ਼ਬੂਤੀ ‘ਤੇ ਜ਼ੋਰ ਦਿੱਤਾ। 

ਉਨ੍ਹਾਂ ਡੇਅਰੀ ਕਿਸਾਨਾਂ ਲਈ ਦੁੱਧ ਦੀਆਂ ਵਾਜਬ ਖਰੀਦ ਕੀਮਤਾਂ ਯਕੀਨੀ ਬਣਾਉਣ, ਉਨ੍ਹਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਅਤੇ ਛੋਟੇ ਤੇ ਸੀਮਾਂਤ ਕਿਸਾਨਾਂ ਦੇ ਸਮਰਥਨ ਵਾਸਤੇ 100 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ। ਉਨ੍ਹਾਂ ਮੱਛੀ ਪਾਲਣ ਖੇਤਰ ਵਿੱਚ ਜਲ ਖੇਤੀ ਜਾਂ ਜਲ-ਜੀਵ ਪਾਲਣ ਦੇ ਵਿਸਥਾਰ ਦੀ ਸ਼ਲਾਘਾ ਕਰਦਿਆਂ 1,500 ਲੱਖ ਤੋਂ ਵੱਧ ਮਿਆਰੀ ਮੱਛੀ ਬੀਜ ਦੇ ਉਤਪਾਦਨ ਅਤੇ ਮੱਛੀ ਪਾਲਣ ਅਧੀਨ ਲਗਭਗ 3,000 ਏਕੜ ਤੱਕ ਰਕਬਾ ਵਧਣ ‘ਤੇ ਵੀ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਰੋਜ਼ਗਾਰ ਉਤਪਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ - ਜੋ ਕਿਸਾਨਾਂ ਨੂੰ ਸਿਰਫ਼ ਅੰਨ ਉਤਪਾਦਕ ਵਜੋਂ ਨਹੀਂ ਹੈ, ਸਗੋਂ ਸ਼ਾਸਨ ਦੇ ਕੇਂਦਰ ਵਜੋਂ ਦੇਖਦਾ ਹੈ। 

ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਫੰਡ ਅਲਾਟ ਨਹੀਂ ਕਰ ਰਹੇ, ਸਗੋਂ ਪੰਜਾਬ ਦੀ ਖੇਤੀ ਆਰਥਿਕਤਾ ਦੇ ਭਵਿੱਖ ਅਤੇ ਸਾਡੇ ਅੰਨਦਾਤਾ ਦੇ ਮਾਣ-ਸਨਮਾਨ ਨੂੰ ਯਕੀਨੀ ਬਣਾ ਰਹੇ ਹਾਂ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD